ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਸੰਗਰੂਰ: ਪੰਜਾਬ 'ਚ ਸੰਗਰੂਰ ਸੀਟ 'ਤੇ ਜ਼ਿਮਣੀ ਚੋਣਾਂ ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ। ਇਸੇ ਸਿਲਸਿਲੇ 'ਚ ਬੀਤੇ ਦਿਨੀਂ ਸੀਐਮ ਭਗਵੰਤ ਮਾਨ ਨੇ 'ਆਪ' ਦੇ ਨੌਜਵਾਨ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਰੋਡ ਸ਼ੋਅ ਕੀਤਾ। ਉਨ੍ਹਾਂ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਲਈ ਜਨਤਕ ਸਮਰਥਨ ਦੀ ਮੰਗ ਕੀਤੀ। ਮਾਨ ਨੇ ‘ਆਪ’ ਦੇ ਉਮੀਦਵਾਰ ਦਾ ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਦੇ 23 ਪਿੰਡਾਂ ਅਤੇ ਸ਼ਹਿਰਾਂ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।


ਇਸ ਦੌਰਾਨ ਮਾਨ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਰੋਡ ਸ਼ੋਅ ਦੌਰਾਨ ਕਿਹਾ ਕਿ ਜਿਸ ਦਿਨ ਮੈਂ ਇੱਕ ਰੁਪਈਆ ਵੀ ਖਾ ਲਿਆ ਤਾਂ ਸਮਝਿਓ ਇੱਕ ਰੁਪਈਆ ਨੀ ਉਹ ਸਲਫ਼ਾਸ ਦੀ ਗੋਲੀ ਹੋਵੇਗੀ। ਇਸ ਦੇ ਨਾਲ ਹੀ ਸੀਐਮ ਮਾਨੇ ਲੋਕਾਂ ਵਲੋਂ ਉਨ੍ਹਾਂ ਨੂੰ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਆਪਣੇ 'ਮਾਨ' ਨੂੰ ਬਖ਼ਸ਼ੇ 'ਮਾਣ' ਦਾ ਕਰਜ਼ ਕਦੇ ਉਤਾਰਿਆ ਨਹੀਂ ਜਾ ਸਕਦਾ।


ਇੱਥੇ ਵੇਖੋ ਮਾਨ ਦੀ ਇਹ ਵੀਡੀਓ:



ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਮੁਹਿੰਮ ਵਿੱਢੀ ਹੈ। ਆਪਣੀ ਹੀ ਸਰਕਾਰ ਦੇ ਇੱਕ ਮੰਤਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਮਾਨ ਸਰਕਾਰ ਵੱਲੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸੂਬਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਧਰਮਸੋਤ ਨੂੰ ਇੱਕ ਸਹਾਇਕ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।


ਇਹ ਵੀ ਪੜ੍ਹੋ: PM Modi Gujarat Visit: ਮਾਂ ਹੀਰਾਬਾ ਦੇ 100ਵੇਂ ਜਨਮ ਦਿਨ 'ਤੇ PM ਮੋਦੀ ਕਰਨਗੇ ਕੁਝ ਖਾਸ ਐਲਾਨ, ਹਾਟਕੇਸ਼ਵਰ ਮੰਦਰ 'ਚ ਕਰਨਗੇ ਪੂਜਾ