ਸੰਗਰੂਰ: ਆਮ ਆਦਮੀ ਪਾਰਟੀ ਦੇ ਸੰਗਰੂਰ ਲੋਕ ਸਭਾ ਸੀਟ ਤੋਂ ਉਮੀਦਵਾਰ ਭਗਵੰਤ ਮਾਨ ਨੇ ਕਹਿਣਾ ਹੈ ਕਿ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਸ਼ਰਾਬ ਪੀਣਾ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕਾਮੇਡੀਅਨ ਸੀ ਤੇ ਲੱਖਾਂ ਰੁਪਏ ਕਮਾ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਮੈਂ ਕਾਮੇਡੀ ਤੇ ਗਾਇਕੀ ਛੱਡ ਦਿੱਤੀ। ਕਾਫੀ ਜ਼ਿਆਦਾ ਸ਼ਰਾਬ ਪੀਣ ਦੀ ਆਦਤ ਸੀ ਪਰ ਹੁਣ ਸ਼ਰਾਬ ਪੀਣੀ ਵੀ ਛੱਡ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਉਹ 24X7 ਲੋਕਾਂ ਦੀ ਸੇਵਾ ਕਰਦੇ ਹਨ।
ਦੱਸ ਦੇਈਏ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਮਾਨ ਨੇ ਇਸੇ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਇਸ ਵਾਰ ਉਹ ਫਿਰ ਆਪਣੀ ਕਿਸਮਤ ਅਜਮਾ ਰਹੇ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਪ੍ਰਚਾਰ ਦੌਰਾਨ ਮਾਨ ਨੇ ਲੋਕਾਂ ਨੂੰ ਭਾਵਨਾਤਮਕ ਅਪੀਲ ਕੀਤੀ ਹੈ। ਇਸ ਵਾਰ ਉਨ੍ਹਾਂ 2014 ਤੋਂ ਵੀ ਬਿਹਤਰ ਪ੍ਰਦਰਸ਼ਨ ਦੀ ਉਮੀਦ ਜਤਾਈ ਹੈ। ਮਾਨ ਨੇ ਕਿਹਾ ਕਿ ਪਿਛਲੀ ਵਾਰ ਉਹ ਚਾਰ ਸੀਟਾਂ ਜਿੱਤਣ ਵਿੱਚ ਕਾਮਯਾਬ ਰਹੇ ਸੀ ਪਰ ਇਸ ਵਾਰ ਉਨ੍ਹਾਂ ਕੋਲ ਪਾਰਟੀ ਦੀ ਢਾਂਚਾ ਹੈ ਤੇ ਪਿੰਡਾਂ, ਸ਼ਹਿਰਾਂ ਤੋਂ ਲੈ ਕੇ ਹਰ ਥਾਂ ਤਕ ਉਨ੍ਹਾਂ ਦੀ ਪਹੁੰਚ ਹੈ।
ਇਸ ਮੌਕੇ ਮਾਨ ਨੇ ਪੰਜਾਬ ਜਮਹੂਰੀ ਗਠਜੋੜ 'ਤੇ ਵੀ ਨਿਸ਼ਾਨਾ ਸਾਧਿਆ। ਮਾਨ ਨੇ ਕਿਹਾ ਕਿ ਗਠਜੋੜ ਵਿੱਚ ਸ਼ਾਮਲ ਪਾਰਟੀਆਂ ਅਹਿਜ਼ ਇੱਕ ਲੀਡਰ ਦੇ ਚਿਹਰੇ 'ਤੇ ਹੀ ਨਿਰਭਰ ਹਨ। ਇਸ ਦੇ ਨਾਲ ਹੀ ਮਾਨ ਨੇ ਦਾਅਵਾ ਕੀਤਾ ਕਿ ਲੋਕ ਕਾਂਗਰਸ ਦੀ ਸਰਕਾਰ ਤੋਂ ਕਾਫੀ ਨਾਰਾਜ਼ ਹਨ। ਮੌਕਾ ਮਿਲਣ 'ਤੇ ਉਹ ਪੰਜਾਬ ਵਿੱਚ ਵੀ ਦਿੱਲੀ ਵਰਗਾ ਮਾਡਲ ਲੈ ਕੇ ਆਉਣਗੇ।
ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਦੀ 'ਇਮੋਸ਼ਨਲ' ਅਪੀਲ, 'ਸ਼ਰਾਬ ਛੱਡਣ ਦਾ ਵਾਸਤਾ'
ਏਬੀਪੀ ਸਾਂਝਾ
Updated at:
09 Apr 2019 06:39 PM (IST)
ਮਾਨ ਨੇ ਕਹਿਣਾ ਹੈ ਕਿ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਸ਼ਰਾਬ ਪੀਣਾ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕਾਮੇਡੀਅਨ ਸੀ ਤੇ ਲੱਖਾਂ ਰੁਪਏ ਕਮਾ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਮੈਂ ਕਾਮੇਡੀ ਤੇ ਗਾਇਕੀ ਛੱਡ ਦਿੱਤੀ। ਕਾਫੀ ਜ਼ਿਆਦਾ ਸ਼ਰਾਬ ਪੀਣ ਦੀ ਆਦਤ ਸੀ ਪਰ ਹੁਣ ਸ਼ਰਾਬ ਪੀਣੀ ਵੀ ਛੱਡ ਦਿੱਤੀ ਹੈ।
- - - - - - - - - Advertisement - - - - - - - - -