ਪੜਚੋਲ ਕਰੋ

Punjab Election: ਵਾਹ ਮੋਦੀ ਜੀ ! ਪੰਜਾਬ ‘ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਪਰ ਪੰਜਾਬੀਆਂ ਨੂੰ ਸੱਦਾ ਹੀ ਨਹੀਂ-ਭਗਵੰਤ ਮਾਨ

ਭਗਵੰਤ ਸਿੰਘ ਮਾਨ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਗੈਰਵਾਜਬ ਹੈ। ਉਨ੍ਹਾਂ ਆਰ.ਡੀ.ਐਫ. ਅਤੇ ਐਨ.ਐਚ.ਐਮ. ਦੇ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ

Lok Sabha Election: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਸਮਾਗਮਾਂ ਵਿੱਚ ਚੁਣੀ ਹੋਈ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ।

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਬੇ ਦੇ ਸੱਤ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦੇ ਕੰਮ ਦਾ ਉਦਘਾਟਨ ਕਰ ਰਹੇ ਹਨ ਪਰ ਬਦਕਿਸਮਤੀ ਨਾਲ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੀਡੀਆ ਸਾਹਮਣੇ ਫੋਕੀ ਸ਼ੋਹਰਤ ਹਾਸਲ ਕਰਨ ਲਈ ਬਹੁਤ ਨੀਵਾਂ ਡਿੱਗ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਦਰਸਾਉਣ ਵਾਲੇ ਸਮਾਗਮਾਂ ਦੇ ਇਸ ਤਰ੍ਹਾਂ ਦੇ ਸਿਆਸੀਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਉਨ੍ਹਾਂ ਕਿਹਾ ਕਿ ਇਹ ਆਪਣੀ ਸਰਕਾਰ ਚੁਣਨ ਵਾਲੇ ਤਿੰਨ ਕਰੋੜ ਲੋਕਾਂ ਦੇ ਫਤਵੇ ਦਾ ਘੋਰ ਅਪਮਾਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਸਿਖਰਲੀ ਲੀਡਰਸ਼ਿਪ ‘ਕੰਮਾਂ ਦਾ ਸਿਹਰਾ’ ਲੈਣ ਲਈ ਅਜਿਹੇ ਹੋਛੇ ਉਧੇੜ-ਬੁਣ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜ਼ਮੀਨੀ ਪੱਧਰ 'ਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਲਈ ਕੁਝ ਵੀ ਠੋਸ ਨਹੀਂ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦਾ ਸ਼ਿਕਾਰ ਰਹੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਗੈਰਵਾਜਬ ਹੈ। ਉਨ੍ਹਾਂ ਆਰ.ਡੀ.ਐਫ. ਅਤੇ ਐਨ.ਐਚ.ਐਮ. ਦੇ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਠ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਧੱਕਾ ਹੈ।

ਟਾਪ ਹੈਡਲਾਈਨ

Punjab News : ਗੁਜਰਾਤ ਤੇ ਰਾਜਸਥਾਨ ਤੋਂ ਪੰਜਾਬ ਆ ਰਿਹਾ ਨਸ਼ਾ ! CM ਭਗਵੰਤ ਮਾਨ ਨੇ ਅਮਿਤ ਸ਼ਾਹ ਦੇ ਦੌਰੇ ਦੌਰਾਨ ਚੁੱਕੇ ਵੱਡੇ ਸਵਾਲ
Punjab News : ਗੁਜਰਾਤ ਤੇ ਰਾਜਸਥਾਨ ਤੋਂ ਪੰਜਾਬ ਆ ਰਿਹਾ ਨਸ਼ਾ ! CM ਭਗਵੰਤ ਮਾਨ ਨੇ ਅਮਿਤ ਸ਼ਾਹ ਦੇ ਦੌਰੇ ਦੌਰਾਨ ਚੁੱਕੇ ਵੱਡੇ ਸਵਾਲ
Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Parvinder Jhota Case : ਅਮਿਤ ਸ਼ਾਹ ਵੱਲੋਂ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ , 'ਕੱਲ੍ਹ ਮਾਨਸਾ ਆਵੇਗੀ CBI ਦੀ ਟੀਮ
Parvinder Jhota Case : ਅਮਿਤ ਸ਼ਾਹ ਵੱਲੋਂ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ , 'ਕੱਲ੍ਹ ਮਾਨਸਾ ਆਵੇਗੀ CBI ਦੀ ਟੀਮ
Punjab Bus Strike : ਸਰਕਾਰੀ ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ! ਯਾਤਰੀਆਂ 'ਚ ਮੱਚਿਆ ਹਾਹਾਕਾਰ
Punjab Bus Strike : ਸਰਕਾਰੀ ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ! ਯਾਤਰੀਆਂ 'ਚ ਮੱਚਿਆ ਹਾਹਾਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
Weather Warning: ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
Embed widget