ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅੱਜ ਪੁਲਵਾਮਾ ਹਮਲੇ ’ਚ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਨੂਰਪੁਰ ਬੇਦੀ ਦੇ ਪਿੰਡ ਰੌਲੀ ਪੁੱਜੇ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਉਹ ਆਪਣੀ ਮਹੀਨੇ ਦੀ ਤਨਖ਼ਾਹ ਨਾਲ ਸ਼ਹੀਦ ਦੇ ਪਰਿਵਾਰ ਦੀ ਆਰਥਕ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਸ਼ਹੀਦਾਂ ਨੂੰ ਨੌਕਰੀ ਦੇਣੀ ਹੈ ਤਾਂ ਸਿਰਫ ਗਜ਼ਟਿਡ ਨੌਕਰੀ ਹੀ ਦੇੱਤੀ ਜਾਏ।

ਇਸੇ ਦੌਰਾਨ ਮਾਨ ਨੇ ਕਿਹਾ ਕਿ ਸਰਕਾਰ ਨੂੰ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਦੀ ਰਕਮ ਦੇਣੀ ਚਾਹੀਦੀ ਸੀ। ਨੌਕਰੀ ਵੀ ਗਜ਼ਟਿਡ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਂਸਦ ਵੀ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣਗੇ।

ਇਸ ਮੌਕੇ ਉਨ੍ਹਾਂ ਸਿੱਧੂ ਤੇ ਖਹਿਰਾ ਦੇ ਬਿਆਨਾਂ ਦਾ ਖੰਡਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬਿਆਨ ਦੇਸ਼ ਦੇ ਹਿੱਤ ਲਈ ਸਹੀ ਨਹੀਂ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਕਦੀ ਦੋਸਤੀ ਨਹੀਂ ਰੱਖਣੀ ਚਾਹੀਦੀ ਕਿਉਂਕਿ ਪਾਕਿਸਤਾਨ ਹੱਥ ਮਿਲਾਉਣ ਵਾਲੇ ਦੀ ਪਿੱਠ ਵਿੱਚ ਛੁਰਾ ਮਾਰਦਾ ਹੈ।