ਪੜਚੋਲ ਕਰੋ

Punjab New CM Bhagwant Mann: ਸੀਐਮ ਅਹੁੰਦ ਦੀ ਸਹੁੰ ਚੁੱਕਣ ਤੋਂ ਪਹਿਲਾਂ ਮਾਨ ਦੀ ਸਾਬਕਾ ਪਤਨੀ ਦਾ ਵੱਡਾ ਬਿਆਨ, ਕਿਹਾ 'ਉਨ੍ਹਾਂ ਲਈ ਮੈਂ ਹਮੇਸ਼ਾ ਅਰਦਾਸ ਕਰਦੀ ਹਾਂ'

ਭਗਵੰਤ ਮਾਨ ਨੇ ਆਪਣੇ ਤਲਾਕ 'ਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ 'ਪੰਜਾਬ ਪਰਿਵਾਰ ਨੂੰ ਆਪਣੇ ਪਰਿਵਾਰ ਨਾਲੋਂ' ਵੱਧ ਕੇ ਚੁਣਿਆ।

Bhagwant Mann swearing-in: ‘He was always in my prayers, will always be..,’ says ex-wife; children reach India to attend ceremony

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਸਹੁੰ ਚੁੱਕ ਪ੍ਰੋਗਰਾਮ 'ਚ ਉਨ੍ਹਾਂ ਦੇ ਦੋ ਬੱਚੇ ਸੀਰਤ ਕੌਰ ਮੰਨਾ (21) ਅਤੇ ਦਿਲਸ਼ਾਨ ਮੰਨਾ (17) ਪੰਜਾਬ ਪੁੱਜੇ ਹਨ। ਦੋਵੇਂ ਆਪਣੇ ਪਿਤਾ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਉਸ ਦੀ ਮਾਂ ਅਤੇ ਮਾਨ ਦੀ ਸਾਬਕਾ ਪਤਨੀ ਇੰਦਰਪ੍ਰੀਤ ਕੌਰ ਨੇ ਇੱਖ ਅਖ਼ਬਾਰ ਨੂੰ ਦੱਸਿਆ ਕਿ ਦੋਵੇਂ ਬੱਚੇ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਭਾਰਤ ਆ ਗਏ ਹਨ।

ਦੱਸ ਦਈਏ ਕਿ ਭਗਵੰਤ ਮਾਨ ਅਤੇ ਇੰਦਰਪ੍ਰੀਤ ਕੌਰ ਦਾ 2015 ਵਿੱਚ ਤਲਾਕ ਹੋ ਗਿਆ ਸੀ। ਉਸ ਤੋਂ ਬਾਅਦ ਉਨ੍ਹਾਂ ਦੇ ਬੱਚੇ ਸੀਰਤ ਕੌਰ ਅਤੇ ਦਿਲਸ਼ਾਨ ਆਪਣੀ ਮਾਂ ਨਾਲ ਅਮਰੀਕਾ ਚਲੇ ਗਏ, ਜਦੋਂ ਕਿ ਮਾਨ ਭਾਰਤ ਵਿੱਚ ਹੀ ਰਹੇ ਅਤੇ ਆਮ ਆਦਮੀ ਪਾਰਟੀ ਲਈ ਕੰਮ ਕਰਦੇ ਰਹੇ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਇੰਦਰਪ੍ਰੀਤ ਮਾਨ ਦੇ ਪ੍ਰਚਾਰ ਦੀ ਰੀੜ੍ਹ ਦੀ ਹੱਡੀ ਸੀ ਅਤੇ ਸੰਗਰੂਰ ਦੇ ਪਿੰਡਾਂ ਵਿੱਚ ਉਨ੍ਹਾਂ ਨੇ ਮਾਨ ਲਈ ਪ੍ਰਚਾਰ ਕੀਤਾ ਸੀ। 2014 ਵਿੱਚ ਭਗਵੰਤ ਮਾਨ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ। ਹਾਲਾਂਕਿ 2015 'ਚ ਅਚਾਨਕ ਦੋਹਾਂ ਦਾ ਤਲਾਕ ਹੋ ਗਿਆ।

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨ ਅਤੇ ‘ਆਪ’ ਦੀ ਵੱਡੀ ਜਿੱਤ ਤੋਂ ਬਾਅਦ ਇੰਦਰਪ੍ਰੀਤ ਦੀ ਇਹ ਪਹਿਲੀ ਟਿੱਪਣੀ ਹੈ। ਇੰਦਰਪ੍ਰੀਤ ਕੌਰ ਨੇ ਅਮਰੀਕਾ ਤੋਂ ਇੱਕ ਅਖ਼ਬਾਰ ਨਾਲ ਗੱਲਬਾਤ ਕਰਦਿਆਂ ਕਿਹਾ, "ਸਾਡੇ ਦੋਵੇਂ ਬੱਚੇ ਭਾਰਤ ਪਹੁੰਚ ਚੁੱਕੇ ਹਨ ਅਤੇ ਉਹ ਖਟਕੜ ਕਲਾਂ ਵਿੱਚ ਭਗਵੰਤ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਉਹ ਬਹੁਤ ਖੁਸ਼ ਹਨ ਅਤੇ ਬਹੁਤ ਉਤਸ਼ਾਹਿਤ ਵੀ।"

ਇੰਦਰਪ੍ਰੀਤ ਨੇ ਕਿਹਾ ਕਿ ਭਗਵੰਤ ਮਾਨ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਉਨ੍ਹਾਂ ਦੀ ਪ੍ਰਤੀਕਿਰਿਆ ਬਹੁਤ ਸਕਾਰਾਤਮਕ ਸੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਭਗਵੰਤ ਮਾਨ ਲਈ ਅਰਦਾਸ ਕਰਦੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ।

ਲੁਧਿਆਣਾ ਦੇ ਬਰੇਵਾਲ ਦੀ ਰਹਿਣ ਵਾਲੀ ਇੰਦਰਪ੍ਰੀਤ ਨੇ ਕਿਹਾ, “ਮੈਂ ਹਮੇਸ਼ਾ ਉਨ੍ਹਾਂ ਦੀ ਕਾਮਯਾਬੀ ਲਈ ਸਖਤ ਮਿਹਨਤ ਕੀਤੀ ਹੈ ਅਤੇ ਉਸਦੇ ਪਿੱਛੇ ਕਦੇ ਵੀ ਮਾੜਾ ਨਹੀਂ ਕਿਹਾ। ਉਹ ਇੰਨੇ ਸਾਲਾਂ ਤੋਂ ਹਮੇਸ਼ਾ ਮੇਰੀਆਂ ਪ੍ਰਾਰਥਨਾਵਾਂ ਵਿੱਚ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਹਾਂ, ਸਰੀਰਕ ਦੂਰੀ ਸੀ ਪਰ ਇਸਦਾ ਮਤਲਬ ਇਹ ਨਹੀਂ ਕਿ ਅਸੀਂ ਉਨ੍ਹਾਂ ਦੀ ਸਫਲਤਾ ਲਈ ਪ੍ਰਾਰਥਨਾ ਨਹੀਂ ਕਰ ਰਹੇ ਸੀ। ਬੱਸ ਇਹ ਹੈ ਕਿ ਮੈਂ ਇੱਥੇ ਅਮਰੀਕਾ ਵਿੱਚ ਆਪਣੇ ਕੰਮ ਅਤੇ ਬੱਚਿਆਂ ਦੀ ਪੜ੍ਹਾਈ ਵਿੱਚ ਰੁੱਝੀ ਹੋਈ ਸੀ।'

ਹਾਲ ਹੀ ਵਿੱਚ ਹੋਈਆਂ ਪੰਜਾਬ ਚੋਣਾਂ ਦੌਰਾਨ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਅਕਸਰ ਹੀ ਮਾਨ ਦੀ ਕਾਮਯਾਬੀ 'ਤੇ ਖੁਸ਼ੀ ਤੇ ਜਜ਼ਬਾਤ ਜ਼ਾਹਰ ਕਰਦੀਆਂ ਨਜ਼ਰ ਆਈਆਂ। ਆਪਣੀਆਂ ਇੰਟਰਵਿਊਆਂ ਵਿੱਚ ਮਾਨ ਨੇ ਕਿਹਾ ਕਿ ਭਾਵੇਂ ਹੁਣ ਪੂਰਾ ਪੰਜਾਬ ਉਸਦਾ ਪਰਿਵਾਰ ਹੈ, ਫਿਰ ਵੀ ਜਦੋਂ ਉਹ ਕੰਮ ਤੋਂ ਘਰ ਪਰਤਦਾ ਹੈ ਤਾਂ ਘਰ ਖਾਲੀ ਦੇਖ ਕੇ ਉਹ ਆਪਣੇ ਦਿਲ ਵਿੱਚ ਭਾਰੀ ਬੋਝ ਮਹਿਸੂਸ ਕਰਦਾ ਹੈ।

ਉਨ੍ਹਾਂ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਆਪਣੇ ਬੱਚਿਆਂ ਲਈ ਆਪਣੇ ਪਿਆਰ ਦਾ ਇਜ਼ਹਾਰ ਵੀ ਕੀਤਾ ਸੀ ਅਤੇ ਉਨ੍ਹਾਂ ਦੇ ਜਨਮਦਿਨ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਯਾਦ ਕਰਦੇ ਹਨ। ਮਾਨ ਨੇ ਇੱਕ ਵਾਰ ਸ਼ੇਅਰ ਕੀਤਾ ਕਿ ਕਿਵੇਂ ਉਸਦੀ ਧੀ ਨੂੰ ਸਿਰ ਵਿੱਚ ਸੱਟ ਲੱਗਣ ਕਾਰਨ ਜਨਮ ਤੋਂ ਤੁਰੰਤ ਬਾਅਦ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਦਸ ਦਿਨ ਉਸ ਦੀ ਹਾਲਤ ਨਾਜ਼ੁਕ ਬਣੀ ਰਹੀ ਅਤੇ ਉਹ ਦਸ ਦਿਨ ਉਸ ਦਾ ਜੀਣਾ ਔਖਾ ਹੋ ਗਿਆ ਸੀ। ਉਸ ਨੇ ਇਸ ਸੰਦੇਸ਼ ਵਿੱਚ ਲਿਖਿਆ ਸੀ, 'ਮੈਂ ਤੁਹਾਨੂੰ ਪਿਆਰ ਕਰਦਾ ਹਾਂ ਅਤੇ ਤੁਹਾਨੂੰ ਯਾਦ ਕਰਦਾ ਹਾਂ...'

ਇਹ ਵੀ ਪੜ੍ਹੋ: Sonia Gandhi meet MPs from Punjab: ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰੇਗੀ ਸੋਨੀਆ ਗਾਂਧੀ, ਹਾਰ 'ਤੇ ਹੋਏਗਾ ਮੰਥਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
Advertisement
ABP Premium

ਵੀਡੀਓਜ਼

Raja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget