ਪੜਚੋਲ ਕਰੋ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਟਿੱਪਣੀ 'ਤੇ ਭਗਵੰਤ ਮਾਨ ਨੇ ਦਿੱਤਾ ਕਰਾਰਾ ਜਵਾਬ

-ਬਾਦਲ ਪਰਿਵਾਰ, ਕੈਪਟਨ ਪਰਿਵਾਰ ਸਮੇਤ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਵਾਰੀ ਬੰਨ ਕੇ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਿਆ: ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਵੱਲੋਂ ਕੀਤੀ ਟਿੱਪਣੀ ਕਿ 'ਲੋਕਾਂ ਨੂੰ ਗੰਭੀਰਤਾ ਚਾਹੀਦੀ ਹੈ, ਡਰਾਮੇਬਾਜੀ ਜਾਂ ਨੌਟੰਕੀ ਨਹੀ' ਦੀ ਪ੍ਰੋੜਤਾ ਕਰਦਿਆਂ ਜਵਾਬੀ ਹਮਲਾ ਕੀਤਾ ਹੈ। 

ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸੰਬੋਧਿਤ ਹੁੰਦਿਆਂ ਕਿਹਾ, ''ਪੰਜਾਬ ਨੂੰ ਲੋਕ ਪੱਖੀ ਤੇ ਗੰਭੀਰ ਆਗੂਆਂ ਦੀ ਜ਼ਰੂਰਤ ਹੈ, ਭ੍ਰਿਸ਼ਟ, ਮੀਸਣੇ ਅਤੇ ਮਸੰਦ ਆਗੂਆਂ ਦੀ ਨਹੀਂ। ਜਿਨਾਂ ਦੇ ਰਾਜਕਾਲ ਵਿੱਚ ਪੰਜਾਬ ਨੇ ਖੂਨ ਦੇ ਹੰਝੂ ਵਹਾਏ ਹੋਣ ਅਤੇ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਡੁੱਬੀ ਹੋਵੇ।''

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ,''ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੀ ਸਿਆਸਤ 'ਤੇ ਪ੍ਰਕਾਸ਼ ਸਿੰਘ ਬਾਦਲ ਅਤੇ ਉਨਾਂ ਦੇ ਸਾਕ- ਸੰਬੰਧੀ ਕਾਬਜ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਹੀ ਕਰੀਬ 19-20 ਸਾਲ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ ਉਨਾਂ ਨੂੰ ਸਿਆਣਾ ਆਗੂ ਸਮਝ ਕੇ ਪੰਜਾਬ ਵਾਸੀਆਂ ਨੇ ਪੰਜ ਵਾਰ ਮੁੱਖ ਮੰਤਰੀ ਬਣਾਇਆ ਸੀ। ਪਰ ਪ੍ਰਕਾਸ਼ ਸਿੰਘ ਬਾਦਲ ਦੇ ਰਾਜਕਾਲ ਵਿੱਚ ਜਿਹੜਾ ਹਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਹੋਇਆ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ।

ਮਾਨ ਨੇ ਕਿਹਾ, "ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਦੌਰ ਵਿੱਚ ਪੰਜਾਬ ਨੇ ਉਹ ਸੰਤਾਪ ਭੋਗਿਆ, ਜਿਹੜਾ ਪੰਜਾਬ ਦੀਆਂ ਕਈ ਪੀੜੀਆਂ ਭੁੱਲ ਨਹੀਂ ਸਕਦੀਆਂ। ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ, ਨੌਜਵਾਨੀ ਦਾ ਘਾਣ, ਪੰਜਾਬ ਸਿਰ ਕਰਜੇ ਦੀ ਪੰਡ, ਮਾਫ਼ੀਆ ਰਾਜ ਅਤੇ ਨਸ਼ੇ ਦਾ ਸਾਮਰਾਜ ਸਭ ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਹੈ।''

ਉਨਾਂ ਸਵਾਲ ਕੀਤਾ ਕਿ ਪ੍ਰਕਾਸ਼ ਸਿੰਘ ਬਾਦਲ ਦੱਸ ਸਕਦੇ ਹਨ ਕਿ ਗੰਭੀਰਤਾ ਕੀ ਹੁੰਦੀ ਹੈ? ਗੰਭੀਰ ਆਗੂ ਕਿਹੜਾ ਹੁੰਦਾ? ਪਿਛਲੇ 50 ਸਾਲ ਪੰਜਾਬ ਡਰਾਮੇਬਾਜੀ ਕੌਣ ਕਰਦਾ ਰਿਹਾ?

ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਿਆ, ''ਉਸ ਆਗੂ ਨੂੰ ਕੀ ਕਿਹਾ ਜਾਵੇ ਜਿਹੜੇ ਪੰਜਾਬ ਨੂੰ ਬਲਦੀ ਭੱਠੀ ਵਿੱਚ ਝੋਕ ਕੇ ਦੂਜੇ ਸੂਬੇ ਵਿਚਲੇ ਫਾਰਮ ਹਾਊਸ 'ਤੇ ਜਾ ਬੈਠੇ ਅਤੇ ਆਪਣੇ ਪੁੱਤ ਨੂੰ ਵਿਦੇਸ਼ ਭੇਜ ਦੇਵੇ। ਆਮ ਲੋਕਾਂ ਦੇ ਪੁੱਤਾਂ ਨੂੰ ਪੰਥ ਬਚਾਉਣ ਲਈ ਅੱਗ ਝੋਕ ਦੇਵੇ, ਫਿਰ ਜਦੋਂ ਰਾਜਭਾਗ ਕਰਨ ਦਾ ਮੌਕਾ ਆ ਜਾਵੇ ਤਾਂ ਆਪਣੇ ਪੁੱਤ ਨੂੰ ਵਿਦੇਸ਼ ਤੋਂ ਸੱਦ ਕੇ ਸਰਕਾਰ ਦੀ ਵਾਂਗਡੋਰ ਉਸ ਦੇ ਹੱਥ ਫੜਾ ਦੇਵੇ।'' 

ਉਨਾਂ ਕਿਹਾ ਕਿ ਸੱਤਾ ਵਿੱਚ ਰਹੇ ਬਾਦਲ ਪਰਿਵਾਰ, ਕੈਪਟਨ ਪਰਿਵਾਰ ਸਮੇਤ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਵਾਰੀ ਬੰਨ ਕੇ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਿਆ ਅਤੇ ਪੰਜਾਬ ਨੂੰ ਉਜਾੜਿਆ ਹੈ। ਪਿੰਡਾਂ ਵਿੱਚ ਸਿਵਿਆਂ ਦੀਆਂ ਅੱਗਾਂ ਮਚਾਈਆਂ ਅਤੇ ਚੁੱਲਿਆਂ ਦੀਆਂ ਅੱਗਾਂ ਠਾਰੀਆਂ ਹਨ। ਇਨਾਂ ਆਗੂਆਂ ਨੇ ਆਪੋ ਆਪਣੀਆਂ ਸੱਤ ਸੱਤ ਪੁਸਤਾਂ ਲਈ ਧਨ ਇੱਕਠਾ ਕਰ ਲਿਆ, ਜਦੋਂ ਕਿ ਪੰਜਾਬ ਦਾ ਇੱਕ ਇੱਕ ਜੀਅ ਕਰਜੇ ਦੇ ਦਰਿਆ ਵਿੱਚ ਡੋਬ ਦਿੱਤਾ।

ਭਗਵੰਤ ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਹੇ ਸ਼ਬਦਾਂ ਰਾਹੀਂ ਜਵਾਬ ਦਿੰਦਿਆਂ ਕਿਹਾ ਕਿ ਬਾਦਲ ਸਾਬ ਪੰਜਾਬ 'ਤੇ ਰਹਿਮ ਕਰੋ ਅਤੇ ਕੋਈ ਗੰਭੀਰ ਗੱਲ ਕਰੋ। ਪੰਜਾਬ, ਪੰਥ ਅਤੇ ਪੰਜਾਬੀਆਂ ਨੇ ਤੁਹਾਡੇ ਰਾਜ ਦੇ ਸੰਤਾਪ ਨੂੰ ਆਪਣੇ ਪਿੰਡੇ 'ਤੇ ਹੰਢਾਇਆ ਹੈ। ਪੰਜਾਬ ਦੇ ਲੋਕ ਇਸ ਵਾਰ ਵਿਧਾਨ ਸਭਾ ਚੋਣਾ ਨੂੰ ਜ਼ਰੂਰ ਗੰਭੀਰਤਾ ਨਾਲ ਲੈਣਗੇ। ਡਰਾਮੇਬਾਜੀ ਅਤੇ ਨੌਟੰਕੀ ਕਰਨ ਵਾਲੇ ਮੀਸਣੇ-ਮਸੰਦ ਆਗੂਆਂ ਨੂੰ ਮੂੰਹ ਨਹੀਂ ਲਾਉਣਗੇ। 

ਉਨਾਂ ਕਿਹਾ, ''ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਦੇ ਰਾਜਕਾਲ ਨੂੰ ਪਰਖ ਲਿਆ। ਪੰਥ ਅਤੇ ਪੰਜਾਬੀਅਤ ਦਾ ਨਕਾਬ ਪਾਉਣ ਵਾਲੇ ਦੋਗਲੇ ਚਿਹਰਿਆਂ ਵਾਲੇ ਆਗੂਆਂ ਦੀ ਪੰਜਾਬ ਦੇ ਲੋਕਾਂ ਨੂੰ ਪਛਾਣ ਹੋ ਗਈ ਹੈ। ਇਸ ਲਈ ਹੁਣ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਨਿਸ਼ਚਾ ਕੀਤਾ ਹੋਇਆ ਹੈ ਤਾਂ ਜੋ ਵਾਰੀ ਬੰਨ ਕੇ ਪੰਜਾਬ ਨੂੰ ਲੁੱਟਣ ਵਾਲੀਆਂ ਪਾਰਟੀਆਂ ਅਤੇ ਗੈਰ- ਗੰਭੀਰ ਆਗੂਆਂ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
Embed widget