CM Bhagwant Maan - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੱਲ੍ਹ ਬਾਹਰੀ ਸੂਬਿਆਂ ਵਿੱਚ ਪ੍ਰਚਾਰ ਕਰ ਰਹੇ ਹਨ। ਜਿਸ 'ਤੇ ਕਾਂਗਰਸ ਅਤੇ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਸਨ। ਤਾਂ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਸੀਐਮ ਮਾਨ ਦੇ ਹੱਕ 'ਚ ਹਾਂ ਦਾ ਨਾਅਰਾ ਮਾਰਿਆ ਹੈ। 

Continues below advertisement

ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਤੋਂ ਮੱਧ ਪ੍ਰਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਉਨਾਂ ਦੀ ਇਸੇ ਸਾਲ ਮੱਧ ਪ੍ਰਦੇਸ਼ ਰਾਜ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣ ਲਈ ਲਈ ਸਹਿ ਪ੍ਰਭਾਰੀ ਵਜੋਂ ਡਿਊਟੀ ਲਗਾਈ ਹੈ ਅਤੇ ਉਨਾਂ ਵਲੋਂ ਮੱਧ ਪ੍ਰਦੇਸ਼ ਵਿਖੇ ਆਪ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਚੋਣ ਰਣਨੀਤੀ ਉਲੀਕੀ ਜਾ ਰਹੀ ਹੈ ਤੇ ਲੋਕਾਂ ਦਾ ਭਰਵਾਂ ਪਿਆਰ ਆਪ ਪਾਰਟੀ ਨੂੰ ਮਿਲ ਰਿਹਾ ਹੈ।

ਵਿਧਾਇਕ ਅਤੇ ਉੱਪ ਪ੍ਰਧਾਨ ਪੰਜਾਬ, ਸ਼ੈਰੀ ਕਲਸੀ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਾਸੀ, ਆਮ ਆਦਮੀ ਪਾਰਟੀ ਵਲੋਂ ਲੋਕਾਂ ਦੇ ਹਿੱਤ ਵਿੱਚ ਕੀਤੇ ਫੈਸਲਿਆਂ ਤੋਂ ਕਾਫੀ ਪ੍ਰਭਾਵਿਤ ਹਨ ਅਤੇ ਮੱਧ ਪ੍ਰਦੇਸ ਵਿੱਚ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨਾਂ ਦੱਸਿਆ ਕਿ ਪੰਜਾਬ ਅਤੇ ਦਿੱਲੀ ਸਰਕਾਰ ਦੀਆਂ ਲੋਕ ਪੱਖੀਆਂ ਨੀਤੀਆਂ ਤੋਂ ਖੁਸ਼ ਹੋ ਲੋਕ ਇਸੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪ ਪਾਰਟੀ ਦਾ ਡੱਟਵਾਂ ਸਾਥ ਦੇਣਗੇ। ਉਨਾਂ ਦੱਸਿਆ ਕਿ ਮੱਧ ਪ੍ਰਦੇਸ਼ ਵਿੱਚ ਮੀਟਿੰਗਾਂ ਜਨਤਕ ਰੈਲੀਆਂ ਦਾ ਰੂਪ ਧਾਰਨ ਕਰ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋ ਦਿਨ ਵੱਧ ਰਿਹਾ ਹੈ, ਜੋ ਸ਼ੁੱਭ ਸੰਕੇਤ ਹੈ

Continues below advertisement

ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਲਏ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਹਰੇਕ ਵਰਗ ਦੇ ਲੋਕਾਂ ਲਈ 600 ਯੂਨਿਟ ਬਿਜਲੀ ਮਾਫ ਕੀਤੀ ਗਈ, 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ, ਸਕੂਲ ਆਫ ਐਮੀਨੈੱਸ ਖੋਲ੍ਹੋ, ਮੈਰਿਟ ਤੇ ਪਾਰਦਰਸ਼ੀ ਦੇ ਆਧਾਰ ਤੇ 31000 ਤੋਂ ਵੱਧ ਸਰਕਾਰੀ ਨੋਕਰੀਆਂ ਦਿੱਤੀਆਂ, ਕਰੀਬ 12000 ਕੱਚੇ ਅਧਿਆਪਕ ਰੈਗੂਲਰ ਕੀਤੇ, ਡਬਲ ਤਨਖਾਹਾਂ ਕੀਤੀਆਂ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਬੰਦ ਕੀਤੇ।

 ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ‘ਖੇਡਾਂ ਵਤਨ ਪੰਜਾਬ’ ਦੀਆਂ ਕਰਵਾਈਆਂ ਅਤੇ ਹੁਣ ਫਿਰ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਖੇਡ ਨੀਤੀ ਲਾਗੂ ਕੀਤੀ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦੀ ਮਾਲੀ ਸਹਾਇਤਾ, ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੇ ਦੁੱਖ ਤਕਲੀਫਾਂ ਦੂਰ ਕਰਨੀਆਂ ਅਤੇ ਇਸ ਤਰਾਂ ਦੇ ਵੱਖ-ਵੱਖ ਲੋਕ ਹਿੱਤ ਲਈ ਕੰਮ ਕੀਤੇ ਗਏ ਹਨ। 

ਉਨਾਂ ਕਿਹਾ ਕਿ ਆਪ ਪਾਰਟੀ ਨੇ ਦੂਜੀਆਂ ਰਵਾਇਤੀ ਪਾਰਟੀਆਂ ਤੋਂ ਹੱਟ ਕੇ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾਈ ਹੈ।