ਪੜਚੋਲ ਕਰੋ
(Source: ECI/ABP News)
ਮਨੀਸ਼ ਸਿਸੋਦੀਆ ਭਲਕੇ ਕਰਨਗੇ ਭਗਵੰਤ ਮਾਨ ਦੀ ਤਾਜਪੋਸ਼ੀ
![ਮਨੀਸ਼ ਸਿਸੋਦੀਆ ਭਲਕੇ ਕਰਨਗੇ ਭਗਵੰਤ ਮਾਨ ਦੀ ਤਾਜਪੋਸ਼ੀ bhagwant mann to be appointed as punjab president for the second time tomorrow ਮਨੀਸ਼ ਸਿਸੋਦੀਆ ਭਲਕੇ ਕਰਨਗੇ ਭਗਵੰਤ ਮਾਨ ਦੀ ਤਾਜਪੋਸ਼ੀ](https://static.abplive.com/wp-content/uploads/sites/5/2019/01/29164827/Manish-sisodia-bhagwant-mann.jpg?impolicy=abp_cdn&imwidth=1200&height=675)
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਦਾ ਮੁੜ ਤੋਂ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਭਲਕੇ ਯਾਨੀ 30 ਜਨਵਰੀ ਨੂੰ ਚੰਡੀਗੜ੍ਹ ਵਿੱਚ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਕਮਾਨ ਸੌਂਪਣਗੇ।
'ਆਪ' ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੇ ਦੌਰਾਨ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਮਾਨ ਦਾ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਨਾ-ਮਨਜ਼ੂਰ ਕਰਦਿਆਂ ਕੇਂਦਰੀ ਪੋਲੀਟਿਕਲ ਅਫੇਅਰ ਕਮੇਟੀ ਨੂੰ ਇਸ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੇਜਰੀਵਾਲ ਵੱਲੋਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗਣ ਕਰਕੇ ਭਗਵੰਤ ਮਾਨ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਹੁਣ ਪਾਰਟੀ ਨੇ ਭਗਵੰਤ ਮਾਨ ਨੂੰ ਫਿਰ ਤੋਂ ਪੁਰਾਣੀ ਜ਼ਿੰਮੇਵਾਰੀ ਦੇਣ ਦਾ ਫੈਸਲਾ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਸਿਹਤ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)