Punjab News: ਦਲ ਖਾਲਸਾ ਦੇ ਸੰਸਥਾਪਕ ਤੇ ਸਾਬਕਾ ਖਾਲਿਸਤਾਨ ਪੱਖੀ ਲੀਡਰ ਜਸਵੰਤ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ 'ਪੰਜਾਬ ਵਾਰਿਸ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਿਸਤਾਨ ਬਾਰੇ ਕੁਝ ਨਹੀਂ ਜਾਣਦੇ। ਉਨ੍ਹਾਂ ਕਿਹਾ ਕਿ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੇ। ਠੇਕੇਦਾਰ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਖਾਲਿਸਤਾਨੀ ਨਹੀਂ, ਉਸ ਨੂੰ ਇਸ ਬਾਰੇ ਕੁਝ ਨਹੀਂ ਪਤਾ ਪਰ ਉਸ ਨੇ ਖਾਲਿਸਤਾਨ ਦੇ ਨਾਂ 'ਤੇ ਬਹੁਤ ਪੈਸਾ ਜ਼ਰੂਰ ਕਮਾਇਆ ਹੈ। ਮੈਨੂੰ ਨਹੀਂ ਲੱਗਦਾ ਕਿ ਉਹ ਅੱਗੇ ਜਾ ਕੇ ਆਪਣੇ ਮਨਸੂਬਿਆਂ 'ਚ ਕਾਮਯਾਬ ਹੋਵੇਗਾ। 


ਸਾਬਕਾ ਖਾਲਿਸਤਾਨੀ ਜਸਵੰਤ ਠੇਕੇਦਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਸਿੱਖਾਂ ਲਈ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਹੈ। ਠੇਕੇਦਾਰ ਨੇ ਕਿਹਾ, ‘ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਤੇ ਸਿੱਖ ਧਰਮ ਲਈ ਬਹੁਤ ਕੁਝ ਕੀਤਾ ਹੈ। ਉਹ ਸਾਡੇ ਭਾਈਚਾਰੇ ਨੂੰ ਪਿਆਰ ਕਰਦੇ ਹਨ। ਉਨ੍ਹਾਂ ਨੇ ਬਹੁਤ ਕੁਝ ਕੀਤਾ ਹੈ। ਬਲੈਕਲਿਸਟਾਂ ਨੂੰ ਖਤਮ ਕੀਤਾ, ਕਰਤਾਰਪੁਰ ਲਾਂਘਾ ਖੋਲ੍ਹਿਆ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ’ਚ ਕੌਮੀ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਕੀਤਾ। 


ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਵੱਲੋਂ ਰੱਖੀਆਂ ਪ੍ਰਮੁੱਖ ਮੰਗਾਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ। ਸਿਰਫ਼ ਕੁਝ ਮੰਗਾਂ ਹੀ ਪੂਰੀਆਂ ਹੋਣੀਆਂ ਬਾਕੀ ਹਨ। ਭਾਰਤ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ ਵੱਲੋਂ ਕੁਝ ਪੱਛਮੀ ਦੇਸ਼ਾਂ ਵਿੱਚ ਖਾਲਿਸਤਾਨ ਰਾਇਸ਼ੁਮਾਰੀ ਦੀਆਂ ਕੋਸ਼ਿਸ਼ਾਂ ਨੂੰ ‘ਪਾਖੰਡ’ ਤੇ ਇਸ ਪਿੱਛੇ ਪਾਕਿਸਤਾਨ ਦੀ ਆਈਐੱਸਆਈ ਦਾ ਹੱਥ ਕਰਾਰ ਦਿੰਦਿਆਂ ਠੇਕੇਦਾਰ ਨੇ ਕਿਹਾ ਕਿ ਇਹ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ ਤੇ ਇਸ ਦਾ ਭਾਰਤੀ ਸਿੱਖਾਂ ਨਾਲ ਕੋਈ ਲੈਣਾ-ਦੇਣਾ ਨਹੀਂ।


ਇਹ ਵੀ ਪੜ੍ਹੋ: Amritsar News: ਅੰਮ੍ਰਿਤਪਾਲ ਦੀ ਸਰਕਾਰ ਨੂੰ ਮੁੜ ਚੇਤਾਵਨੀ, ਕਾਮਰੇਡਾਂ ਦੇ ਅਸਲਾ ਲਾਇਸੈਂਸ ਰੱਦ ਹੋਣ 'ਤੇ ਕਿਹਾ- ਸਿੱਖ ਨੇ ਸਾਰੀ ਉਮਰ ਨਿਹੱਥੇ ਨਹੀਂ ਰਹਿਣ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।