Punjab News: ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ ? ਜਾਣੋ ਮਾਨ ਨੇ ਅਜਿਹਾ ਕਿਉਂ ਕਿਹਾ ?
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ ?? 26 ਜਨਵਰੀ ਝਾਕੀਆਂ ਦੇ ਮਾਮਲੇ ਚ ਤੁਸੀਂ ਭਾਜਪਾ ਦੇ ਕਹਿਣ ਤੇ ਪੰਜਾਬ ਦੇ ਪੱਖ ਚ ਖੜਣ ਦੀ ਬਜਾਇ ਅਰਵਿੰਦ ਕੇਜਰੀਵਾਲ ਅਤੇ ਮੇਰੇ ਉੱਤੇ ਝੂਠੇ ਅਤੇ ਬੇਤੁੱਕੇ ਇਲਜ਼ਾਮ ਲਾਏ
Punjab News: ਦਿੱਲੀ ਵਿੱਚ ਗਣਤੰਤਰ ਦਿਵਸ ਦੀ ਪਰੇਡ ਮੌਕੇ ਪੰਜਾਬ ਦੀਆਂ ਝਾਕੀਆਂ ਨਾ ਸ਼ਾਮਲ ਕਰਨ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਲੀਡਰ ਆਹਮੋਂ-ਸਾਹਮਣੇ ਹਨ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਮਾਨ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਉੱਤੇ ਨਿਸ਼ਾਨਾ ਸਾਧਿਆ ਹੈ। ਮਾਨ ਨੇ ਕਿਹਾ ਹੈ ਕਿ ਪੰਜਾਬੀ ਤੁਹਾਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।
ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ ?? 26 ਜਨਵਰੀ ਝਾਕੀਆਂ ਦੇ ਮਾਮਲੇ ਚ ਤੁਸੀਂ ਭਾਜਪਾ ਦੇ ਕਹਿਣ ਤੇ ਪੰਜਾਬ ਦੇ ਪੱਖ ਚ ਖੜਣ ਦੀ ਬਜਾਇ ਅਰਵਿੰਦ ਕੇਜਰੀਵਾਲ ਅਤੇ ਮੇਰੇ ਉੱਤੇ ਝੂਠੇ ਅਤੇ ਬੇਤੁੱਕੇ ਇਲਜ਼ਾਮ ਲਾਏ..ਹੁਣ ਤਾਂ ਰੱਖਿਆ ਮੰਤਰਾਲੇ ਨੇ ਵੀ ਸਪੱਸ਼ਟ ਕਰ ਦਿੱਤਾ..ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ pic.twitter.com/U0RqtMsr32
— Bhagwant Mann (@BhagwantMann) January 5, 2024
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ ?? 26 ਜਨਵਰੀ ਝਾਕੀਆਂ ਦੇ ਮਾਮਲੇ ਚ ਤੁਸੀਂ ਭਾਜਪਾ ਦੇ ਕਹਿਣ ਤੇ ਪੰਜਾਬ ਦੇ ਪੱਖ ਚ ਖੜਣ ਦੀ ਬਜਾਇ ਅਰਵਿੰਦ ਕੇਜਰੀਵਾਲ ਅਤੇ ਮੇਰੇ ਉੱਤੇ ਝੂਠੇ ਅਤੇ ਬੇਤੁੱਕੇ ਇਲਜ਼ਾਮ ਲਾਏ..ਹੁਣ ਤਾਂ ਰੱਖਿਆ ਮੰਤਰਾਲੇ ਨੇ ਵੀ ਸਪੱਸ਼ਟ ਕਰ ਦਿੱਤਾ..ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ।
ਜ਼ਿਕਰ ਕਰ ਦਈਏ ਕਿ ਭਾਰਤੀ ਜਨਤਾ ਪਾਰਟੀ ਨੇ ਪ੍ਰਧਾਨ ਸੁਨੀਲ ਜਾਖੜ ਨੇ ਦਾਅਵਾ ਕੀਤਾ ਸੀ ਝਾਕੀਆਂ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਲਾਈਆਂ ਗਈਆਂ ਸਨ। ਹਾਲਾਂਕਿ ਇਸ ਤੋਂ ਬਾਅਦ ਰੱਖਿਆ ਮੰਤਰਾਲੇ ਵਲੋਂ ਇਸ ਬਾਰੇ ਹੋਰ ਪੱਖ ਰੱਖਿਆ ਗਿਆ ਹੈ।
ਰੱਖਿਆ ਮੰਤਰਾਲੇ ਨੇ ਕਿਹਾ ਕਿ ਮਾਹਿਰਾਂ ਦੀ ਕਮੇਟੀ ਦੀ ਮੀਟਿੰਗ ਦੇ ਪਹਿਲੇ ਤਿੰਨ ਗੇੜ ਵਿੱਚ ਪੰਜਾਬ ਦੀ ਝਾਂਕੀ ਦੇ ਪ੍ਰਸਤਾਵ ’ਤੇ ਵਿਚਾਰ ਕੀਤਾ ਗਿਆ ਸੀ ਪਰ ਤੀਜੇ ਪੜਾਅ ਦੀ ਮੀਟਿੰਗ ਮਗਰੋਂ ਪੰਜਾਬ ਦੀ ਝਾਂਕੀ ’ਤੇ ਵਿਚਾਰ ਨਹੀਂ ਕੀਤਾ ਗਿਆ। ਇਸ ਵਿਚ ਕਿਹਾ ਗਿਆ ਹੈ ਕਿ ਝਾਂਕੀ ਨੂੰ ਅੱਗੇ ਨਹੀਂ ਵਿਚਾਰਿਆ ਗਿਆ ਕਿਉਂਕਿ ਇਹ ਇਸ ਵਾਰ ਦੀ ਪਰੇਡ ਦੇ ਵਿਆਪਕ ਥੀਮ ਦੇ ਅਨੁਸਾਰ ਨਹੀਂ ਸੀ।