Punjab News: ਗੁਰਬਾਣੀ ਦਾ ਪ੍ਰਸਾਰਨ ਸਾਰਿਆਂ ਲਈ ਮੁਫ਼ਤ ਕਰਨ ਨੂੰ ਲੈ ਕੇ ਛਿੜਿਆ ਵਿਵਾਦ ਵਧਦਾ ਜਾ ਰਿਹਾ ਹੈ। ਬੇਸ਼ੱਕ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਦਿੱਤਾ ਗਿਆ ਹੈ ਪਰ ਅਜੇ ਵੀ ਰੇੜਕਾ ਬਰਕਰਾਰ ਹੈ। ਐਸਜੀਪੀਸੀ ਵੱਲੋਂ ਭਲਕੇ ਮੀਟਿੰਗ ਬੁਲਾਈ ਗਈ ਹੈ ਪਰ ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਵੱਲੋਂ ਐਸਜੀਪੀਸੀ ਪ੍ਰਧਾਨ ਉੱਤੇ ਵੱਡਾ ਸ਼ਬਦੀ ਵਾਰ ਕੀਤਾ ਗਿਆ ਹੈ।

Continues below advertisement


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, SGPC ਦੇ ਪ੍ਰਧਾਨ ਸਾਹਬ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ ਚ ਤਲਬ..ਮਲੂਕਾ, ਚੰਦੁਮਾਜਰਾ, ਭੂੰਦੜ, ਚੀਮਾ ਅਤੇ ਗਾਬੜੀਆ ਓਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ..ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫ਼ੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ.ਕੱਲ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ..






ਜ਼ਿਕਰ ਕਰ ਦਈਏ ਕਿ SGPC ਵੱਲੋਂ ਸਦਨ ਦਾ ਵਿਸ਼ੇਸ਼ ਇਜਲਾਸ ਕੱਲ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਖੇ ਬੁਲਾਇਆ ਗਿਆ ਹੈ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਸਾਹਿਬਾਨ, ਮੈਂਬਰ ਤੇ ਅਧਿਕਾਰੀ ਸ਼ਾਮਲ ਹਨ ਤੇ ਇਸ ਲਈ ਬਾਕਾਇਦਾ ਸੱਦੇ ਪੱਤਰ ਵੀ ਭੇਜੇ ਜਾ ਚੁੱਕੇ ਹਨ। ਹਾਸਿਲ ਹੋਈ ਜਾਣਕਾਰੀ ਮੁਤਾਬਕ ਇਸ ਵਿਸ਼ੇਸ਼ ਇਜਲਾਸ ‘ਚ ਗੁਰਦੁਆਰਾ ਸੋਧ ਬਿੱਲ ਨੂੰ ਰੱਦ ਕਰਨ ਦਾ ਮੱਤਾ ਤੇ ਇਸ ਨੂੰ ਲੈ ਕੇ ਅਗਲੀ ਰਣਨੀਤੀ ਕਰੇਗੀ ਤਿਆਰ ਤੇ ਗੁਰਬਾਣੀ ਪ੍ਰਸਾਰਣ ਸਬੰਧੀ ਕੋਈ ਅਹਿਮ ਐਲਾਨ ਕੀਤਾ ਜਾ ਸਕਦਾ ਹੈ।


ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਗੁਰੁਦੁਆਰਾ ਐਕਟ ਵਿੱਚ ਇੱਕ ਧਾਰਾ ਜੋੜ ਕੇ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹੋਣ ਵਾਲਾ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਕਰਨ ਦੀ ਗੱਲ ਆਖੀ ਸੀ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਵਿਰੋਧ ਕੀਤਾ ਹੈ। 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :