(Source: ECI/ABP News/ABP Majha)
ਭਗਵੰਤ ਮਾਨ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਇਨ੍ਹਾਂ ਥਾਵਾਂ 'ਤੇ ਕਰਨਗੇ ਰੋਡ ਸ਼ੋਅ, ਪੜ੍ਹੋ ਪੂਰੀ ਲਿਸਟ
'ਆਪ' ਦੇ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਰੋਡ ਸ਼ੋਅ ਕੀਤਾ ਜਾਵੇਗਾ। ਇਸ ਤਰ੍ਹਾਂ ਰਹੇਗਾ ਪ੍ਰੋਗਰਾਮ ਦਿੜ੍ਹਬਾ, ਲਹਿਰਾ ਅਤੇ ਸੁਨਾਮ ਦੇ ਲੋਕਾਂ ਨਾਲ ਰੂਬਰੂ ਹੋਣਗੇ।
'ਆਪ' ਦੇ ਸੰਗਰੂਰ ਜਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਰੋਡ ਸ਼ੋਅ ਦਾ ਪ੍ਰੋਗਰਾਮ.. ਕੱਲ੍ਹ ਦਿੜ੍ਹਬਾ, ਲਹਿਰਾ ਅਤੇ ਸੁਨਾਮ ਦੇ ਲੋਕਾਂ ਨਾਲ ਰੂਬਰੂ ਹੋਵਾਂਗਾ.. pic.twitter.com/ekH0OFm19w
— Bhagwant Mann (@BhagwantMann) June 16, 2022ਬਰਨਾਲਾ : ਜੇ ਸੰਸਦ ਮੈਂਬਰ ਬਣਨ ਨਾਲ ਬੰਦੀ ਸਿੱਖ ਰਿਹਾਅ ਹੁੰਦੇ ਨੇ ਤਾਂ ਬੀਬਾ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਅੱਜ ਤੱਕ ਕੀ ਰਹੇ ਸਨ, ਜਦੋਂ ਕਿ ਇਹ ਦੋਵੇਂ ਪਤੀ- ਪਤਨੀ ਸੰਸਦ ਮੈਂਬਰ ਹਨ? ਇਨ੍ਹਾਂ ਨੇ ਐਨੇ ਸਾਲਾਂ ਤੋਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ ਛੁਡਾਇਆ? ਸੁਖਬੀਰ ਬਾਦਲ ਦੱਸੇ ਕਿ ਬੰਦੀ ਸਿੰਘਾਂ ਨੂੰ ਛੁਡਾਉਣ ਦਾ ਮਾਮਲਾ ਸੰਸਦ ਦੇ ਕਿਸ ਨਿਯਮ ’ਚ ਲਿਖਿਆ ਹੋਇਆ ਹੈ।
ਇਹ ਸਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛੇ ਹਨ। ਮਾਨ ਨੇ ਕਿਹਾ ਕਿ ਅਸਲ ’ਚ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਘਰ ਦਾ ਮੁੰਡਾ ਪੰਜਾਬ ਦਾ ਮੁੱਖ ਮੰਤਰੀ ਕਿਵੇਂ ਬਣ ਗਿਆ।
ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਆਏ ਸਨ। ਪ੍ਰਚਾਰ ਦੌਰਾਨ ਮਾਨ ਨੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡਾਂ ਸ਼ਹਿਣਾ, ਪੱਖੋਂ ਕੈਂਚੀਆਂ, ਭਦੌੜ, ਉਗੋਕੇ, ਢਿੱਲਵਾਂ, ਤਪਾ, ਤਾਜੋਕੇ, ਪੱਖੋਂ ਕਲਾਂ, ਰੁੜੇਕੇ ਕਲਾਂ, ਧੌਲਾ ਅਤੇ ਬਰਨਾਲਾ ਹਲਕੇ ਦੇ ਪਿੰਡਾਂ ਹੰਡਿਆਇਆ, ਬਰਨਾਲਾ ਸ਼ਹਿਰ, ਕਚਿਹਰੀ ਚੌਂਕ, ਸੰਧੂ ਪੱਤੀ, ਸੰਘੇੜਾ, ਕਰਮਗੜ੍ਹ, ਨੰਗਲ, ਝਲੂਰ, ਸੇਖਾ, ਫਰਵਾਹੀ, ਰਾਜਗੜ੍ਹ, ਉਪਲੀ ਅਤੇ ਕੱਟੂ ਵਿੱਚ ‘ਰੋਡ ਸ਼ੋਅ’ ਕੀਤਾ ਅਤੇ ਲੋਕਾਂ ਨੂੰ ‘ਝਾੜੂ’ ਦੇ ਨਿਸ਼ਾਨ ’ਤੇ ਮੋਹਰਾਂ ਲਾ ਕੇ ਗੁਰਮੇਲ ਸਿੰਘ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ।