ਪੜਚੋਲ ਕਰੋ
(Source: ECI/ABP News)
ਦਿੱਲੀ ਹਿੰਸਾ 'ਤੇ ਭਗਵੰਤ ਮਾਨ ਦਾ ਵੱਡਾ ਦਾਅਵਾ, ਕੇਜਰੀਵਾਲ ਨਰਮ, ਭਗਵੰਤ ਗਰਮ
‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਦਿੱਲੀ ਦੰਗਿਆਂ ਲਈ ਜ਼ਿੰਮੇਵਾਰ ਠਹਿਰਿਆ ਹੈ।
![ਦਿੱਲੀ ਹਿੰਸਾ 'ਤੇ ਭਗਵੰਤ ਮਾਨ ਦਾ ਵੱਡਾ ਦਾਅਵਾ, ਕੇਜਰੀਵਾਲ ਨਰਮ, ਭਗਵੰਤ ਗਰਮ Bhagwant Mann's huge claims on Modi & Shah ਦਿੱਲੀ ਹਿੰਸਾ 'ਤੇ ਭਗਵੰਤ ਮਾਨ ਦਾ ਵੱਡਾ ਦਾਅਵਾ, ਕੇਜਰੀਵਾਲ ਨਰਮ, ਭਗਵੰਤ ਗਰਮ](https://static.abplive.com/wp-content/uploads/sites/5/2020/03/05225259/Bhagwant-Mann-Claims.jpg?impolicy=abp_cdn&imwidth=1200&height=675)
ਚੰਡੀਗੜ੍ਹ: ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਦਿੱਲੀ ਦੰਗਿਆਂ ਲਈ ਜ਼ਿੰਮੇਵਾਰ ਠਹਿਰਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਫਿਰਕੂ ਰਾਜਨੀਤੀ ਹੋ ਰਹੀ ਹੈ। ਇਸ ਲਈ ਸੰਸਦ ਦੀ ਕਾਰਵਾਈ ਨਹੀਂ ਚੱਲ ਰਹੀ। ਮਾਨ ਨੇ ਕਿਹਾ ਦਿੱਲੀ ਦੇ ਦੰਗੇ ਭੜਕਾਉਣ ਵਾਲਿਆਂ ਨੂੰ ਜ਼ੈਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪਾਰਟੀ ਸੁਪਰੀਮੋ ਭਗਵੰਤ ਮਾਨ ਨੇ ਇਸ ਮਾਮਲੇ 'ਤੇ ਨਰਮ ਸੁਰ ਅਪਣਾਈ ਹੋਈ ਹੈ।
ਦਿੱਲੀ ਵਿੱਚ ‘ਆਪ’ ਦੇ ਕੌਂਸਲਰ ਤਾਹਿਰ ਹੁਸੈਨ ਵੱਲੋਂ ਅਦਾਲਤ ਵਿੱਚ ਆਤਮ ਸਮਰਪਣ ਕਰਨ ਬਾਰੇ ਵੀ ਭਗਵੰਤ ਮਾਨ ਨੇ ਕਿਹਾ ਕਿ ਜੇ ਉਹ ਦੋਸ਼ੀ ਹੈ ਤਾਂ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਪਿਲ ਮਿਸ਼ਰਾ ਵਰਗੇ ਲੋਕਾਂ 'ਤੇ ਵੀ ਮੁਕੱਦਮਾ ਚਲਾਏ ਜਾਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਕਪਿਲ ਮਿਸ਼ਰਾ ਵੱਲੋਂ ਦਿੱਤੇ ਗਏ ਭਾਸ਼ਣ ਹੀ ਇਨ੍ਹਾਂ ਦੰਗਿਆਂ ਦਾ ਕਾਰਨ ਬਣੇ ਹਨ। ਮਾਨ ਨੇ ਇਨਾਂ ਦੰਗਿਆਂ ਪਿੱਛੇ ਆਰਐਸਐਸ ਨੂੰ ਵੀ ਦੱਸਿਆ।
ਸੰਸਦ ਮੈਂਬਰ ਨੇ ਕਿਹਾ ਕਿ ਜਦੋਂ ਸੰਸਦ ਦੀ ਕਾਰਵਾਈ ਚੱਲੇਗੀ ਤਾਂ ਉਹ ਅਰੂਸਾ ਆਲਮ ਦੇ ਵੀਜੇ ਦੀ ਜਾਂਚ ਦੀ ਮੰਗ ਕਰਨਗੇ। ਅਰੂਸਾ ਆਲਮ ਲੰਮੇ ਸਮੇਂ ਤੋਂ ਪੰਜਾਬ 'ਚ ਰਹਿ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)