Punjab News: ਪੰਜਾਬ ਦੇ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਿਚਾਲੇ ਝੋਨੇ ਦੀ ਫ਼ਸਲ ਉੱਤੇ ਦਿੱਤੀ ਜਾਣ ਵਾਲੀ MSP (ਘੱਟੋ ਘੱਟ ਸਮਰਥਣ ਮੁੱਲ) ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਾਂਗਰਸ ਕਾਹਲੀਆਂ ਨੇ ਹੀ ਡੋਬੀ ਐ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਰਾਜਾ ਵੜਿੰਗ ਜੀ ਪੰਜਾਬੀਆਂ ਨੂੰ ਗੁਮਰਾਹ ਨਾ ਕਰੋ ..ਇਹ ਪੰਜਾਬ ਸਰਕਾਰ ਦਾ ਪੱਖ (affidavit) ਹੈ ਸੁਪਰੀਮ ਕੋਰਟ ਵਿੱਚ ਕਿ ਝੋਨੇ ਦੇ ਵਾਂਗ ਹੋਰ ਫਸਲਾਂ ਤੇ ਵੀ MSP ਦਿਓ…ਬੱਸਾਂ ਦੀਆਂ ਬਾਡੀਆਂ ਦੀ ਚਿੱਠੀ ਅਤੇ ਸੁਪਰੀਮ ਕੋਰਟ 'ਚ ਪੰਜਾਬ ਦੇ ਪੱਖ 'ਚ ਚਿੱਠੀ ਚ ਫਰਕ ਹੁੰਦੈ..ਕਾਂਗਰਸ ਕਾਹਲੀਆਂ ਨੇ ਈ ਡੋਬੀ ਐ.
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਸੀ ਕਿ, ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ! ਨਵੇਂ AG ਸਾਬ ਨੇ ਸੁਪਰੀਮ ਕੋਰਟ ਨੂੰ ਝੋਨੇ ਦੀ MSP ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਨੂੰ ਡੂੰਘੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ।
ਪਹਿਲਾਂ SYL ਕੱਢਣ ਤੋਂ ਮਨ੍ਹਾਂ ਕਰਨ ਦੀ ਬਜਾਏ ਬੈਠ ਕੇ ਹੱਲ ਕੱਢਣ ਦੀ ਦਲ਼ੀਲ ਦਿੱਤੀ ਤੇ ਹੁਣ ਸ਼ਰੇਆਮ MSP ਖਤਮ ਕਰਨ ਲਈ ਕਹਿਣਾ। ਕੀ ਭਗਵੰਤ ਮਾਨ ਜੀ ਇਸ ਤਰ੍ਹਾਂ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਰਹੇ ਹੋ?