ਪੜਚੋਲ ਕਰੋ
Advertisement
ਸੀਐਮ ਮਾਨ ਨੇ 'ਆਪ' ਪੰਜਾਬ ਇਕਾਈ ਨੂੰ ਦਫਤਰ ਲਈ ਜ਼ਮੀਨ ਅਲਾਟ ਕਰਨ ਸੰਬੰਧੀ ਰਾਜਪਾਲ ਨੂੰ ਫਿਰ ਤੋਂ ਲਿਖਿਆ ਪੱਤਰ
Punjab News : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਰਾਜਪਾਲ ਨੂੰ ਰਾਜਧਾਨੀ ਅਤੇ ਯੂਟੀ ਚੰਡੀਗੜ੍ਹ ਵਿੱਚ 'ਆਪ' ਪੰਜਾਬ ਇਕਾਈ ਨੂੰ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਸੰਬੰਧੀ ਪੱਤਰ ਲਿਖਿਆ ਹੈ
Punjab News : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਰਾਜਪਾਲ ਨੂੰ ਰਾਜਧਾਨੀ ਅਤੇ ਯੂਟੀ ਚੰਡੀਗੜ੍ਹ ਵਿੱਚ 'ਆਪ' ਪੰਜਾਬ ਇਕਾਈ ਨੂੰ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਸੰਬੰਧੀ ਪੱਤਰ ਲਿਖਿਆ ਹੈ।'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਰਜਿਸਟਰਡ ਸਿਆਸੀ ਪਾਰਟੀ ਹੈ ,ਜੋ ਇਸ ਸਾਲ ਅਪ੍ਰੈਲ ਵਿੱਚ ਰਾਸ਼ਟਰੀ ਪਾਰਟੀ ਬਣ ਗਈ ਹੈ।
ਪੰਜਾਬ ਵਿੱਚ ਪਾਰਟੀ ਦੀ ਸਰਕਾਰ ਨੂੰ ਭਾਰੀ ਬਹੁਮਤ ਹਾਸਿਲ ਹੈ ਅਤੇ ਸੂਬੇ ਦੇ ਸਾਰੇ 7 ਰਾਜ ਸਭਾ ਮੈਂਬਰ ‘ਆਪ’ ਨਾਲ ਸਬੰਧਿਤ ਹਨ। ਚੰਡੀਗੜ੍ਹ ਵਿੱਚ ਵੀ ‘ਆਪ ਦੇ 35 ਵਿੱਚੋਂ 14 ਕੌਂਸਲਰ ਹਨ। ਆਮ ਆਦਮੀ ਪਾਰਟੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਮਹੱਤਵਪੂਰਨ ਅਤੇ ਹਰਮਨ ਪਿਆਰੀ ਪਾਰਟੀ ਹੈ ਪਰ ਕਈ ਵਾਰ ਮੀਟਿੰਗਾਂ ਅਤੇ ਗੱਲਬਾਤ ਕਰਕੇ ਪਾਰਟੀ ਦਫ਼ਤਰ ਲਈ ਸੰਸਥਾਗਤ ਜ਼ਮੀਨ ਦੀ ਮੰਗ ਕਰਨ ਦੇ ਬਾਵਜੂਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਖੇਤਰੀ ਪਾਰਟੀ ਹੈ, ਕੋਲ ਸੈਕਟਰ 28 ਵਿੱਚ 3 ਏਕੜ ਜ਼ਮੀਨ ਹੈ। ਕਾਂਗਰਸ ਨੂੰ ਸੈਕਟਰ 15 ਵਿੱਚ 1 ਏਕੜ ਤੋਂ ਵੱਧ ਜ਼ਮੀਨ ਅਲਾਟ ਕੀਤੀ ਗਈ ਹੈ ਅਤੇ ਭਾਜਪਾ ਨੂੰ ਸੈਕਟਰ 33 ਅਤੇ 37 ਵਿੱਚ ਦੋ ਪਲਾਟ ਹਨ ਪਰ ਚੰਡੀਗੜ੍ਹ ਪ੍ਰਸ਼ਾਸਨ ਆਮ ਆਦਮੀ ਪਾਰਟੀ ਨੂੰ ਦਫ਼ਤਰ ਲਈ ਜ਼ਮੀਨ ਦੇਣ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਚੁੱਪ ਹੈ। ਇਸ ਚੁੱਪ ਦਾ ਮਤਲਬ ਹੈ ਕਿ ਯੂਟੀ ਪ੍ਰਸ਼ਾਸਨ ਪੱਖਪਾਤੀ ਹੈ ਜਾਂ ਉਸ ਦਾ ਕੋਈ ਗੁਪਤ ਮਨਸੂਬਾ ਹੈ।
ਪੱਤਰ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ 'ਆਪ' ਦਫ਼ਤਰ ਦੀ ਉਸਾਰੀ ਲਈ ਢੁਕਵਾਂ ਪਲਾਟ ਅਲਾਟ ਕਰਨ ਦੀ ਬੇਨਤੀ ਕੀਤੀ ਹੈ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਜ਼ਰੂਰੀ ਉਪਾਅ ਅਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ
ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement