Farmer Protest: "ਕਿਸਾਨਾਂ 'ਤੇ ਪੁਲਿਸ ਦੀ ਸਖ਼ਤੀ ਦੌਰਾਨ ਕੋਈ ਜਾਨੀ ਨੁਕਸਾਨ ਹੋਇਆ ਤਾਂ ਭਗਵੰਤ ਮਾਨ ਹੋਵੇਗਾ ਜ਼ਿੰਮੇਵਾਰ"
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਪੁਲਿਸ ਫੋਰਸ ਦਾ ਇਸਤੇਮਾਲ ਕਰ ਧੱਕੇ ਨਾਲ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਡਿਟੇਨ ਕਰਨਾ ਬੇਹੱਦ ਮੰਦਭਾਗਾ ਹੈ।
Farmer Protest: ਕੇਂਦਰ ਤੇ ਪੰਜਾਬ ਦੇ ਮੰਤਰੀਆਂ ਨਾਲ ਮੁਲਾਕਾਤ ਕਰਕੇ ਨਿਕਲੇ ਕਿਸਾਨਾਂ ਉੱਤੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ। ਜਿਵੇਂ ਹੀ ਕਿਸਾਨ ਮੀਟਿੰਗ ਖ਼ਤਮ ਕਰਕੇ ਚੰਡੀਗੜ੍ਹ ਤੋਂ ਪੰਜਾਬ ਦੀ ਹਦੂਦ ਅੰਦਰ ਦਾਖ਼ਲ ਹੋਏ ਤਾਂ ਪੁਲਿਸ ਨੇ ਕਿਸਾਨ ਲੀਡਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਗੁੱਸਾ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਸਿਆਸਤ ਵੀ ਜਮ ਕੇ ਹੋ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਪੁਲਿਸ ਫੋਰਸ ਦਾ ਇਸਤੇਮਾਲ ਕਰ ਧੱਕੇ ਨਾਲ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਡਿਟੇਨ ਕਰਨਾ ਬੇਹੱਦ ਮੰਦਭਾਗਾ ਹੈ।
ਮਜੀਠੀਆ ਨੇ ਕਿਹਾ ਕਿ ਚੋਣਾਂ ਵੇਲੇ ਕਿਸਾਨਾਂ ਨੂੰ MSP ਦੀ ਕਾਨੂੰਨੀ ਗਰੰਟੀ ਦੇਣ ਦੇ ਵਾਅਦੇ ਕਰਨ ਵਾਲੇ ਅੱਜ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੇ ਹਨ। ਮੁੱਖ ਮੰਤਰੀ ਜੀ ਇਸ ਸਭ ਵਿੱਚ ਕੋਈ ਵੀ ਜਾਨ ਮਾਲ ਦਾ ਨੁਕਸਾਨ ਹੋਇਆ ਤਾਂ ਕਸੂਰਵਾਰ ਤੁਸੀਂ ਹੋਵੋਗੇ।
ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਆਪ ਕਿਸਾਨਾਂ ਨਾਲ ਧਰਨਾ ਲਾਉਂਦੇ ਸੀ ਪਰ ਹੁਣ ਪੁਲਿਸ ਰਾਹੀ ਤਸ਼ੱਦਦ ਕਰਵਾਇਆ ਜਾ ਰਿਹਾ ਹੈ। ਕਿਸਾਨ ਤਾਂ ਦਿੱਲੀ ਨਾਲ ਮੀਟਿੰਗ ਕਰ ਰਹੇ ਹਨ ਪਰ ਭਗਵੰਤ ਮਾਨ ਨੂੰ ਉਹ ਵੀ ਚੰਗਾ ਨਹੀਂ ਲੱਗ ਰਿਹਾ ਹੈ। ਕਿਸਾਨਾਂ ਉੱਤੇ ਐਕਸ਼ਨ ਦੇ ਗੰਭੀਰ ਸਿੱਟੇ ਨਿਕਲਗੇ। ਇਹ ਪੰਜਾਬ ਨੂੰ ਡੀਰੇਲ ਕਰਨ ਦੀ ਕੋਸ਼ਿਸ਼ ਹੈ ਜਿਸ ਵਿੱਚ ਸਭ ਤੋਂ ਪਹਿਲਾਂ ਨਾਂਅ ਮੁੱਖ ਮੰਤਰੀ ਭਗਵੰਤ ਮਾਨ ਦਾ ਆਵੇਗਾ।
ਮਜੀਠੀਆ ਨੇ ਪੁਲਿਸ ਦੀ ਧੱਕੇਸ਼ਾਹੀ ਦੀ ਨਿੰਦਾ ਕੀਤੀ ਹੈ। ਜੇ ਲੋਕਤੰਤਰ ਵਿੱਚ ਕੋਈ ਸ਼ਾਂਤਮਈ ਤਰੀਕੇ ਨਾਲ ਆਪਣੀ ਮੰਗ ਨਾ ਰੱਖ ਸਕੇ ਤਾਂ ਇਸ ਨੂੰ ਐਂਮਰਜੈਂਸੀ ਕਿਹਾ ਜਾਂਦਾ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਦਾ ਅੰਨਦਾਤਾ ਪਿਆਰ ਨਾਲ ਤਾਂ ਸਮਝ ਜਾਂਦਾ ਹੈ ਪਰ ਧੱਕੇਸ਼ਾਹੀ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
