Farmer Protest: "ਭਾਜਪਾ ਦੇ ਨਿਰਦੇਸ਼ਾਂ 'ਤੇ ਭਗਵੰਤ ਮਾਨ ਨੇ ਕੀਤੀ ਕਿਸਾਨਾਂ 'ਤੇ ਕਾਰਵਾਈ, ਪੁਲਿਸ ਰਾਜ 'ਚ ਬਦਲਿਆ ਪੰਜਾਬ"
ਖਹਿਰਾ ਨੇ ਕਿਹਾ ਕਿ ਇਹ ਇਹ ਵੀ ਦਰਸਾਉਂਦਾ ਹੈ ਕਿ ਪੰਜਾਬ ਅਰਵਿੰਦ ਕੇਜਰੀਵਾਲ ਦੇ ਕਬਜ਼ੇ ਹੇਠ ਹੈ ਜਿਸਨੇ ਇਸਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਹੈ! ਭਗਵੰਤ ਮਾਨ ਦੀ ਇਹ ਕਾਰਵਾਈ ਯਕੀਨੀ ਤੌਰ 'ਤੇ ਭਾਜਪਾ ਦੇ ਨਿਰਦੇਸ਼ਾਂ 'ਤੇ ਹੈ।
Farmer Protest: ਕੇਂਦਰ ਤੇ ਪੰਜਾਬ ਦੇ ਮੰਤਰੀਆਂ ਨਾਲ ਮੁਲਾਕਾਤ ਕਰਕੇ ਨਿਕਲੇ ਕਿਸਾਨਾਂ ਉੱਤੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ। ਜਿਵੇਂ ਹੀ ਕਿਸਾਨ ਮੀਟਿੰਗ ਖ਼ਤਮ ਕਰਕੇ ਚੰਡੀਗੜ੍ਹ ਤੋਂ ਪੰਜਾਬ ਦੀ ਹਦੂਦ ਅੰਦਰ ਦਾਖ਼ਲ ਹੋਏ ਤਾਂ ਪੁਲਿਸ ਨੇ ਕਿਸਾਨ ਲੀਡਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਵਿੱਚ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਸਮੇਤ ਦੂਜੀਆਂ ਜਥੇਬੰਦੀਆਂ ਦੇ ਲੀਡਰ ਵੀ ਸ਼ਾਮਲ ਹਨ। ਇਸ ਨੂੰ ਲੈ ਕੇ ਸਿਆਸੀ ਲੀਡਰਾਂ ਵੱਲੋਂ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਕਿਹਾ ਕਿ ਮੈਂ ਅੱਜ ਭਗਵੰਤ ਮਾਨ ਦੀ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜ਼ਬਰਦਸਤੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਾ ਹਾਂ! ਕਿਸਾਨ ਆਗੂ ਦੀ ਇਹ ਗ੍ਰਿਫ਼ਤਾਰੀ ਦਰਸਾਉਂਦੀ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਅਧੀਨ ਪੰਜਾਬ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਲਈ ਕੋਈ ਥਾਂ ਨਹੀਂ ਹੈ !
ਖਹਿਰਾ ਨੇ ਕਿਹਾ ਕਿ ਇਹ ਇਹ ਵੀ ਦਰਸਾਉਂਦਾ ਹੈ ਕਿ ਪੰਜਾਬ ਅਰਵਿੰਦ ਕੇਜਰੀਵਾਲ ਦੇ ਕਬਜ਼ੇ ਹੇਠ ਹੈ ਜਿਸਨੇ ਇਸਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਹੈ! ਭਗਵੰਤ ਮਾਨ ਦੀ ਇਹ ਕਾਰਵਾਈ ਯਕੀਨੀ ਤੌਰ 'ਤੇ ਭਾਜਪਾ ਦੇ ਨਿਰਦੇਸ਼ਾਂ 'ਤੇ ਹੈ।
ਜ਼ਿਕਰ ਕਰ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇਹ ਐਂਬੂਲੈਂਸ ਵਿੱਚ ਹਨ ਤੇ ਉਨ੍ਹਾਂ ਨੂੰ ਉਸੇ ਸਮੇਤ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੀ ਐਂਬੂਲੈਂਸ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਹਨ ਤੇ ਉਨ੍ਹਾਂ ਨੂੰ ਪੁਲਿਸ ਵਾਲੇ ਹੀ ਲੈ ਕੇ ਗਏ ਹਨ।
ਉਧਰ ਦੂਜੇ ਪਾਸੇ ਸਰਵਣ ਸਿੰਘ ਪੰਧੇਰ ਨੂੰ ਵੀ ਉਨ੍ਹਾਂ ਦੀ ਗੱਡੀ ਸਮੇਤ ਹਿਰਾਸਤ ਵਿੱਚ ਲਿਆ ਗਿਆ ਹੈ। ਪੰਧੇਰ ਦੇ ਡਰਾਈਵਰ ਨੂੰ ਉਤਾਰਿਆ ਗਿਆ ਤੇ ਉਸ ਪੁਲਿਸ ਪੰਧੇਰ ਨੂੰ ਉਨ੍ਹਾਂ ਦੀ ਗੱਡੀ ਵਿੱਚ ਹੀ ਲੈ ਗਈ ਹੈ। ਇਸ ਤੋਂ ਇਲਾਵਾ ਜੋ ਹੋਰ ਸਾਥੀ ਬੱਸਾਂ ਵਿੱਚ ਆਏ ਸਨ ਉਨ੍ਹਾਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਝੜਪ ਵੀ ਹੋਈ ਤੇ ਇਸ ਦੌਰਾਨ ਕਿਸਾਨਾਂ ਦੀਆਂ ਪੱਗਾਂ ਵੀ ਲੱਥੀਆਂ ਹਨ। ਇਸ ਮੌਕੇ ਭੜਕੇ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਇਸ ਤੋਂ ਬਾਅਦ ਹੀ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਵੱਡੀ ਹਿੱਲ਼ਜੁਲ ਸ਼ੁਰੂ ਹੋ ਗਈ। ਦੋਵੇਂ ਥਾਵਾਂ ਉਪਰ ਲੱਗੇ ਕਿਸਾਨ ਮੋਰਚਿਆਂ ਉਪਰ ਵੱਡੀ ਗਿਣਤੀ ਪੁਲਿਸ ਪਹੁੰਚ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵੱਡੇ ਐਕਸ਼ਨ ਦੀ ਤਿਆਰੀ ਵਿੱਚ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
