ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਇਸ ਨੂੰ ਵੱਡੀ ਅਣਗਹਿਲੀ ਕਰਾਰ ਦਿੱਤਾ ਹੈ। ਉਨ੍ਹਾਂ ਟਵੀਟ ਕਰਦਿਆਂ ਇਸ ਘਟਨਾ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਉਨ੍ਹਾਂ ਕਿਹਾ ਕਿ ‘ਪੰਜਾਬ ਦੇ ਇੱਕ-ਇੱਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਬਣਦੀ ਹੈ, ਭਾਵੇਂ ਕਿੰਨੇ ਵੀ ਸਿਆਸੀ ਮੱਤਭੇਦ ਕਿਉਂ ਨਾ ਹੋਣ ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਬਹੁਤ ਚਿੰਤਾਜਨਕ ਹੈ।







ਮਾਨ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਚੁੱਕਦਿਆ ਕਿਹਾ ਕਿ ਜਦੋਂ ਸਰਕਾਰ ਨੂੰ ਪਤਾ ਸੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਸ ਰੂਟ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ।

ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਬਹੁਤ ਹੀ ਅਸਥਿਰ ਤੇ ਕਮਜ਼ੋਰ ਸਰਕਾਰ ਹੈ, ਜਿਸ ਕਾਰਨ ਸੂਬੇ ’ਚ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਾਂਗਰਸ ਦੀ ਆਪਸੀ ਫੁੱਟ ਕਾਰਨ ਪੰਜਾਬ ਦੀ ਸੁਰੱਖਿਆ ਵਿਵਸਥਾ ਢਹਿ-ਢੇਰੀ ਹੋ ਗਈ ਹੈ ਤੇ ਇਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। 


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 



 



 


https://play.google.com/store/



 


https://apps.apple.com/in/app/811114904