ਪੜਚੋਲ ਕਰੋ

ਵਿਦੇਸ਼ਾਂ 'ਚ ਫਸੇ ਪੰਜਾਬੀਆਂ ਦੀ ਨਹੀਂ ਲੈ ਰਿਹਾ ਕੋਈ ਸਾਰ, ਭਗਵੰਤ ਮਾਨ ਨੇ ਮੋਦੀ ਨੂੰ ਲਿਖੀ ਚਿੱਠੀ

ਵਿਸ਼ਵ-ਵਿਆਪੀ ਲੌਕਡਾਊਨ ਦੌਰਾਨ ਵੱਖ-ਵੱਖ ਦੇਸ਼ਾਂ 'ਚ ਫਸੇ ਸੈਂਕੜੇ ਭਾਰਤੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਨੂੰ ਤੁਰੰਤ ਯਕੀਨੀ ਬਣਾਉਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਅਪੀਲ ਕੀਤੀ ਹੈ।

ਚੰਡੀਗੜ੍ਹ: ਵਿਸ਼ਵ-ਵਿਆਪੀ ਲੌਕਡਾਊਨ ਦੌਰਾਨ ਵੱਖ-ਵੱਖ ਦੇਸ਼ਾਂ 'ਚ ਫਸੇ ਸੈਂਕੜੇ ਭਾਰਤੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਨੂੰ ਤੁਰੰਤ ਯਕੀਨੀ ਬਣਾਉਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਅਪੀਲ ਕੀਤੀ ਹੈ। ਮਾਨ ਮੁਤਾਬਕ ਇਨ੍ਹਾਂ ਭਾਰਤੀਆਂ 'ਚ ਬਹੁਗਿਣਤੀ ਪੰਜਾਬੀਆਂ ਦੀ ਹੈ ਤੇ ਕਾਫ਼ੀ ਲੋਕ ਤਾਂ ਟਰਾਂਜੈਕਸ਼ਨ ਦੌਰਾਨ ਏਅਰਪੋਰਟਾਂ 'ਤੇ ਵੀ ਫਸੇ ਹੋਏ ਹਨ। ਪ੍ਰਧਾਨ ਮੰਤਰੀ ਨੂੰ ਭੇਜੇ ਗਏ ਪੱਤਰ ਨੂੰ ਪਾਰਟੀ ਹੈੱਡਕੁਆਟਰ ਤੋਂ ਮੀਡੀਆ ਨਾਲ ਸਾਂਝਾ ਕਰਦੇ ਹੋਏ ਭਗਵੰਤ ਮਾਨ ਨੇ ਦੱਸਿਆ ਕਿ ਇਹ ਪੰਜਾਬੀ ਭਾਰਤੀ ਨਾਗਰਿਕ ਆਸਟ੍ਰੇਲੀਆ, ਨਿਊਜ਼ੀਲੈਂਡ, ਕੈਨੇਡਾ, ਇਟਲੀ, ਇੰਗਲੈਂਡ, ਅਮਰੀਕਾ, ਫਰਾਂਸ, ਸਪੇਨ, ਮਲੇਸ਼ੀਆ, ਦੁਬਈ, ਸਾਉਦੀ ਅਰਬ ਸਮੇਤ ਵੱਖ-ਵੱਖ ਦੇਸ਼ਾਂ 'ਚ ਟੂਰਿਸਟ ਜਾਂ ਵਿਜ਼ਟਰ ਵੀਜ਼ੇ ਤਹਿਤ ਵਿਦੇਸ਼ ਪੜ੍ਹਦੇ ਆਪਣੇ ਬੱਚਿਆਂ ਨੂੰ ਮਿਲਣ, ਆਪਣਾ ਇਲਾਜ ਕਰਾਉਣ ਜਾਂ ਸੈਰ-ਸਪਾਟੇ ਲਈ ਗਏ ਹੋਏ ਸਨ। ਕੋਰੋਨਾ ਵਾਇਰਸ ਕਾਰਨ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਵੱਲੋਂ ਲੌਕਡਾਊਨ ਦੌਰਾਨ ਅੰਤਰਰਾਸ਼ਟਰੀ ਫਲਾਇਟਾਂ ਬੰਦ ਕਰਨ ਕਰਕੇ ਇਹ ਉੱਥੇ ਹੀ ਫਸ ਗਏ ਹਨ।ਭਗਵੰਤ ਮਾਨ ਅਨੁਸਾਰ ਇਨ੍ਹਾਂ 'ਚ ਜ਼ਿਆਦਾਤਰ ਨੇ ਮਾਰਚ ਤੇ ਅਪ੍ਰੈਲ 2020 ਦੌਰਾਨ ਦੇਸ਼ ਵਾਪਸੀ ਕਰਨੀ ਸੀ, ਅਜਿਹਾ ਨਾ ਹੋਣ ਕਰਕੇ ਹੁਣ ਇਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੰਨਾ ਲੋਕਾਂ ਨੂੰ ਕੋਈ ਨਾ ਕੋਈ ਸਿਹਤ ਦੀ ਸਮੱਸਿਆ ਹੈ, ਉਹ ਵਿੱਤੀ ਸੰਕਟ ਦੇ ਨਾਲ-ਨਾਲ ਦਵਾਈਆਂ ਆਦਿ ਦੀ ਕਮੀ ਨਾਲ ਵੀ ਜੂਝ ਰਹੇ ਹਨ। ਬਹੁਤ ਸਾਰੇ ਨਾਗਰਿਕਾਂ ਨੂੰ ਵੀਜ਼ੇ ਦੀ ਮਿਆਦ ਪੂਰੀ ਹੋਣ ਸਮੇਤ ਕਈ ਸਾਰੀਆਂ ਕਾਨੂੰਨੀ ਅੜਚਨਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਪ੍ਰਧਾਨ ਮੰਤਰੀ ਨਿੱਜੀ ਦਖ਼ਲ ਦੇਣ ਅਤੇ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਕੇ ਇਨ੍ਹਾਂ ਪੰਜਾਬੀਆਂ (ਭਾਰਤੀਆਂ) ਦੀ ਸੁਰੱਖਿਅਤ ਘਰ ਵਾਪਸੀ ਕਰਾਉਣ।ਭਗਵੰਤ ਮਾਨ ਇਸ ਚਿੱਠੀ ਦੀ ਇੱਕ ਕਾਪੀ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਤੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget