Punjab News : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਰਾਜਪਾਲ ਨੂੰ ਰਾਜਧਾਨੀ ਅਤੇ ਯੂਟੀ ਚੰਡੀਗੜ੍ਹ ਵਿੱਚ 'ਆਪ' ਪੰਜਾਬ ਇਕਾਈ ਨੂੰ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਸੰਬੰਧੀ ਪੱਤਰ ਲਿਖਿਆ ਹੈ।'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਰਜਿਸਟਰਡ ਸਿਆਸੀ ਪਾਰਟੀ ਹੈ ,ਜੋ ਇਸ ਸਾਲ ਅਪ੍ਰੈਲ ਵਿੱਚ ਰਾਸ਼ਟਰੀ ਪਾਰਟੀ ਬਣ ਗਈ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਖੇਤਰੀ ਪਾਰਟੀ ਹੈ, ਕੋਲ ਸੈਕਟਰ 28 ਵਿੱਚ 3 ਏਕੜ ਜ਼ਮੀਨ ਹੈ। ਕਾਂਗਰਸ ਨੂੰ ਸੈਕਟਰ 15 ਵਿੱਚ 1 ਏਕੜ ਤੋਂ ਵੱਧ ਜ਼ਮੀਨ ਅਲਾਟ ਕੀਤੀ ਗਈ ਹੈ ਅਤੇ ਭਾਜਪਾ ਨੂੰ ਸੈਕਟਰ 33 ਅਤੇ 37 ਵਿੱਚ ਦੋ ਪਲਾਟ ਹਨ ਪਰ ਚੰਡੀਗੜ੍ਹ ਪ੍ਰਸ਼ਾਸਨ ਆਮ ਆਦਮੀ ਪਾਰਟੀ ਨੂੰ ਦਫ਼ਤਰ ਲਈ ਜ਼ਮੀਨ ਦੇਣ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਚੁੱਪ ਹੈ। ਇਸ ਚੁੱਪ ਦਾ ਮਤਲਬ ਹੈ ਕਿ ਯੂਟੀ ਪ੍ਰਸ਼ਾਸਨ ਪੱਖਪਾਤੀ ਹੈ ਜਾਂ ਉਸ ਦਾ ਕੋਈ ਗੁਪਤ ਮਨਸੂਬਾ ਹੈ।
ਪੱਤਰ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ 'ਆਪ' ਦਫ਼ਤਰ ਦੀ ਉਸਾਰੀ ਲਈ ਢੁਕਵਾਂ ਪਲਾਟ ਅਲਾਟ ਕਰਨ ਦੀ ਬੇਨਤੀ ਕੀਤੀ ਹੈ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਜ਼ਰੂਰੀ ਉਪਾਅ ਅਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ
ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ