ਪੜਚੋਲ ਕਰੋ

Punjab Politics: ਅਕਾਲੀਆਂ ਨੂੰ ਮਾਨ ਦੀ ਨਸੀਹਤ, ‘ਪੰਜਾਬ ਬਚਾਓ ਯਾਤਰਾ’ ਨਹੀਂ ‘ਅਕਾਲੀ ਦਲ ਤੋਂ ਪੰਜਾਬ ਬਚਾਲੋ’ ਯਾਤਰਾ ਕਰੋ ਸ਼ੁਰੂ

ਪੰਜਾਬ ਦੇ ਲੋਕ ਅਕਾਲੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਕਿਰਦਾਰ ਤੋਂ ਭਲੀ ਭਾਂਤ ਜਾਣੂੰ ਹਨ ਜਿਸ ਕਰਕੇ ਉਨ੍ਹਾਂ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਅਕਾਲੀ ਦਲ ਵੱਲੋਂ ਪੰਜਾਬ ਨਾਲ ਕਮਾਏ ਧ੍ਰੋਹ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

Punjab News: ਸ਼੍ਰੋਮਣੀ ਅਕਾਲੀ ਦਲ ਵੱਲੋਂ ਯਾਤਰਾ ਦੇ ਨਾਮ ਉਤੇ ਕੀਤੀ ਜਾਣ ਵਾਲੀ ਸਿਆਸੀ ਨੌਟੰਕੀ ਲਈ ਪਾਰਟੀ ਨੂੰ ਘੇਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(Bhagwant Mann) ਨੇ ਕਿਹਾ ਕਿ ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ(Punjab) ਨੂੰ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਕਰਕੇ ਇਸ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਦੇ ਹਨੇਰਗਰਦੀ ਅਤੇ ਬਦਅਮਨੀ ਵਾਲੇ ਸ਼ਾਸਨ ਦੌਰਾਨ ਸੂਬੇ ਦੇ ਵਸੀਲਿਆਂ ਉਤੇ ਡਾਕਾ ਮਾਰਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੇ ਜ਼ਖ਼ਮ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੁਣ ਹਾਸ਼ੀਏ ਉਤੇ ਪਹੁੰਚ ਚੁੱਕੀ ਹੈ ਅਤੇ ਸੂਬੇ ਵਿੱਚ ਲੰਮਾ ਸਮਾਂ ਸੱਤਾ ਵਿੱਚ ਰਹਿਣ ਤੋਂ ਬਾਅਦ ਅੱਜ ਤਿੰਨ ਸੀਟਾਂ ਤੱਕ ਸਿਮਟ ਕੇ ਰਹਿ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਹਰੇ ਕਿਰਦਾਰ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ ਜਿਸ ਕਰਕੇ ਯਾਤਰਾ ਵਰਗੀਆਂ ਨੌਟੰਕੀਆਂ ਹੁਣ ਕੰਮ ਨਹੀਂ ਆਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਚੇਤੇ ਕਰਵਾਇਆ ਕਿ ਅਕਾਲੀ ਦਲ ਦੇ ਲੰਮੇ ਕੁਸ਼ਾਸਨ ਦੌਰਾਨ ਪੰਜਾਬ ਹਰੇਕ ਖੇਤਰ ਵਿੱਚ ਪੱਛੜਦਾ ਰਿਹਾ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੈਂਗਟਸਰਾਂ ਅਤੇ ਨਸ਼ਾ ਮਾਫੀਏ ਦੀ ਪੁਸ਼ਤਪਨਾਹੀ ਵਰਗੇ ਬੱਜਰ ਗੁਨਾਹਾਂ ਵਿੱਚੋਂ ਤੁਸੀਂ ਕਦੇ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ। ਪੰਜਾਬ ਦੇ ਲੋਕ ਉਹ ਸਮਾਂ ਕਦੇ ਵੀ ਭੁੱਲ ਨਹੀਂ ਸਕਦੇ ਜਦੋਂ ਸਮੁੱਚਾ ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਖੜ੍ਹਾ ਸੀ ਅਤੇ ਉਸ ਵੇਲੇ ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਨਿਰਲੱਜ ਹੋ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸੋਹਲੇ ਗਾ ਰਹੇ ਸਨ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਖਾਸ ਕਰਕੇ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਫੈਸਲਿਆਂ ਦੀ ਸੂਚੀ ਬਹੁਤ ਲੰਮੀ ਹੈ ਜਿਸ ਕਰਕੇ ਇਨ੍ਹਾਂ ਨੂੰ ਸਿਆਸੀ ਗੁਮਨਾਮੀ ਵਿੱਚ ਭੇਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਆਪਣੇ ਲੰਮੇ ਕਾਰਜਕਾਲ ਦੀ ਇਕ ਵੀ ਪ੍ਰਾਪਤੀ ਲੋਕਾਂ ਨੂੰ ਦੱਸਣ ਦੀ ਚੁਣੌਤੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਹਰਮਿਸਰਤ ਕੌਰ ਬਾਦਲ ਮਹਿਜ਼ ਦੋ ਸੰਸਦ ਮੈਂਬਰ ਲੋਕ ਸਭਾ ਵਿੱਚ ਹਨ ਪਰ ਇਨ੍ਹਾਂ ਨੇ ਵੀ ਕਦੇ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਲਈ ਲੋਕ ਸਭਾ ਵਿੱਚ ਆਵਾਜ਼ ਨਹੀਂ ਚੁੱਕੀ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਸਤਾਵਿਤ ਯਾਤਰਾ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਮੀਡੀਆ ਵਿੱਚ ਸੁਰਖੀਆਂ ਬਟੋਰਨ ਤੋਂ ਵੱਧ ਹੋਰ ਕੁਝ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਕਿਰਦਾਰ ਤੋਂ ਭਲੀ ਭਾਂਤ ਜਾਣੂੰ ਹਨ ਜਿਸ ਕਰਕੇ ਉਨ੍ਹਾਂ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਅਕਾਲੀ ਦਲ ਵੱਲੋਂ ਪੰਜਾਬ ਨਾਲ ਕਮਾਏ ਧ੍ਰੋਹ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

Amritpal Singh  ਤੋਂ CM Bhagwant Maan  ਨੂੰ ਖ਼ਤਰਾ ! NSA ਲਗਾਉਣ ਦੀ ਦੱਸੀ ਵਜਾਹ |ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾSultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਭਾਰਤ ਦੇ ਇਸ ਸ਼ਹਿਰ 'ਚ ਨਹੀਂ ਇੱਕ ਵੀ ਸਿਗਨਲ, ਨਾਮ ਸੁਣ ਕੇ ਨਹੀਂ ਹੋਵੇਗਾ ਭਰੋਸਾ
ਭਾਰਤ ਦੇ ਇਸ ਸ਼ਹਿਰ 'ਚ ਨਹੀਂ ਇੱਕ ਵੀ ਸਿਗਨਲ, ਨਾਮ ਸੁਣ ਕੇ ਨਹੀਂ ਹੋਵੇਗਾ ਭਰੋਸਾ
ਮਰਨ ਤੋਂ ਬਾਅਦ ਸਰੀਰ 'ਚੋਂ ਕਿਉਂ ਆਉਂਦੀ ਬਦਬੂ? ਜਾਣੋ ਕਿੰਨੀ ਤੇਜ਼ੀ ਨਾਲ ਹੁੰਦੇ ਬਦਲਾਅ
ਮਰਨ ਤੋਂ ਬਾਅਦ ਸਰੀਰ 'ਚੋਂ ਕਿਉਂ ਆਉਂਦੀ ਬਦਬੂ? ਜਾਣੋ ਕਿੰਨੀ ਤੇਜ਼ੀ ਨਾਲ ਹੁੰਦੇ ਬਦਲਾਅ
Home Loan: ਹੋਮ ਲੋਨ ਖਤਮ ਹੋਣ ਤੋਂ ਬਾਅਦ ਤੁਰੰਤ ਲਓ ਇਹ ਦੋ ਦਸਤਾਵੇਜ਼, ਛੋਟੀ ਜਿਹੀ ਗਲਤੀ ਵੀ ਕਰ ਸਕਦੀ ਹੈ ਭਾਰੀ ਨੁਕਸਾਨ
Home Loan: ਹੋਮ ਲੋਨ ਖਤਮ ਹੋਣ ਤੋਂ ਬਾਅਦ ਤੁਰੰਤ ਲਓ ਇਹ ਦੋ ਦਸਤਾਵੇਜ਼, ਛੋਟੀ ਜਿਹੀ ਗਲਤੀ ਵੀ ਕਰ ਸਕਦੀ ਹੈ ਭਾਰੀ ਨੁਕਸਾਨ
Diabetes: ਹੁਣ ਨੇੜੇ ਨਹੀਂ ਆਵੇਗਾ ਬੁਢਾਪਾ!, ਸ਼ੂਗਰ ਰੋਗੀਆਂ ਲਈ ਬਣੀ ਇਸ ਸਸਤੀ ਜਿਹੀ ਗੋਲੀ ਨੇ ਵਿਖਾਇਆ ਕਮਾਲ ਦਾ ਅਸਰ
Diabetes: ਹੁਣ ਨੇੜੇ ਨਹੀਂ ਆਵੇਗਾ ਬੁਢਾਪਾ!, ਸ਼ੂਗਰ ਰੋਗੀਆਂ ਲਈ ਬਣੀ ਇਸ ਸਸਤੀ ਜਿਹੀ ਗੋਲੀ ਨੇ ਵਿਖਾਇਆ ਕਮਾਲ ਦਾ ਅਸਰ
Embed widget