(Source: ECI/ABP News)
ਮਾਂ ਦੇ 'ਖਾਲਿਸਤਾਨ' ਵਾਲੇ ਬਿਆਨ 'ਤੇ ਭਾਈ ਅੰਮ੍ਰਿਤਪਾਲ ਦਾ ਆਇਆ ਜਵਾਬ, ਪਰ ਨਹੀਂ ਕੀਤਾ 'ਖਾਲਿਸਤਾਨ' ਦਾ ਜ਼ਿਕਰ
Khalistan : ਅੰਮ੍ਰਿਤਪਾਲ ਸਿੰਘ ਦੇ ਸਮਾਗਮ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਪਾਲ ਨੂੰ ਅਸਾਮ ਤੋਂ ਹਵਾਈ ਜਹਾਜ਼ ਰਾਹੀਂ ਸਿੱਧਾ ਨਵੀਂ ਦਿੱਲੀ ਲਿਆਂਦਾ ਗਿਆ। ਇਸ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਉਨ੍ਹਾਂ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁਕਾਈ।
![ਮਾਂ ਦੇ 'ਖਾਲਿਸਤਾਨ' ਵਾਲੇ ਬਿਆਨ 'ਤੇ ਭਾਈ ਅੰਮ੍ਰਿਤਪਾਲ ਦਾ ਆਇਆ ਜਵਾਬ, ਪਰ ਨਹੀਂ ਕੀਤਾ 'ਖਾਲਿਸਤਾਨ' ਦਾ ਜ਼ਿਕਰ Bhai Amritpal's reply came to mother's statement about 'Khalistan', but did not mention 'Khalistan'. ਮਾਂ ਦੇ 'ਖਾਲਿਸਤਾਨ' ਵਾਲੇ ਬਿਆਨ 'ਤੇ ਭਾਈ ਅੰਮ੍ਰਿਤਪਾਲ ਦਾ ਆਇਆ ਜਵਾਬ, ਪਰ ਨਹੀਂ ਕੀਤਾ 'ਖਾਲਿਸਤਾਨ' ਦਾ ਜ਼ਿਕਰ](https://feeds.abplive.com/onecms/images/uploaded-images/2024/07/07/cf2aa78d68d6e76f934cb5c8919236fd1720329546760996_original.jpg?impolicy=abp_cdn&imwidth=1200&height=675)
ਬੀਤੇ ਸ਼ੁਕਰਵਾਰ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ MP ਅਹੁਦੇ ਲਈ ਹਲਫ਼ ਲਿਆ। ਉਨ੍ਹਾਂ ਨਾਲ ਕਸ਼ਮੀਰ ਦੀ ਬਾਰਾਮੁੱਲਾ ਸੀਟ ਤੋਂ ਜਿੱਤੇ ਇੰਜੀਨੀਅਰ ਰਸ਼ੀਦ ਨੇ ਵੀ ਅਹੁਦੇ ਲਈ ਸੰਵਿਧਾਨ ਦੀ ਸਹੁੰ ਖਾਧੀ। ਦੋਵੇਂ ਹੀ ਜੇਲ੍ਹ ਚ ਬੈਠੇ ਚੋਣ ਜਿੱਤੇ ਹਨ। ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਫੌਜੀ ਜਹਾਜ਼ ਵਿਚ ਸਖਤ ਸੁਰੱਖਿਆ ਹੇਠ ਦਿੱਲੀ ਲਿਆਂਦਾ ਗਿਆ ਸੀ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਦਿੱਲੀ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ। ਹਾਲਾਂਕਿ ਉਨ੍ਹਾਂ ਨੂੰ 4 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ ਪਰ ਸਹੁੰ ਚੁੱਕਦੇ ਹੀ ਪਰਿਵਾਰ ਨਾਲ 50 ਮਿੰਟ ਦੀ ਮੁਲਾਕਾਤ ਪਿੱਛੋਂ ਉਨ੍ਹਾਂ ਨੂੰ ਡਿਬਰੁਗੜ੍ਹ ਜੇਲ੍ਹ ਭੇਜ ਦਿੱਤਾ ਗਿਆ।
ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਹਵਾਈ ਜਹਾਜ਼ ਰਾਹੀਂ ਸਿੱਧਾ ਨਵੀਂ ਦਿੱਲੀ ਲਿਆਂਦਾ ਗਿਆ। ਇਸ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਉਨ੍ਹਾਂ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁਕਾਈ।
ਮਾਂ ਦਾ ਇਕ ਬਿਆਨ ਹੋ ਗਿਆ ਵਾਇਰਲ
ਇਸ ਤੋਂ ਪਹਿਲਾਂ ‘ਵਾਰਿਸ ਪੰਜਾਬ ਦੇ' ਮੁਖੀ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ, ‘ਮੈਂ ਸਾਰੇ ਸਮਰਥਕਾਂ ਨੂੰ ਵਧਾਈ ਦਿੰਦੀ ਹਾਂ। ਉਨ੍ਹਾਂ ਨੂੰ ਵੀ ਜੂਨ ਵਿੱਚ ਹੋਰ ਸੰਸਦ ਮੈਂਬਰਾਂ ਦੇ ਨਾਲ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਸੀ। ਇਸ ਤੋਂ ਬਾਅਦ ਪੱਤਰਕਾਰ ਦੇ ਖਾਲਿਸਤਾਨੀ ਸਮਰਥਕ ਵਾਲੇ ਸਵਾਲ ਉਤੇ ਮਾਤਾ ਨੇ ਕਿਹਾ ਕਿ 'ਕੋਈ ਕੁਝ ਵੀ ਕਹੀ ਜਾਵੇ ਅੰਮ੍ਰਿਤਪਾਲ ਕੋਈ ਖਾਲਿਸਤਾਨੀ ਨਹੀਂ ਹੈ', ਉਨ੍ਹਾਂ ਦੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਕਾਰਨ ਸਮਰਥਕ ਕਾਫੀ ਖੁਸ਼ ਹਨ। ਮੈਂ ਸਰਕਾਰ ਤੋਂ ਮੰਗ ਕਰਦੀ ਹਾਂ ਕਿ ਉਸ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ।
ਮਨ ਦੇ ਬਿਆਨ ਤੋਂ ਅੰਮ੍ਰਿਤਪਾਲ ਸਿੰਘ ਨੇ ਕੀਤਾ ਕਿਨਾਰਾ
ਮਾਂ ਦੇ ਇਸ ਬਿਆਨ ਉਤੇ ਹੁਣ ਅੰਮ੍ਰਿਤਪਾਲ ਦੀ ਸਫਾਈ ਆਈ ਹੈ। ਉਨ੍ਹਾਂ ਦੀ ਟੀਮ ਵੱਲੋਂ ਟਵੀਟ ਕਰਦਿਆਂ ਕਿਹਾ
"ਰਾਜ ਬਿਨਾ ਨਹਿ ਧਰਮ ਚਲੈ ਹੈਂ॥
ਧਰਮ ਬਿਨਾ ਸਭ ਦਲੈ ਮਲੈ ਹੈਂ॥
ਗੁਰੂ ਰੂਪ ਗੁਰੂ ਪਿਆਰੀ ਸਾਧ ਸੰਗਤ ਜੀਓ ॥
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ॥
ਰਾਜ ਬਿਨਾ ਨਹਿ ਧਰਮ ਚਲੈ ਹੈਂ॥
— Amritpal Singh (@singhamriitpal) July 6, 2024
ਧਰਮ ਬਿਨਾ ਸਭ ਦਲੈ ਮਲੈ ਹੈਂ॥
ਗੁਰੂ ਰੂਪ ਗੁਰੂ ਪਿਆਰੀ ਸਾਧ ਸੰਗਤ ਜੀਓ ॥
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ॥
ਕੱਲ ਮਾਤਾ ਜੀ ਵੱਲੋਂ ਦਿੱਤੇ ਬਿਆਨ ਬਾਰੇ ਜਦੋਂ ਅੱਜ ਮੈਨੂੰ ਪਤਾ ਲੱਗਾ ਤਾਂ ਮੇਰਾ ਮਨ ਬਹੁਤ ਦੁਖੀ ਹੋਇਆ ॥ਬੇਸ਼ੱਕ ਮੈਨੂੰ ਇਹ ਯਕੀਨ ਹੈ ਕਿ ਮਾਤਾ ਜੀ ਵੱਲੋਂ ਇਹ ਬਿਆਨ ਅਣਜਾਣੇ ਵਿੱਚ…
ਕੱਲ ਮਾਤਾ ਜੀ ਵੱਲੋਂ ਦਿੱਤੇ ਬਿਆਨ ਬਾਰੇ ਜਦੋਂ ਅੱਜ ਮੈਨੂੰ ਪਤਾ ਲੱਗਾ ਤਾਂ ਮੇਰਾ ਮਨ ਬਹੁਤ ਦੁਖੀ ਹੋਇਆ ॥ਬੇਸ਼ੱਕ ਮੈਨੂੰ ਇਹ ਯਕੀਨ ਹੈ ਕਿ ਮਾਤਾ ਜੀ ਵੱਲੋਂ ਇਹ ਬਿਆਨ ਅਣਜਾਣੇ ਵਿੱਚ ਦਿੱਤਾ ਗਿਆ ,ਪਰ ਫਿਰ ਵੀ ਅਜਿਹਾ ਬਿਆਨ ਮੇਰੇ ਪਰਿਵਾਰ ਜਾਂ ਕਿਸੇ ਵੀ ਉਸ ਸ਼ਖਸ ਵੱਲੋਂ ਜੋ ਮੇਰੀ ਹਮਾਇਤ ਕਰਦਾ ਹੈ ਉਸ ਵੱਲੋਂ ਨਹੀਂ ਆਉਣਾ ਚਾਹੀਦਾ ॥
ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ ,ਸਗੋਂ ਮਾਣ ਵਾਲੀ ਗੱਲ ਹੈ ।ਜਿਸ ਸੁਪਨੇ ਦੀ ਪੂਰਤੀ ਲਈ ਲੱਖਾਂ ਸਿੱਖਾਂ ਨੇ ਸ਼ਹੀਦੀ ਦਿੱਤੀ ਹੋਵੇ ,ਉਸ ਮਾਰਗ ਤੋਂ ਪਿੱਛੇ ਹਟ ਜਾਣ ਬਾਰੇ ਅਸੀਂ ਸੁਪਨੇ ਵਿੱਚ ਵੀ ਨਹੀਂ ਸੋਚ ਸਕਦੇ।ਮੈਂ ਬਹੁਤ ਵਾਰ ਸਟੇਜਾਂ ਤੋਂ ਬੋਲਦਿਆਂ ਇਹ ਗੱਲ ਕਹੀ ਹੈ ਕਿ ਜੇ ਮੈਨੂੰ ਪੰਥ ਤੇ ਪਰਿਵਾਰ ਵਿੱਚੋਂ ਚੁਣਨਾ ਪਿਆ ਤਾਂ ਮੈਂ ਹਮੇਸ਼ਾ ਪੰਥ ਦੀ ਚੋਣ ਕਰਾਂਗਾ।
ਇਸ ਗੱਲ ਤੇ ਇਤਿਹਾਸ ਦਾ ਉਹ ਵਾਕਿਆ ਬਹੁਤ ਢੁਕਵਾਂ ਬੈਠਦਾ ਹੈ ਜਿੱਥੇ ਬੰਦਾ ਸਿੰਘ ਬਹਾਦਰ ਦੇ ਨਾਲ ਦੇ ਸਿੰਘਾਂ ਨੂੰ ਸ਼ਹੀਦ ਕੀਤਾ ਜਾ ਰਿਹਾ ਸੀ ਤਾਂ ਇੱਕ 14 ਕੁ ਸਾਲ ਦੇ ਨੌਜਵਾਨ ਦੀ ਮਾਂ ਨੇ ਉਸ ਨੂੰ ਬਚਾਉਣ ਲਈ ਇਹ ਗੱਲ ਕਹਿ ਦਿੱਤੀ ਕਿ ਇਹ ਨੌਜਵਾਨ ਸਿੱਖ ਨਹੀਂ ਤਾਂ ਉਸ ਨੌਜਵਾਨ ਨੇ ਅੱਗੋਂ ਇਹ ਗੱਲ ਕਹੀ ਕਿ ਜੇ ਇਹ ਔਰਤ ਇਹ ਕਹਿੰਦੀ ਹੈ ਕਿ ਮੈਂ ਗੁਰੂ ਦਾ ਸਿੱਖ ਨਹੀਂ ਤਾਂ ਮੈਂ ਇਹ ਗੱਲ ਬਿਆਨ ਕਰਦਾ ਹਾਂ ਕਿ ਇਹ ਮੇਰੀ ਮਾਂ ਨਹੀਂ ॥ਬੇਸ਼ੱਕ ਇਹ ਉਦਾਹਰਣ ਇਸ ਘਟਨਾ ਵਾਸਤੇ ਬੇਹੱਦ ਸਖਤ ਹੈ ,ਪਰ ਸਿਧਾਂਤਕ ਪੱਖ ਤੋਂ ਇਹ ਗੱਲ ਸਮਝਣ ਵਾਲੀ ਹੈ।
ਮੈਂ ਆਪਣੇ ਪਰਿਵਾਰ ਨੂੰ ਇਸ ਗੱਲ ਦੀ ਤਾੜਨਾ ਕਰਦਾ ਹਾਂ ਕਦੇ ਵੀ ਸਿੱਖ ਰਾਜ ਉੱਤੇ ਸਮਝੌਤਾ ਕਰਨ ਬਾਰੇ ਸੋਚਣਾ ਵੀ ਗਵਾਰਾ ਨਹੀਂ ਹੈ ਕਹਿਣਾ ਤਾਂ ਦੂਰ ਦੀ ਗੱਲ ਹੈ ਅਤੇ ਅੱਗੇ ਤੋਂ ਸੰਗਤੀ ਰੂਪ ਵਿੱਚ ਵਿਚਰਦਿਆਂ ਬੋਲਦਿਆਂ ਅਜਿਹੀ ਕੁਤਾਹੀ ਨਹੀਂ ਹੋਣੀ ਚਾਹੀਦੀ।
ਗੁਰੂ ਪੰਥ ਦਾ ਦਾਸ
ਅੰਮ੍ਰਿਤਪਾਲ ਸਿੰਘ ਬੰਦੀ ਡਿਬਰੂਗੜ੍ਹ ਜੇਲ੍ਹ ਅਸਾਮ
ਜ਼ਿਕਰਯੋਗ ਹੈ ਕਿ ਇਸ ਪੂਰੇ ਬਿਆਨ ਵਿਚ ਅੰਮ੍ਰਿਤਪਾਲ ਸਿੰਘ ਵੱਲੋਂ ਇਕ ਵਾਰ ਵੀ 'ਖਾਲਿਸਤਾਨ' ਸ਼ਬਦ ਦਾ ਜ਼ਿਕਰ ਨਹੀਂ ਕੀਤਾ ਗਿਆ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)