ਪੜਚੋਲ ਕਰੋ
Advertisement
ਭਗਵੰਤ ਮਾਨ ਦਾ ਵੱਡਾ ਦਾਅਵਾ, ਦੋ ਯੂਨੀਵਰਸਿਟੀਆਂ ਵੀ ਚਲਾ ਨਹੀਂ ਸਕਦੀ ਕੈਪਟਨ ਸਰਕਾਰ
ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਯੂਨੀਵਰਸਿਟੀ ਦੀ ਮੰਗ ਮੁਤਾਬਕ ਲਗਪਗ 350 ਕਰੋੜ ਰੁਪਏ ਜਾਰੀ ਕਰਨ ਤੇ ਮਾਲਵਾ ਦਾ ਨਗੀਨਾ ਮੰਨੀ ਜਾਂਦੀ ਪੰਜਾਬੀ ਯੂਨੀਵਰਸਿਟੀ ਜੋ ਉਨ੍ਹਾਂ ਦੇ ਆਪਣੇ ਜੱਦੀ ਸ਼ਹਿਰ 'ਚ ਸਥਿਤ ਹੈ, ਨੂੰ ਪੱਕੇ ਤੌਰ 'ਤੇ ਵਿੱਤੀ ਸੰਕਟ 'ਚੋਂ ਕੱਢਣ।
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗੰਭੀਰ ਵਿੱਤੀ ਸੰਕਟ ਦਾ ਸ਼ਿਕਾਰ ਹੋਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਮੌਜੂਦਾ ਕਾਂਗਰਸ ਤੇ ਪਿਛਲੀ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਇਸ ਤੋਂ ਵੱਡੀ ਸ਼ਰਮਨਾਕ ਗੱਲ ਕੀ ਹੋ ਸਕਦੀ ਹੈ ਕਿ ਪੰਜਾਬ ਸਰਕਾਰ ਆਪਣੀਆਂ ਯੂਨੀਵਰਸਿਟੀਆਂ (ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ) ਵੀ ਚਲਾਉਣ ਜੋਗੀ ਨਹੀਂ ਰਹੀ।
ਭਗਵੰਤ ਮਾਨ ਨੇ ਕਿਹਾ ਕਿ ਜਦੋਂ ਆਪਣੀਆਂ ਹੱਕੀ ਮੰਗਾਂ ਲਈ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕ, ਪ੍ਰੋਫੈਸਰ ਤੇ ਹੋਰ ਸਮੂਹ ਸਟਾਫ਼ ਧਰਨੇ-ਮੁਜ਼ਾਹਰੇ ਕਰਨ ਲਈ ਮਜਬੂਰ ਹੋ ਜਾਣ ਤਾਂ ਸੱਤਾਧਾਰੀਆਂ ਨੂੰ ਰਾਜ-ਦਰਬਾਰ 'ਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਜਾਂਦਾ।
ਮਾਨ ਨੇ ਅੱਗੇ ਕਿਹਾ ਕਿ ਇ॥ਜ਼ਰਾਇਲ ਦੀ ਹੈਬਰੂ ਯੂਨੀਵਰਸਿਟੀ (1918) ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਮਾਤ-ਭਾਸ਼ਾ 'ਤੇ ਆਧਾਰਿਤ ਦੁਨੀਆ ਦੀ ਦੂਸਰੀ ਯੂਨੀਵਰਸਿਟੀ ਸੀ, ਜਦਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਸ਼ਤਾਬਦੀ ਵਰ੍ਹੇ ਮੌਕੇ 1969 'ਚ ਜੀਐਨਡੀਯੂ, ਸ੍ਰੀ ਅੰਮ੍ਰਿਤਸਰ ਸਥਾਪਿਤ ਕੀਤੀ ਗਈ ਸੀ, ਪਰ ਸੂਬਾ ਸਰਕਾਰਾਂ ਦੀ ਸਰਕਾਰੀ ਸਿੱਖਿਆ ਵਿਰੋਧੀ ਨੀਅਤ ਤੇ ਨੀਤੀਆਂ ਕਾਰਨ ਵਿੱਦਿਆ ਦੇ ਇਨ੍ਹਾਂ ਦੋਵੇਂ ਅਣਮੁੱਲੇ ਚਾਨਣ ਮੁਨਾਰਿਆਂ ਨੂੰ ਉਸੇ ਤਰ੍ਹਾਂ ਮਿਟਾਉਣ ਦੀ ਸਾਜ਼ਿਸ਼ ਹੋ ਰਹੀ ਹੈ, ਜਿਵੇਂ ਨਿੱਜੀ ਥਰਮਲ ਪਲਾਂਟਾਂ ਦੇ ਹਿਤਾਂ ਲਈ ਸ੍ਰੀ ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ ਨੂੰ ਮਲੀਆਮੇਟ ਕੀਤਾ ਜਾ ਰਿਹਾ ਹੈ।
ਕੈਪਟਨ ਇੱਕ ਵਾਰ ਫੇਰ ਮੋਦੀ ਤੋਂ ਮੰਗੀ ਮਦਦ, ਨਾਲ ਦਿੱਤੀ ਖਾਸ ਸਲਾਹ, ਕੀ ਮੰਨਣਗੇ ਪੀਐਮ
ਭਗਵੰਤ ਮਾਨ ਨੇ ਦੱਸਿਆ ਕਿ ਸਰਕਾਰੀ ਬੇਰੁਖ਼ੀ ਅਤੇ ਬੇਲੋੜੀ ਸਿਆਸੀ ਦਖ਼ਲ ਅੰਦਾਜ਼ੀ ਕਾਰਨ ਪੰਜਾਬੀ ਯੂਨੀਵਰਸਿਟੀ ਪਟਿਆਲਾ 150 ਕਰੋੜ ਰੁਪਏ ਦੀ ਕਰਜ਼ਾਈ ਹੋ ਚੁੱਕੀ ਹੈ। ਪਿਛਲੇ 3-4 ਸਾਲਾਂ ਤੋਂ ਅਧਿਆਪਕਾਂ, ਪ੍ਰੋਫੈਸਰਾਂ ਤੇ ਦੂਸਰੇ ਹੋਰ ਸਟਾਫ਼ ਨੂੰ ਤਨਖ਼ਾਹਾਂ, ਪੈਨਸ਼ਨਾਂ ਅਤੇ ਹੋਰ ਲਾਭ-ਭੱਤੇ ਸਮੇਂ ਸਿਰ ਨਹੀਂ ਮਿਲ ਰਹੇ। ਇੱਥੋਂ ਤੱਕ ਕਿ ਸਾਲ 2013-14 'ਚ ਸਰਕਾਰ ਵੱਲੋਂ ਐਲਾਨਿਆ 17 ਕਰੋੜ ਰੁਪਏ ਦਾ ਮਹਿੰਗਾਈ ਭੱਤਾ ਅੱਜ ਤੱਕ ਨਹੀਂ ਮਿਲਿਆ। ਸਰਕਾਰ ਵੱਲੋਂ ਮਨਜ਼ੂਰਸ਼ੁਦਾ ਸਾਲਾਨਾ 108 ਕਰੋੜ ਗਰਾਂਟ ਨਾਕਾਫ਼ੀ ਹੋਣ ਦੇ ਨਾਲ-ਨਾਲ ਪੂਰੀ ਨਹੀਂ ਮਿਲਦੀ।
ਭਗਵੰਤ ਮਾਨ ਮੁਤਾਬਕ, ਯੂਨੀਵਰਸਿਟੀ ਦੇ ਪ੍ਰੋਫੈਸਰਾਂ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਲੋੜੀਂਦੀ ਫੈਕਲਟੀ ਭਰਤੀ ਨਾ ਕੀਤੇ ਜਾਣ ਕਾਰਨ ਕਾਫ਼ੀ ਵਿਭਾਗ ਇੱਕ-ਇੱਕ, ਦੋ-ਦੋ ਪ੍ਰੋਫੈਸਰਾਂ ਨਾਲ ਹੀ ਚੱਲ ਰਹੇ ਹਨ। ਮਾਨ ਨੇ ਕਿਹਾ ਕਿ ਜੇ ਯੂਨੀਵਰਸਿਟੀ ਹੀ ਗੈਸਟ ਫੈਕਲਟੀ ਦੇ ਸਹਾਰੇ ਚੱਲ ਰਹੀ ਹੋਵੇ ਤਾਂ ਇਸ ਅਧੀਨ ਆਉਂਦੇ 300 ਕਾਲਜਾਂ ਦਾ ਕਿੰਨਾ ਬੁਰਾ ਹਾਲ ਹੋਵੇਗਾ, ਇਸ ਦਾ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ।
ਦੂਲੋ ਦੇ ਕੈਪਟਨ ਤੇ ਜਾਖੜ 'ਤੇ ਤਿੱਖੇ ਵਾਰ, ਜਾਖੜ ਨੂੰ ਦੱਸਿਆ ਟੈਂਪਰੇਰੀ ਪ੍ਰਧਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਅੰਮ੍ਰਿਤਸਰ
ਦੇਸ਼
Advertisement