Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੁਲਿਸ ਨਾਲ ਟਕਰਾਅ ਦਾ ਕੋਈ ਮੰਤਵ ਨਹੀਂ ਹੈ। ਉਨ੍ਹਾਂ ਨੇ ਅਜਨਾਲਾ ਥਾਣੇ ਦੀ ਘਿਰਾਓ ਬਾਰੇ ਕਿਹਾ ਕਿ ਉਹ ਝੂਠੇ ਪਰਚੇ ਰੱਦ ਕਰਵਾਉਣ ਲਈ ਆਏ ਹਨ। ਉਨ੍ਹਾਂ ਕਿਹਾ ਹੈ ਕਿ ਪੁਲਿਸ ਨੇ ਬਗੈਰ ਕਿਸੇ ਪੜਤਾਲ ਦੇ ਪਰਚੇ ਦਰਜ ਕੀਤੇ ਹਨ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਪੁਲਿਸ ਦੀ ਗਲਤ ਕਾਰਵਾਈ ਦੀ ਵਿਰੋਧ ਕਰਨ ਆਏ ਸੀ। ਇਸ ਦੌਰਾਨ ਪੁਲਿਸ ਨੇ ਹੀ ਉਨ੍ਹਾਂ ਖਿਲਾਫ ਸਖਤੀ ਵਰਤੀ ਸੀ।



ਦੱਸ ਦਈਏ ਕਿ ਵੀਰਵਾਰ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੇ ਹਥਿਆਰਬੰਦ ਸਮਰਥਕਾਂ ਦੀ ਅਜਨਾਲਾ ’ਚ ਪੁਲਿਸ ਨਾਲ ਝੜਪ ਹੋ ਗਈ ਸੀ। ਪ੍ਰਦਰਸ਼ਨਕਾਰੀ ਥਾਣੇ ਅੰਦਰ ਜਬਰੀ ਦਾਖ਼ਲ ਹੋਏ ਸੀ ਜਿਸ ਕਾਰਨ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸੀ। ਅਜਨਾਲਾ ਪੁਲਿਸ ਨੇ ਛੇ ਦਿਨ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ ਤੇ ਸਮਰਥਕਾਂ ਖ਼ਿਲਾਫ਼ ਚਮਕੌਰ ਸਾਹਿਬ ਦੇ ਵਸਨੀਕ ਵਰਿੰਦਰ ਸਿੰਘ ਨੂੰ ਅਗਵਾ ਕਰਕੇ ਉਸ ਨੂੰ ਕੁੱਟਣ ਦਾ ਕੇਸ ਦਰਜ ਕੀਤਾ ਸੀ।



ਉਧਰ, ਅਜਨਾਲਾ ਥਾਣਾ ਘੇਰਨ ਮਗਰੋਂ ਅੱਜ ਪੁਲਿਸ ਦਾ ਬਿਆਨ ਆਇਆ ਹੈ। ਪੁਲਿਸ ਨੇ ਕੱਲ੍ਹ ਦੇ ਘਟਨਕ੍ਰਮ ਬਾਰੇ ਰਿਪੋਰਟ ਦਿੱਤੀ ਹੈ। ਪੁਲਿਸ ਦੇ ਬਿਆਨ ਮੁਤਾਬਕ ਬੁੱਧਵਾਰ ਨੂੰ ਅਜਨਾਲਾ ਥਾਣੇ ਹੋਈ ਝੜਪ ਵਿੱਚ 7 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਇਸ ਬਾਰੇ ਫਿਲਹਾਲ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ। 



ਪੁਲਿਸ ਨੇ ਦੱਸਿਆ ਹੈ ਕਿ ਵੀਰਵਾਰ ਦੀ ਅਜਨਾਲਾ ਹਿੰਸਾ ਦੌਰਾਨ ਇੱਕ ਐਸਪੀ ਸਮੇਤ 7 ਪੁਲਿਸ ਵਾਲੇ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਪੁਲਿਸ ਨੇ ਇਸ ਸਬੰਧ ਵਿੱਚ ਅਜੇ ਤੱਕ ਕੋਈ ਕੇਸ ਦਰਜ ਨਹੀਂ ਕੀਤਾ ਹੈ। ਐਸਐਸਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਨੇ ਕਿਹਾ ਹੈ ਕਿ "ਅਸੀਂ ਇਸ ਨੂੰ ਦੇਖ ਰਹੇ ਹਾਂ। ਅਸੀਂ ਇਸ ਬਾਰੇ ਅਪਡੇਟ ਕਰਾਂਗੇ ਤੇ ਇਸ ਬਾਰੇ ਫਿਲਹਾਲ ਕੋਈ ਟਿੱਪਣੀ ਨਹੀਂ ਕਰ ਸਕਦੇ।" ਅਹਿਮ ਗੱਲ ਹੈ ਕਿ ਪੁਲਿਸ ਇਸ ਬਾਰੇ ਜਵਾਬ ਦੇਣ ਤੋਂ ਟਲਦੀ ਨਜ਼ਰ ਆ ਰਹੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ