Bhagwant Mann to take oath as CM in Shaheed Bhagat Singh village, just before the swearing in, what did the 'new CM' of Punjab say?
Punjab New CM: ਬੁੱਧਵਾਰ ਨੂੰ ਪੰਜਾਬ ਦੀ ਸਿਆਸਤ ਲਈ ਵੱਡਾ ਦਿਨ ਹੈ। ਸੂਬੇ ਵਿੱਚ ਜ਼ਬਰਦਸਤ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਆਮ ਆਦਮੀ ਪਾਰਟੀ (ਆਪ) 16 ਮਾਰਚ ਨੂੰ ਪੰਜਾਬ ਨੂੰ ਨਵਾਂ ਮੁੱਖ ਮੰਤਰੀ ਦੇਣ ਜਾ ਰਹੀ ਹੈ। ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਵਾਅਦਿਆਂ 'ਤੇ ਮੋਹਰ ਲਾ ਕੇ ਵੱਡਾ ਮੌਕਾ ਦਿੱਤਾ ਹੈ। ਬੁੱਧਵਾਰ ਨੂੰ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਖੇ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਟਵੀਟ ਕਰਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਹੈ।
ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸਮਾਂ ਆ ਗਿਆ- ਭਗਵੰਤ ਮਾਨ
ਭਗਵੰਤ ਮਾਨ ਨੇ ਟਵਿਟਰ 'ਤੇ ਲਿਖਿਆ ਕਿ ਸੂਰਜ ਦੀ ਸੁਨਹਿਰੀ ਕਿਰਨ ਅੱਜ ਨਵੀਂ ਸਵੇਰ ਲੈ ਕੇ ਆਈ ਹੈ। ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਜ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ। ਭਗਵੰਤ ਮਾਨ ਨੇ ਅੱਗੇ ਲਿਖਿਆ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ 'ਤੇ ਪਹਿਰਾ ਦੇਣ ਲਈ ਮੈਂ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਰਵਾਨਾ ਹੋ ਰਿਹਾ ਹਾਂ।
ਆਪ ਦੀ ਸੁਨਾਮੀ ਨੇ ਉੱਡਾਏ ਦਿੱਗਜ
ਪੰਜਾਬ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਨੇ ਕਈ ਵੱਡੇ ਦਿੱਗਜਾਂ ਦੇ ਕਿਲ੍ਹੇ ਢਾਹ ਢੇਰੀ ਕਰੇਕੇ ਵੱਡੀ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਦੀ ਲਹਿਰ ਵਿੱਚ ਇਸ ਵਾਰ ਤਿੰਨ-ਤਿੰਨ ਸਾਬਕਾ ਮੁੱਖ ਮੰਤਰੀ ਵੀ ਆਪਣੀ ਸੀਟ ਨਹੀਂ ਬਚਾ ਸਕੇ।
ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਕੁੱਲ 92 ਸੀਟਾਂ ਜਿੱਤੀਆਂ। ਇਸ ਲਈ ਪਿਛਲੀ ਵਾਰ ਸੱਤਾ ਵਿੱਚ ਰਹੀ ਕਾਂਗਰਸ ਨੂੰ ਸਿਰਫ਼ 18 ਸੀਟਾਂ ਮਿਲ ਸਕੀਆਂ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਜੋ ਕਿਸੇ ਸਮੇਂ ਸੂਬੇ ਦੀ ਵੱਡੀ ਸਿਆਸੀ ਪਾਰਟੀ ਸੀ, ਸਿਰਫ਼ ਤਿੰਨ ਸੀਟਾਂ 'ਤੇ ਹੀ ਸਿਮਟ ਗਿਆ, ਜਦਕਿ ਭਾਜਪਾ ਵੀ ਸਿਰਫ਼ ਦੋ ਸੀਟਾਂ 'ਤੇ ਹੀ ਜਿੱਤ ਸਕੀ।
ਇਹ ਵੀ ਪੜ੍ਹੋ: Bhagwant Mann Oath Ceremony: ਬਸੰਤੀ ਰੰਗ 'ਚ ਰੰਗਿਆ 'ਨਵੇਂ CM' ਦਾ ਸਹੁੰ ਚੁੱਕ ਸਮਾਗਮ, ਜਾਣੋ ਇਸ ਖਾਸ ਦਿਨ ਦੀਆਂ ਖਾਸ ਗੱਲਾਂ