Bhagwant Mann Oath Ceremony: ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀ ਜੰਗੀ ਪੱਧਰ 'ਤੇ ਤਿਆਰੀ, 150 ਏਕੜ ਫਸਲ ਵਾਹੀ, ਲੱਖਾਂ ਰੁਪਏ ਦੇ ਦਿੱਤੇ ਇਸ਼ਤਿਹਾਰ
Punjab Government Formation: ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਭਗਵੰਤ ਮਾਨ ਨੇ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕਣ ਦਾ ਐਲਾਨ ਕੀਤਾ ਹੈ।
LIVE
Background
Bhagwant Mann swearing-in Live Updates: AAP's Bhagwant Mann taking oath as Punjab chief minister, Khatkar Kalan, March 16
ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਵਿੱਚ ਆਮ ਆਦਮੀ ਪਾਰਟੀ (AAP) ਨੇ 92 ਸੀਟਾਂ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। 16 ਮਾਰਚ ਨੂੰ ਭਗਵੰਤ ਮਾਨ (Bhagwant Mann) ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਸਰਕਾਰ ਬਣਨ ਦੇ ਨਾਲ ਹੀ ਆਮ ਆਦਮੀ ਪਾਰਟੀ ਇੱਕ ਹੋਰ ਇਤਿਹਾਸ ਰਚਣ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ (Saravjit Kaur Manuke) ਪੰਜਾਬ ਦੀ ਪਹਿਲੀ ਮਹਿਲਾ ਸਪੀਕਰ ਬਣ ਸਕਦੀ ਹੈ। ਉਂਜ ਸਪੀਕਰ ਬਣਨ ਦੀ ਦੌੜ ਵਿੱਚ ਬਲਜਿੰਦਰ ਕੌਰ (Baljinder Kaur) ਦਾ ਨਾਂ ਵੀ ਸ਼ਾਮਲ ਹੈ।
ਹਾਲਾਂਕਿ ਇਹ ਤੈਅ ਹੈ ਕਿ ਆਮ ਆਦਮੀ ਪਾਰਟੀ ਮਹਿਲਾ ਵਿਧਾਇਕ ਨੂੰ ਪੰਜਾਬ ਦੀ ਅਗਲੀ ਸਪੀਕਰ ਬਣਾਏਗੀ। ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿੱਚ ਹੁਣ ਤੱਕ ਕਿਸੇ ਵੀ ਮਹਿਲਾ ਵਿਧਾਇਕ ਨੂੰ ਸਪੀਕਰ ਬਣਨ ਦਾ ਮੌਕਾ ਨਹੀਂ ਮਿਲਿਆ ਹੈ। ਦਿੱਲੀ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਨਾਵਾਂ 'ਤੇ ਚਰਚਾ ਕੀਤੀ।
ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਪੰਜਾਬ ਵਿਧਾਨ ਸਭਾ ਦੀ ਪਹਿਲੀ ਮਹਿਲਾ ਸਪੀਕਰ ਬਣਨ ਦੀ ਦੌੜ ਵਿੱਚ ਸਰਬਜੀਤ ਕੌਰ ਸਭ ਤੋਂ ਅੱਗੇ ਹੈ। ਹਾਲਾਂਕਿ ਅਜੇ ਤੱਕ ਸਰਬਜੀਤ ਕੌਰ ਦਾ ਨਾਂ ਫਾਈਨਲ ਨਹੀਂ ਹੋਇਆ ਹੈ। ਆਮ ਆਦਮੀ ਪਾਰਟੀ ਵੀ ਬਲਜਿੰਦਰ ਕੌਰ ਦੇ ਨਾਂ 'ਤੇ ਵਿਚਾਰ ਕਰ ਰਹੀ ਹੈ।
ਕੈਬਨਿਟ ਦਾ ਗਠਨ ਬਾਅਦ ਵਿੱਚ ਹੋਵੇਗਾ
ਆਮ ਆਦਮੀ ਪਾਰਟੀ ਨੂੰ ਕੈਬਨਿਟ ਬਣਾਉਣ ਦੀ ਕੋਈ ਕਾਹਲੀ ਨਹੀਂ ਹੈ। ਆਮ ਆਦਮੀ ਪਾਰਟੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ 16 ਮਾਰਚ ਨੂੰ ਸਿਰਫ਼ ਭਗਵੰਤ ਮਾਨ ਹੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਪੰਜਾਬ ਸਰਕਾਰ ਦੀ ਨਵੀਂ ਕੈਬਨਿਟ ਦਾ ਗਠਨ ਬਾਅਦ ਵਿੱਚ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਆਪਣੇ ਵਿਧਾਇਕਾਂ ਲਈ ਖਾਸ ਯੋਜਨਾ ਬਣਾ ਰਹੀ ਹੈ। ਆਮ ਆਦਮੀ ਪਾਰਟੀ ਉਨ੍ਹਾਂ ਵਿਧਾਇਕਾਂ ਲਈ ਟ੍ਰੇਨਿੰਗ ਦਾ ਪ੍ਰਬੰਧ ਕਰ ਸਕਦੀ ਹੈ ,ਜੋ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ ਹਨ। ਪਹਿਲੀ ਵਾਰ 80 ਵਿਧਾਇਕ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਜਿੱਤੇ ਹਨ।
Bhagwant Mann Oath Ceremony: ਕੈਬਨਿਟ ਦੀ ਚੋਣ ਨੂੰ ਲੈ ਕੇ ਭਗਵੰਤ ਮਾਨ ਨੂੰ ਫਰੀ ਹੈਂਡ
ਚੋਣ ਨਤੀਜਿਆਂ ਤੋਂ ਅਗਲੇ ਹੀ ਦਿਨ ਭਗਵੰਤ ਮਾਨ ਨੇ ਦਿੱਲੀ ਵਿੱਚ ਪਾਰਟੀ ਹਾਈਕਮਾਂਡ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਸੂਤਰਾਂ ਦੀ ਮੰਨੀਏ ਤਾਂ ਪਾਰਟੀ ਹਾਈਕਮਾਂਡ ਨੇ ਕੈਬਨਿਟ ਦੀ ਚੋਣ ਨੂੰ ਲੈ ਕੇ ਭਗਵੰਤ ਮਾਨ ਨੂੰ ਫਰੀ ਹੈਂਡ ਦੇ ਦਿੱਤਾ ਹੈ। ਯਾਨੀ ਮਾਨ ਆਪਣੇ ਆਪ ਮੰਤਰੀਆਂ ਦੀ ਚੁਣ ਕਰਨਗੇ। ਵਿਧਾਇਕ ਦਲ ਦੀ ਬੈਠਕ 'ਚ ਪਾਰਟੀ ਵਲੋਂ ਅਬਜ਼ਰਵਰ ਦੇ ਤੌਰ 'ਤੇ ਮੌਜੂਦ ਰਾਘਵ ਚੱਢਾ ਨੇ ਮੀਡੀਆ ਨੂੰ ਦੱਸਿਆ ਸੀ ਕਿ ਕੌਣ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਹੈ ਮੁੱਖ ਮੰਤਰੀ ਦੀ, ਭਗਵੰਤ ਮਾਨ ਦੀ ਪ੍ਰੋਗ੍ਰਾਮ, ਇਹ ਹੈ ਭਗਵੰਤ ਮਾਨ ਦੀ ਸਰਕਾਰ, ਉਹ ਤੈਅ ਕਰਨਗੇ ਕਿ ਕੌਣ ਸਹੁੰ ਚੁੱਕਣਗੇ।
Bhagwant Mann Oath Ceremony: ਪਹਿਲਾਂ ਸਿਰਫ ਭਗਵੰਤ ਮਾਨ ਚੁੱਕਣਗੇ ਸਹੁੰ
ਦੱਸ ਦੇਈਏ ਕਿ ਪੰਜਾਬ ਦੀ ਨਵੀਂ ਸਰਕਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੁੱਲ 17 ਮੰਤਰੀ ਬਣਾਏ ਜਾਣੇ ਹਨ। ਪਰ ਪਹਿਲਾਂ ਸਿਰਫ਼ ਮੁੱਖ ਮੰਤਰੀ ਦੀ ਸਹੁੰ ਚੁੱਕੀ ਜਾਣੀ ਹੈ ਅਤੇ ਬਾਕੀ ਮੰਤਰੀ ਮੰਡਲ ਬਾਰੇ ਫ਼ੈਸਲਾ ਹੋਣਾ ਬਾਕੀ ਹੈ। ਜੈਕਿਸ਼ਨ ਸਿੰਘ ਰੌੜੀ ਅਤੇ ਜਗਦੀਪ ਗੋਲਡੀ ਕੰਬੋਜ ਵੀ ਮਾਨ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਕੁਝ ਹੋਰ ਨਾਵਾਂ ਨੂੰ ਲੈ ਕੇ ਚਰਚਾ ਵਿੱਚ ਹਨ। ਜੈਕਿਸ਼ਨ ਰੌੜੀ ਲਗਾਤਾਰ ਦੂਜੀ ਵਾਰ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਬਣੇ ਹਨ, ਜਦਕਿ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਤੋਂ ਅਕਾਲੀ ਦਲ ਦੇ ਵੱਡੇ ਆਗੂ ਸੁਖਬੀਰ ਬਾਦਲ ਨੂੰ ਹਰਾਇਆ ਹੈ, ਇਸ ਲਈ ਉਨ੍ਹਾਂ ਦੇ ਨਾਂ ਦੀ ਵੀ ਚਰਚਾ ਹੈ।
Punjab Government Formation Live: ਮੰਤਰੀ ਬਣਨ ਦਾ ਦੂਜਾ ਵੱਡਾ ਨਾਂ ਕੁਲਤਾਰ ਸਿੰਘ ਸੰਧਵਾਂ
ਦੂਜਾ ਅਹਿਮ ਨਾਂ ਕੁਲਤਾਰ ਸਿੰਘ ਸੰਧਵਾਂ ਦਾ ਹੈ। ਕੁਲਤਾਰ ਸਿੰਘ ਲਗਾਤਾਰ ਦੂਜੀ ਵਾਰ ਕੋਟਕਪੂਰਾ ਤੋਂ ਵਿਧਾਇਕ ਬਣੇ ਹਨ। ਕੁਲਤਾਰ ਸਿੰਘ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਵੱਡਾ ਚਿਹਰਾ ਹਨ ਅਤੇ ਉਨ੍ਹਾਂ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਲਗਪਗ ਤੈਅ ਹੈ।
Oath Ceremony: ਭਗਵੰਤ ਮਾਨ ਹੁਣ ਪੰਜਾਬ ਵਿਚ ਆਪਣੀ ਕੈਬਨਿਟ ਦੀ ਚੋਣ ਵਿਚ ਰੁੱਝੇ
Ministers in AAP Punjab: ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨ ਅਤੇ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਭਗਵੰਤ ਮਾਨ ਹੁਣ ਪੰਜਾਬ ਵਿਚ ਆਪਣੀ ਕੈਬਨਿਟ ਦੀ ਚੋਣ ਵਿਚ ਰੁੱਝੇ ਹੋਏ ਹਨ। ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਕੱਲ੍ਹ ਸਿਰਫ਼ ਭਗਵੰਤ ਮਾਨ ਸਹੁੰ ਚੁੱਕਣਗੇ, ਜਦਕਿ ਬਾਕੀ ਮੰਤਰੀ ਮੰਡਲ ਨੂੰ ਬਾਅਦ 'ਚ ਸਹੁੰ ਚੁਕਾਈ ਜਾਵੇਗੀ, ਇਸ ਲਈ ਹੁਣ ਭਗਵੰਤ ਮਾਨ ਦੀ ਸਰਕਾਰ 'ਚ ਮੰਤਰੀ ਬਣਨ ਵਾਲੇ ਉਨ੍ਹਾਂ ਚਿਹਰਿਆਂ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ।
Punjab CM Oath Live Udpate: ਕੌਣ ਹੋ ਸਕਦਾ ਮੰਤਰੀ
ਸੂਤਰਾਂ ਦੀ ਮੰਨੀਏ ਤਾਂ ਇਨ੍ਹਾਂ ਵਿਚ ਸਭ ਤੋਂ ਪਹਿਲਾ ਨਾਂ ਹਰਪਾਲ ਸਿੰਘ ਚੀਮਾ ਦਾ ਹੈ। ਹਰਪਾਲ ਸਿੰਘ ਚੀਮਾ ਲਗਾਤਾਰ ਦੂਜੀ ਵਾਰ ਦਿੜ੍ਹਬਾ ਤੋਂ ਚੋਣ ਜਿੱਤੇ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਚੀਮਾ ਚੋਣ ਪ੍ਰਚਾਰ ਦੌਰਾਨ ਪੋਸਟਰਾਂ ਅਤੇ ਹੋਰਡਿੰਗਜ਼ ਦਾ ਚਿਹਰਾ ਰਹੇ ਹਨ। ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਤੋਂ ਪਹਿਲਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪੋਸਟਰਾਂ 'ਤੇ 3 ਚਿਹਰੇ ਹੁੰਦੇ ਸੀ, ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ।