ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੌਮੀ ਐਸਸੀ ਕਮਿਸ਼ਨ ਨੂੰ ਪੱਤਰ ਲਿਖ ਕੇ ਐਸਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ 'ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੀ ਹਾਈਕੋਰਟ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਦੀ ਮੰਗ ਕੀਤੀ ਹੈ।ਇਸ ਦੇ ਨਾਲ-ਨਾਲ ਸਾਲ 2016-17 ਤੋਂ ਬਕਾਇਆ ਖੜੀ 1850 ਕਰੋੜ ਤੋਂ ਵੱਧ ਦੀ ਰਾਸ਼ੀ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਤੁਰੰਤ ਜਾਰੀ ਕਰਾਉਣ ਦੀ ਫ਼ਰਿਆਦ ਵੀ ਕੀਤੀ ਹੈ।
ਭਗਵੰਤ ਮਾਨ ਨੇ ਅਕਾਲੀ ਦਲ (ਬਾਦਲ)-ਭਾਜਪਾ ਅਤੇ ਕਾਂਗਰਸ ਨੂੰ ਗ਼ਰੀਬ ਅਤੇ ਦਲਿਤ ਵਿਰੋਧੀ ਜਮਾਤਾਂ ਕਰਾਰ ਦਿੰਦੇ ਹੋਏ ਦਲਿਤ ਪਰਿਵਾਰ ਨਾਲ ਸੰਬੰਧਿਤ ਸੂਬੇ ਦੇ ਲੱਖਾਂ ਹੋਣਹਾਰ ਅਤੇ ਹੁਸ਼ਿਆਰ ਦਲਿਤ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨ ਦੀ ਮਿਸਾਲ ਦਿੱਤੀ।ਭਗਵੰਤ ਮਾਨ ਨੇ ਅੰਕੜਿਆਂ ਦੇ ਹਵਾਲੇ ਨਾਲ ਪਿਛਲੀ ਬਾਦਲ ਅਤੇ ਮੌਜੂਦਾ ਕੈਪਟਨ ਸਰਕਾਰ 'ਤੇ ਦਲਿਤ ਵਿਦਿਆਰਥੀਆਂ ਦੇ ਅਰਬਾਂ ਰੁਪਏ ਖ਼ੁਰਦ-ਬੁਰਦ ਕਰਨ ਦਾ ਗੰਭੀਰ ਦੋਸ਼ ਲਗਾਇਆ।
ਮਾਨ ਵੱਲੋਂ ਕੌਮੀ ਐਸਸੀ ਕਮਿਸ਼ਨ ਨੂੰ ਲਿਖੀ ਗਈ ਚਿੱਠੀ 'ਚ ਜਿੱਥੇ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਫਰਵਰੀ-ਮਾਰਚ 2019 ਨੂੰ ਕੇਂਦਰ ਵੱਲੋਂ ਜਾਰੀ ਹੋਈ 303.92 ਕਰੋੜ ਦੀ ਰਾਸ਼ੀ 'ਚੋਂ 248.11 ਕਰੋੜ ਦੀ ਰਾਸ਼ੀ ਖ਼ੁਰਦ-ਬੁਰਦ ਹੋਣ ਸਮੇਤ ਸਾਲ 2012-13 ਤੋਂ ਸਾਲ 2019-20 ਤੱਕ ਜਾਰੀ ਅਤੇ ਵੰਡੇ ਗਏ ਸਮੁੱਚੇ ਫ਼ੰਡਾਂ ਦੀ ਬਾਰੀਕੀ ਨਾਲ ਹਾਈਕੋਰਟ ਜਾਂ ਸੁਪਰੀਮ ਦੀ ਨਿਗਰਾਨੀ ਹੇਠ ਜਾਂਚ ਮੰਗੀ ਹੈ। ਉੱਥੇ 2016-17 ਤੋਂ ਲੈ ਕੇ ਹੁਣ ਤੱਕ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋਣ ਅਤੇ ਦਰਜਨਾਂ ਸਰਕਾਰੀ ਅਤੇ ਗੈਰ-ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਹੋਏ ਭਾਰੀ ਵਿੱਤੀ ਨੁਕਸਾਨ ਦਾ ਬਿਉਰਾ ਵੀ ਦਿੱਤਾ ਹੈ।
ਭਗਵੰਤ ਮਾਨ ਦੀ ਕੌਮੀ ਐਸਸੀ ਕਮਿਸ਼ਨ ਨੂੰ ਚਿੱਠੀ, ਐਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮਾਂ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
ਏਬੀਪੀ ਸਾਂਝਾ
Updated at:
10 Jul 2020 07:35 PM (IST)
ਭਗਵੰਤ ਮਾਨ ਨੇ ਕੌਮੀ ਐਸਸੀ ਕਮਿਸ਼ਨ ਨੂੰ ਪੱਤਰ ਲਿਖ ਕੇ ਐਸਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ 'ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੀ ਹਾਈਕੋਰਟ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਦੀ ਮੰਗ ਕੀਤੀ ਹੈ।
- - - - - - - - - Advertisement - - - - - - - - -