ਚੰਡੀਗੜ੍ਹ: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ 10 ਮੰਤਰੀ ਅੱਜ ਅਹੁਦਾ ਸੰਭਾਲਣਗੇ। ਇਸ ਲਈ ਕੱਲ੍ਹ ਸਾਰੇ ਮੰਤਰੀਆਂ ਨੂੰ ਵਿਭਾਗ ਅਲਾਟ ਕਰ ਦਿੱਤੇ ਗਏ। ਇਸ ਦੇ ਨਾਲ ਹੀ ਪੰਜਾਬ ਸਿਵਲ ਸਕੱਤਰੇਤ ਵਿੱਚ ਦਫ਼ਤਰ ਵੀ ਅਲਾਟ ਕਰ ਦਿੱਤੇ ਗਏ ਹਨ। ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਦਫ਼ਤਰੀ ਕੰਮਾਂ ਲਈ ਸਟਾਫ਼ ਵੀ ਉਪਲਬਧ ਕਰਵਾਇਆ ਗਿਆ ਹੈ। ਪੰਜਾਬ ਸਰਕਾਰ ਵਿੱਚ ਇਸ ਵਾਰ ਸਾਰੇ 10 ਵਿਧਾਇਕ ਪਹਿਲੀ ਵਾਰ ਮੰਤਰੀ ਬਣੇ ਹਨ। ਇਸ ਦੇ ਨਾਲ ਹੀ 8 ਅਜਿਹੇ ਮੰਤਰੀ ਹਨ, ਜੋ ਪਹਿਲੀ ਵਾਰ ਵਿਧਾਇਕ ਚੁਣ ਕੇ ਆਏ ਹਨ।
ਪੰਜਾਬ ਵਿੱਚ, ਸੀਐਮ ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਦੋ ਦਿਨ ਬਾਅਦ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ। ਮੁੱਖ ਮੰਤਰੀ ਵੱਲੋਂ ਸਭ ਤੋਂ ਮਹੱਤਵਪੂਰਨ ਗ੍ਰਹਿ, ਉਦਯੋਗ ਤੇ ਵਣਜ ਅਤੇ ਸਥਾਨਕ ਸਰਕਾਰਾਂ ਵਿਭਾਗ ਆਪਣੇ ਕੋਲ ਰੱਖੇ ਗਏ ਹਨ। ਹਰਪਾਲ ਚੀਮਾ ਨੂੰ ਵਿੱਤ ਮੰਤਰਾਲਾ ਸੌਂਪਿਆ ਗਿਆ। ਆਬਕਾਰੀ ਤੇ ਕਰ ਵਿਭਾਗ ਵੀ ਚੀਮਾ ਕੋਲ ਹੀ ਰਹੇਗਾ। ਸਭ ਤੋਂ ਵੱਧ ਚੁਣੌਤੀ ਸਿੱਖਿਆ ਵਿਭਾਗ ਗੁਰਮੀਤ ਸਿੰਘ ਮੀਤ ਹੇਅਰ ਨੂੰ ਦਿੱਤੀ ਗਈ। ਹਰਜੋਤ ਬੈਂਸ ਨੂੰ ਕਾਨੂੰਨ ਤੇ ਸੈਰ ਸਪਾਟਾ ਮੰਤਰੀ ਬਣਾਇਆ ਗਿਆ।
ਹਰਭਜਨ ਸਿੰਘ ਈ.ਟੀ.ਓ ਕੋਲ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਹੋਵੇਗਾ। ਡਾ: ਬਲਜੀਤ ਕੌਰ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਦਿੱਤਾ ਗਿਆ। ਲਾਲਚੰਦ ਕਟਾਰੂਚੱਕ ਨੂੰ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਬਣਾਇਆ ਗਿਆ ਹੈ ਜਦਕਿ ਲਾਲਜੀਤ ਭੁੱਲਰ ਸੂਬੇ ਦੇ ਨਵੇਂ ਟਰਾਂਸਪੋਰਟ ਮੰਤਰੀ ਹੋਣਗੇ।
ਇਸੇ ਤਰ੍ਹਾਂ ਬ੍ਰਹਮਸ਼ੰਕਰ ਨੂੰ ਜਲ ਸਪਲਾਈ ਤੇ ਕੁਦਰਤੀ ਆਫ਼ਤ ਪ੍ਰਬੰਧਨ ਵਿਭਾਗ ਦਿੱਤਾ ਗਿਆ ਹੈ। ਸਿਹਤ ਵਿਭਾਗ ਡਾ: ਵਿਜੇ ਸਿੰਗਲਾ ਨੂੰ ਦਿੱਤਾ ਗਿਆ ਹੈ। ਕੁਲਦੀਪ ਧਾਲੀਵਾਲ ਨੂੰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਮਿਲਿਆ ਹੈ। ਇਨ੍ਹਾਂ ਵਿਭਾਗਾਂ ਦੇ ਨਾਲ-ਨਾਲ ਕੁਝ ਹੋਰ ਵਿਭਾਗ ਵੀ ਸਾਰੇ ਮੰਤਰੀਆਂ ਨੂੰ ਦਿੱਤੇ ਗਏ ਹਨ।
ਮਾਨ ਦੇ ਮੰਤਰੀ ਅੱਜ ਸੰਭਾਲਣਗੇ ਆਪਣੇ ਅਹੁਦੇ, ਵਿਭਾਗਾਂ ਦੀ ਹੋ ਚੁੱਕੀ ਵੰਡ
abp sanjha
Updated at:
22 Mar 2022 09:12 AM (IST)
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ 10 ਮੰਤਰੀ ਅੱਜ ਅਹੁਦਾ ਸੰਭਾਲਣਗੇ। ਇਸ ਲਈ ਕੱਲ੍ਹ ਸਾਰੇ ਮੰਤਰੀਆਂ ਨੂੰ ਵਿਭਾਗ ਅਲਾਟ ਕਰ ਦਿੱਤੇ ਗਏ। ਇਸ ਦੇ ਨਾਲ ਹੀ ਪੰਜਾਬ ਸਿਵਲ ਸਕੱਤਰੇਤ ਵਿੱਚ ਦਫ਼ਤਰ ਵੀ ਅਲਾਟ ਕਰ ਦਿੱਤੇ ਗਏ ਹਨ।
Punjab News
NEXT
PREV
Published at:
22 Mar 2022 09:10 AM (IST)
- - - - - - - - - Advertisement - - - - - - - - -