ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਭਗਵੰਤ ਮਾਨ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਹਲਫ਼ ਲੈ ਰਹੇ ਹਨ। ਇਸ ਨੂੰ ਲੈ ਕੇ ਪੰਜਾਬ ਭਰ ਤੋਂ ਵਿਧਾਇਕ ਵੀ ਵੱਡੀ ਤਦਾਦ ਅੰਦਰ ਆਪੋ ਆਪਣੇ ਹਲਕਿਆਂ ਤੋਂ ਕਾਫਲੇ ਲੈ ਕੇ ਖਟਕੜ ਕਲਾਂ ਪਹੁੰਚ ਰਹੇ ਹਨ। ਵੱਡੇ ਸਮਾਗਮ ਤੇ ਇਕੱਠ ਕਰਕੇ ਆਮ ਆਦਮੀ ਪਾਰਟੀ ਦੀ ਅਲੋਚਨਾ ਵੀ ਹੋ ਰਹੀ ਹੈ। ਇਸ ਬਾਰੇ ਜਗਰਾਉਂ ਤੋਂ ਦੂਜੀ ਵਾਰ ਆਮ ਆਦਮੀ ਪਾਰਟੀ ਦੀ ਵਿਧਾਇਕ ਬਣੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਸ਼ਕਤੀ ਪ੍ਰਦਰਸ਼ਨ ਨਹੀਂ ਲੋਕਾਂ ਦਾ ਫ਼ਤਵਾ ਹੈ ਤੇ ਲੋਕਾਂ ਦਾ ਰੁਝਾਨ ਹੈ। ਉਨ੍ਹਾਂ ਕਿਹਾ ਕਿ ਪੀਲੀਆਂ ਪੱਗਾਂ ਪੰਜਾਬ ਦੀ ਬਿਹਤਰੀ ਦਾ ਪ੍ਰਤੀਕ ਹੈ।
ਦੱਸ ਦਈਏ ਕਿ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਦੂਜੀ ਵਾਰ ਆਮ ਆਦਮੀ ਪਾਰਟੀ ਦੀ ਵਿਧਾਇਕ ਬਣੀ ਸਰਬਜੀਤ ਕੌਰ ਮਾਣੂੰਕੇ ਵੀ ਕਾਫਲੇ ਨਾਲ ਲੁਧਿਆਣਾ ਤੋਂ ਨਵਾਂਸ਼ਹਿਰ ਰਵਾਨਾ ਹੋਈ। ਇਸ ਦੌਰਾਨ ਉਨ੍ਹਾਂ ਉਨ੍ਹਾਂ ਕਿਹਾ ਕਿ ਅੱਜ ਪੂਰਾ ਪੰਜਾਬ ਬਸੰਤੀ ਰੰਗ ਵਿੱਚ ਰੰਗਿਆ ਗਿਆ ਹੈ। ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੇ ਪੰਜਾਬ ਅੰਦਰ ਇਹ ਕਰਕੇ ਵਿਖਾ ਦਿੱਤਾ ਕਿ ਉਹ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡਾ ਬਦਲਾਅ ਕੀਤਾ ਹੈ।
ਹਾਲਾਂਕਿ ਜਦੋਂ ਨੂੰ ਸਵਾਲ ਕੀਤਾ ਗਿਆ ਕਿ ਇਹ ਸ਼ਕਤੀ ਪ੍ਰਦਰਸ਼ਨ ਹੈ ਤਾਂ ਉਨ੍ਹਾਂ ਕਿਹਾ ਕਿ ਸ਼ਕਤੀ ਪ੍ਰਦਰਸ਼ਨ ਤਾਂ ਅਸੀਂ ਉਦੋਂ ਨਹੀਂ ਕੀਤਾ ਜਦੋਂ ਪੰਜਾਬ ਵਿੱਚ 92 ਸੀਟਾਂ ਹਾਸਲ ਕਰਕੇ ਵੱਡੀ ਜਿੱਤ ਦਰਜ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਸ਼ਕਤੀ ਪ੍ਰਦਰਸ਼ਨ ਨਹੀਂ ਲੋਕਾਂ ਦਾ ਫ਼ਤਵਾ ਹੈ ਤੇ ਲੋਕਾਂ ਦਾ ਰੁਝਾਨ ਹੈ। ਉਨ੍ਹਾਂ ਕਿਹਾ ਕਿ ਪੀਲੀਆਂ ਪੱਗਾਂ ਵੀ ਪੰਜਾਬ ਦੀ ਬਿਹਤਰੀ ਦਾ ਪ੍ਰਤੀਕ ਹੈ।
ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਸ਼ਕਤੀ ਪ੍ਰਦਰਸ਼ਨ ਨਹੀਂ ਲੋਕਾਂ ਦੀ ਤਾਕਤ : ਸਰਬਜੀਤ ਮਾਣੂੰਕੇ
ਏਬੀਪੀ ਸਾਂਝਾ
Updated at:
16 Mar 2022 12:20 PM (IST)
Edited By: shankerd
ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਭਗਵੰਤ ਮਾਨ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਹਲਫ਼ ਲੈ ਰਹੇ ਹਨ। ਇਸ ਨੂੰ ਲੈ ਕੇ ਪੰਜਾਬ ਭਰ ਤੋਂ ਵਿਧਾਇਕ ਵੀ ਵੱਡੀ ਤਦਾਦ ਅੰਦਰ ਆਪੋ ਆਪਣੇ ਹਲਕਿਆਂ ਤੋਂ ਕਾਫਲੇ ਲੈ ਕੇ ਖਟਕੜ ਕਲਾਂ ਪਹੁੰਚ ਰਹੇ।
Sarabjit_Manunke_1
NEXT
PREV
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਅੱਜ ਦੁਪਹਿਰ 12:30 ਵਜੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਨੂੰ ਸਹੁੰ ਚੁਕਾਉਣ ਲਈ ਹੁਸ਼ਿਆਰਪੁਰ ਜ਼ਿਲ੍ਹੇ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਨੂੰ ਚੁਣਿਆ ਹੈ। ਦਿੱਲੀ ਵਾਂਗ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਕਿਸੇ ਵੀ ਸੂਬੇ ਦੇ ਵੀਵੀਆਈਪੀਜ਼ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਨਹੀਂ ਦਿੱਤਾ ਹੈ।
Published at:
16 Mar 2022 12:20 PM (IST)
- - - - - - - - - Advertisement - - - - - - - - -