Punjab News: ਪੰਜਾਬ ਵਿੱਚ ਇਸੇ ਵੇਲੇ ਹੜ੍ਹਾਂ ਤਬਾਹੀ ਮਚਾ ਰਹੇ ਹਨ ਤੇ ਉੱਤੋਂ ਹੋਰ ਮੀਂਹ ਆਉਣ ਦੀ ਵੀ ਪੇਸ਼ਨਗੋਈ ਕੀਤੀ ਜਾ ਰਹੀ ਹੈ ਜਿਸ ਨੇ ਲੋਕਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ ਪਰ ਇਸ ਮੌਕੇ ਵੀ ਸਿਆਸਤਦਾਨ ਆਪਣਾ ਕੰਮ ਯਾਨਿ ਕਿ ਸਿਆਸਤ ਕਰਨ ਤੋਂ ਗੁਰਜ਼ੇ ਨਹੀਂ ਕਰ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉੱਤੇ ਤਿੱਖਾ ਸ਼ਬਦੀ ਵਾਰ ਕੀਤਾ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਇਹ ਦਰਬਾਰ ਸਾਹਿਬ ਦਾ account number ਜੋ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਓਹਦੀ ਅਗਾਉਂ ਜਾਣਕਾਰੀ ਸੁਖਬੀਰ ਬਾਦਲ ਕਿਸ ਹੈਸੀਅਤ ਚ ਦੇ ਰਹੇ ਨੇ ??? ..ਹੁਣ ਸੰਗਤ ਫੈਸਲਾ ਕਰੇਗੀ..






ਜ਼ਿਕਰ ਕਰ ਦਈਏ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੀ ਮੈਂ ਸਮੂਹ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਉਹ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਜੋ ਵੀ ਯੋਗਦਾਨ ਪਾ ਸਕਦੇ ਹਨ ਜਰੂਰ ਪਾਉਣ। ਸ਼੍ਰੋਮਣੀ ਗਰੂਦੁਆਰਾ ਪ੍ਰਬੰਧਕ ਕਮੇਟੀ ਪਿਛਲੇ ਇੱਕ ਹਫ਼ਤੇ ਤੋਂ ਹੜ੍ਹ ਪ੍ਰਭਵਿਤ ਇਲਾਕਿਆਂ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਡਾਕਟਰੀ ਸੇਵਾਵਾਂ ਤੋਂ ਇਲਾਵਾ ਲੰਗਰ ਸੇਵਾ ਵੀ ਮੁਹੱਈਆ ਕਰਵਾ ਰਹੀ ਹੈ। ਇਸ ਨੇਕ ਕੰਮ ਲਈ ਦਾਨ ਕਰਨ ਦੇ ਇਛੁੱਕ ਆਪਣਾ ਦਾਨ HDFC ਬੈਂਕ ਸ਼੍ਰੀ ਅੰਮ੍ਰਿਤਸਰ ਸਾਹਿਬ, ਖਾਤਾ ਨੰਬਰ 55055013131313, IFSC ਕੋਡ - HDFC-0001313, MICR 143240006 ਰਾਹੀਂ ਸ਼੍ਰੋਮਣੀ ਕਮੇਟੀ ਦੇ ਖਾਤੇ ਵਿੱਚ ਭੇਜ ਸਕਦੇ ਹਨ।






ਜ਼ਿਕਰ ਕਰ ਦਈਏ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਹੜ੍ਹਾਂ ਨਾਲ ਨਜਿੱਠਣ ਲਈ ਨਿੱਠ ਕੇ ਕੰਮ (ਦਿਖਾਵਾ) ਕਰ ਰਹੀਆਂ ਹਨ। ਇਸ ਮੌਕੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਕੰਮ ਕਰ ਰਹੀ ਹੈ। ਪਰ ਕਮੇਟੀ ਦੇ ਅਕਾਊਂਟ ਨੰਬਰ ਸਾਂਝੇ ਕਰਕੇ ਸੁਖਬੀਰ ਬਾਦਲ ਨੇ ਇੱਕ ਨਵਾਂ ਪੰਗਾ ਸਹੇੜ ਲਿਆ ਹੈ। ਹੁਣ ਵੇਖਣਾ ਹੋਵੇਗਾ ਕਿ ਇਸ ਉੱਤੇ ਪਾਰਟੀ ਜਾਂ ਕਮੇਟੀ ਵੱਲੋਂ ਕੀ ਪ੍ਰਤੀਕਿਰਿਆ ਆਉਂਦੀ ਹੈ।