ਪੜਚੋਲ ਕਰੋ
ਗੁਰਪੁਰਬ ਮੌਕੇ ਹਰਸਿਮਰਤ ਦੇ ਘਰ ਕੀਰਤਨ ਕਰਵਾਉਣ 'ਤੇ ਕੀ ਬੋਲੇ ਭਗਵੰਤ ਮਾਨ..?

ਪੁਰਾਣੀ ਤਸਵੀਰ
ਚੰਡੀਗੜ੍ਹ: ‘ਆਪ’ ਲੀਡਰ ਭਗਵੰਤ ਮਾਨ ਨੇ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਪਰਿਵਾਰ ਵੱਲੋਂ ਆਪਣੇ ਘਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਏ ਜਾਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਹੁਣ ਇਹ ਲੋਕ ਸਿਰਫ ਆਪਣੇ ਘਰ ਵਿੱਚ ਹੀ ਗੁਰਪੁਰਬ ਮਨਾ ਸਕਦੇ ਹਨ ਕਿਉਂਕਿ ਲੋਕ ਇਨ੍ਹਾਂ ਨੂੰ ਗੁਰੂ ਘਰਾਂ ਵਿੱਚ ਤਾਂ ਦਾਖ਼ਲ ਨਹੀਂ ਹੋਣ ਦਿੰਦੇ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਗੁਰੂ ਸਾਹਿਬਾਨ ਦੇ ਗੁਰਪੁਰਬ ਮਨਾਉਣ ਦਾ ਕੋਈ ਹੱਕ ਨਹੀਂ ਹੈ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸ਼ਰ੍ਹੇਆਮ ਗੁਰੂ ਦੀ ਬਾਣੀ ਦੀ ਬੇਅਦਬੀ ਕੀਤੀ ਹੈ ਜਿਸ ਨੂੰ ਲੋਕ ਕਦੇ ਨਹੀਂ ਭੁੱਲਣਗੇ ਤੇ ਨਾ ਹੀ ਇਨ੍ਹਾਂ ਨੂੰ ਮਾਫ ਕਰਨਗੇ। ਪ੍ਰਧਾਨ ਮੰਤਰੀ ਮੋਦੀ ਤੇ ਰਾਧਾ ਸਵਾਮੀ ਮੁਖੀ ਨਾਲ ਗੁਰਪੁਰਬ ਮਨਾਏ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ‘ਡਰਾਮੇਬਾਜ਼ੀ’ ਨਾਲ ਲੋਕਾਂ ਨੂੰ ਕੋਈ ਫ਼ਰਕ ਨਹੀਂ ਪਏਗਾ। ਇਹ ਲੋਕ ਕਾਫੀ ਸਮੇਂ ਤੋਂ ਏਦਾਂ ਹੀ ਕਰਦੇ ਆ ਰਹੇ ਹਨ। ਦਰਅਸਲ ਭਗਵੰਤ ਮਾਨ ਭਿਵਾਨੀਗੜ ਦੇ ਨੇੜਲੇ ਪਿੰਡ ਬਲਿਆਲ ਵਿੱਚ ਪੁੱਜੇ ਰਸਨ। ਇੱਥੇ ਉਨ੍ਹਾਂ ਵਿਕਾਸ ਕਾਰਜਾਂ ਲਈ ਡੇਢ ਸੌ ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਸੋਲਰ ਸਿਸਟਮ ਨਾਲ ਚੱਲਣ ਵਾਲੀਆਂ ਲਾਈਟਾਂ ਲਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਦੇ ਵਿਕਾਸ ਲਈ ਪਾਣੀ ਦੀ ਮੋਟਰ ਦੇਣ ਦਾ ਵੀ ਐਲਾਨ ਕੀਤਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















