Punjab News : ਸੀਐਮ ਭਗਵੰਤ ਮਾਨ ਵੱਲੋਂ ਸਿੱਖਿਆ ਦੇ ਖੇਤਰ 'ਚ ਕ੍ਰਾਂਤੀ ਲਿਆਉਣ ਦਾ ਦਾਅਵਾ, ਤਸਵੀਰਾਂ ਸ਼ੇਅਰ ਕਰ ਕਹੀ ਵੱਡੀ ਗੱਲ
Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁੜ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸੋਹਣੀਆਂ ਇਮਾਰਤਾਂ ਨਾਲ ਇਸ ਦੀ ਸ਼ੁਰੂਆਤ ਹੋਈ ਹੈ। ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਲਈ ਹੰਬਲਾ ਜਾਰੀ ਹੈ।
Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁੜ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸੋਹਣੀਆਂ ਇਮਾਰਤਾਂ ਨਾਲ ਇਸ ਦੀ ਸ਼ੁਰੂਆਤ ਹੋਈ ਹੈ। ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਲਈ ਹੰਬਲਾ ਜਾਰੀ ਹੈ। ਉਨ੍ਹਾਂ ਨੇ ਭਰੋਸਾ ਦਵਾਇਆ ਹੈ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਏਗਾ।
ਇਹ ਵੀ ਪੜ੍ਹੋ : ਹਾਈਕੋਰਟ ਦਾ ਫੈਸਲਾ ਆਉਣ ਤੋਂ ਪਹਿਲਾਂ ਹੀ ਸੀਐਮ ਮਾਨ ਬੰਦ ਕੀਤੀ ਸ਼ਰਾਬ ਫੈਕਟਰੀ, ਹੁਣ ਕਾਨੂੰਨੀ ਉਲਝਣ 'ਚ ਉਲਝ ਸਕਦਾ ਫੈਸਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ਅਸੀਂ ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਦੀ ਪੂਰਤੀ ਲਈ ਲਗਾਤਾਰ ਯਤਨਸ਼ੀਲ ਹਾਂ..ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ..ਸਿੱਖਿਆ ਖੇਤਰ 'ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਸਿੱਖਿਆ ਅਤੇ ਸਿਹਤ ਖੇਤਰ ਦੀ ਮਜ਼ਬੂਤੀ ਨਾਲ ਸੂਬੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਸੂਬੇ ਦੇ ਨੌਜਵਾਨਾਂ ਦੇ ਦੂਜੇ ਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਆਗਾਮੀ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਉਸਾਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ।
ਇਹ ਵੀ ਪੜ੍ਹੋ : ਤੁਸੀਂ ਘਰ ਤੇ ਦੁਕਾਨ 'ਚ ਬੈਠੇ ਵੀ ਨਹੀਂ ਸੇਫ! ਲੁਧਿਆਣਾ 'ਚ ਦੁਕਾਨ ਅੰਦਰ ਵੜ ਟਰੈਕਟਰ ਨੇ ਮਚਾਈ ਤਬਾਹੀ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।