Punjab News: ਪੰਜਾਬ ਦੇ ਹਜ਼ਾਰ ਦੇ ਕਰੀਬ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਹਨ। ਲੋਕ ਸੜਕਾਂ ਉੱਤੇ ਰਾਤਾਂ ਕੱਟਣ ਨੂੰ ਮਜਬੂਰ ਹਨ ਪਰ ਅਜੇ ਵੀ ਸਿਆਸੀ ਲੀਡਰ ਵੀ ਆਪਣੀਆਂ ਆਦਤਾਂ ਤੋਂ ਮਜਬੂਰ ਜਾਪਦੇ ਹਨ ਜੋ ਇਸ ਦੁੱਖ ਦੀ ਘੜੀ ਵਿੱਚ ਵੀ ਸਿਆਸਤ ਕਰਨ ਤੋਂ ਬਾਜ ਨਹੀਂ ਆ ਰਹੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਵਿਰੋਧੀਆਂ ਉੱਤੇ ਨਿਸ਼ਾਨੇ ਸਾਧੇ ਹਨ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਪੰਜਾਬ ਕਾਂਗਰਸ ਦੀ “ਭਾਜਪਾ”ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ, ਬਚੀ ਖੁਚੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਜੀ.ਸ੍ਰੋਮਣੀ ਖਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੀ.. ਮੈਂ ਏਸ ਵਕਤ ਪੰਜਾਬ ਦੇ ਲੋਕਾਂ ਦੀ ਕੁਦਰਤੀ ਆਫ਼ਤ ਚ ਬਾਂਹ ਫੜ ਰਿਹਾ ਹਾਂ.. ਮੈਨੂੰ ਮੇਰੇ ਲੋਕਾਂ ਦੀ ਮਦਦ ਕਰ ਲੈਣ ਦਿਓ..ਬੱਸ ਆ ਕੇ ਥੋਡੇ ਨਾਲ ਰਾਜਨੀਤੀ ਦੀ ਗੱਲ ਕਰਾਂਗਾ..






ਜ਼ਿਕਰ ਕਰ ਦਈਏ ਕਿ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਸਥਿਤੀ ਨਾਲ ਨਜਿੱਠਣ ਵਿੱਚ ਫੇਲ੍ਹ ਸਾਬਿਤ ਹੋਈ ਹੈ ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅੰਦਾਜ ਵਿੱਚ ਜਵਾਬ ਦਿੱਤਾ ਹੈ।


ਇਹ ਵੀ ਪੜ੍ਹੋ: Delhi Flood: ਦਿੱਲੀ 'ਚ ਹੜ੍ਹ ਕਾਰਨ ਭਾਰੀ ਵਾਹਨਾਂ ਦੀ 'ਨੋ ਐਂਟਰੀ', ਸਾਰੇ ਸਕੂਲ-ਕਾਲਜ ਬੰਦ, ਦਫ਼ਤਰਾਂ ਲਈ ਵੀ ਆਦੇਸ਼ ਜਾਰੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।