Punjab News: ਪੰਜਾਬੀਆਂ ਲਈ ਭਗਵੰਤ ਮਾਨ ਦਾ ਵੱਡਾ ਐਲਾਨ, ਸਿੰਗਾਪੁਰ ਦੀ ਤਰਜ 'ਤੇ 166 ਸ਼ਹਿਰਾਂ ਨੂੰ ਬਣਾਇਆ ਜਾਵੇਗਾ ਆਧੁਨਿਕ
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੌਜੀ ਨੂੰ ਛੇਤੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਬੇਸ਼ਕੀਮਤੀ ਪਾਣੀ ਨੂੰ ਬਚਾਉਣਾ ਹੈ ਜਿਸ ਨਾਲ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕੇਗਾ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ਐਮ.ਜੀ.ਡੀ. (ਮਿਲੀਅਨ ਗੈਲਨ ਪ੍ਰਤੀ ਦਿਨ) ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤਾ ਕੀਤਾ।
ਪਲਾਂਟ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੌਜੀ ਨੂੰ ਛੇਤੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਬੇਸ਼ਕੀਮਤੀ ਪਾਣੀ ਨੂੰ ਬਚਾਉਣਾ ਹੈ ਜਿਸ ਨਾਲ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕੇਗਾ। ਸਿੰਗਾਪੁਰ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਮੁਲਕ ਵਿੱਚ ਮੀਂਹ ਦੇ ਪਾਣੀ ਨੂੰ ਪੀਣਯੋਗ ਬਣਾਉਣ ਲਈ ਮਾਈਕ੍ਰੋ ਫਿਲਟਰ ਟੈਕਨਾਲੋਜੀ ਵਰਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਪਾਣੀ ਬਚਾਉਣ ਖਾਤਰ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ, ਹਵਾ ਤੇ ਜ਼ਮੀਨ ਦੀਆਂ ਵੋਟਾਂ ਨਾ ਹੋਣ ਕਾਰਨ ਰਵਾਇਤੀ ਪਾਰਟੀਆਂ ਨੇ ਇਸ ਨੂੰ ਅਣਗੌਲਿਆ ਕੀਤਾ ਅਤੇ ਸੂਬੇ ਦੇ ਇਨ੍ਹਾਂ ਗੰਭੀਰ ਮਸਲਿਆਂ ਪ੍ਰਤੀ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਪ੍ਰਦੂਸ਼ਣ ਵਧਿਆ ਅਤੇ ਕੁਦਰਤੀ ਸਰੋਤ ਪਲੀਤ ਹੋ ਗਏ ਜਿਸ ਕਾਰਨ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ।
ਅੱਜ ਮੁਹਾਲੀ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਵੱਡੇ ਸੀਵਰੇਜ ਟ੍ਰੀਟਮੈਂਟ ਪਲਾਂਟ (STP) ਦਾ ਉਦਘਾਟਨ ਕੀਤਾ। ਨਾਲ ਹੀ 1 ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪਾਵਰ ਪਲਾਂਟ ਵੀ ਲੋਕ ਸਮਰਪਿਤ ਕੀਤਾ।
— Bhagwant Mann (@BhagwantMann) July 7, 2025
ਇਸ ਟ੍ਰੀਟਮੈਂਟ ਪਲਾਂਟ ਰਾਹੀਂ ਸੀਵਰੇਜ ਦੇ ਪਾਣੀ ਨੂੰ ਵਿਗਿਆਨਕ ਤੌਰ 'ਤੇ ਟ੍ਰੀਟ ਕਰਕੇ ਸਿੰਚਾਈ, ਸੜਕਾਂ ਦੀ ਸਾਫ਼-ਸਫ਼ਾਈ ਤੇ ਹੋਰ… pic.twitter.com/HFsgvQJ9X3
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 'ਆਪ' ਸਰਕਾਰ ਬਣਨ ਤੋਂ ਬਾਅਦ ਵਾਤਾਵਰਣ ਨੂੰ ਬਚਾਉਣ, ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਅਤੇ ਸਮਾਜ ਦੀ ਭਲਾਈ ਲਈ ਹੋਰ ਮਿਸਾਲੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਨੂੰ ਬਚਾਉਣ ਲਈ ਸਭ ਤੋਂ ਵਧੀਆ ਤਕਨਾਲੌਜੀ ਨਾਲ ਹੱਲ ਕੱਢਣ ਨੂੰ ਯਕੀਨੀ ਬਣਾਉਣ ਲਈ ਏਸੇ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਇਲਾਜ ਨਾਲੋਂ ਪਰਹੇਜ਼ ਚੰਗਾ’ ਦੇ ਕਥਨ ਵਾਂਗ ਬੇਸ਼ਕੀਮਤੀ ਕੁਦਰਤੀ ਸਰੋਤ ਬਚਾਉਣ ਲਈ ਅਜਿਹੇ ਕਦਮ ਚੁੱਕੇ ਜਾ ਰਹੇ ਹਨ।
ਗੁਰਬਾਣੀ ਦੀ ਰਚਨਾ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ
ਜਦੋਂ ਸਾਨੂੰ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਗ੍ਰਹਿਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾ ਕੇ ਸੂਬਾ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ।






















