Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਤਸਵੀਰ ਵਾਇਰਲ, ਜਗਾੜੂ ਰੇਹੜੀ ਵਾਲੀ ਘਟਨਾ ਹੋਈ ਸੱਚ ਸਾਬਤ?
Punjab News: 'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਸਾਹਮਣੇ ਆਈਆਂ ਤਾਜ਼ਾ ਤਸਵੀਰਾਂ ਨੇ ਨਵੀਂ ਹਿੱਲਜੁਲ ਪੈਦਾ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੀਆਂ ਇਹ ਤਸਵੀਰਾਂ ਸਪਸ਼ਟ ਕਰਦੀਆਂ ਨਜ਼ਰ ਆ ਰਹੀਆਂ ਹਨ ਕਿ ਉਹ ਸੁਰੱਖਿਆ....
Punjab News: 'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਸਾਹਮਣੇ ਆਈਆਂ ਤਾਜ਼ਾ ਤਸਵੀਰਾਂ ਨੇ ਨਵੀਂ ਹਿੱਲਜੁਲ ਪੈਦਾ ਕਰ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੀਆਂ ਇਹ ਤਸਵੀਰਾਂ ਸਪਸ਼ਟ ਕਰਦੀਆਂ ਨਜ਼ਰ ਆ ਰਹੀਆਂ ਹਨ ਕਿ ਉਹ ਸੁਰੱਖਿਆ ਏਜੰਸੀਆਂ ਤੋਂ ਬੇਪ੍ਰਵਾਹ ਹੋ ਕੇ ਵਿਚਰਦਾ ਰਿਹਾ ਤੇ ਪੁਲਿਸ ਤੋਂ ਇੱਕ ਕਦਮ ਅੱਗੇ ਰਿਹਾ। ਇਹ ਤਸਵੀਰਾਂ ਸਾਹਮਣੇ ਆਉਣ ਮਗਰੋਂ ਸੁਰੱਖਿਆ ਏਜੰਸੀਆਂ ਉੱਪਰ ਵੀ ਸਵਾਲ ਉੱਠਣ ਲੱਗੇ ਹਨ।
ਭਾਈ ਅੰਮ੍ਰਿਤਪਾਲ ਸਿੰਘ ਦੀ ਹੁਣ ਤਾਜ਼ਾ ਤਸਵੀਰ ਵਾਇਰਲ ਹੋਈ ਹੈ। ਉਹ ਆਪਣੇ ਸਾਥੀ ਪੱਪਲਪ੍ਰੀਤ ਸਿੰਘ ਜੁਗਾੜੂ ਰੇਹੜੀ ਉਪਰ ਬੈਠੇ ਦਿਖਾਈ ਦੇ ਰਹੇ ਹਨ। ਇਸ ਤਸਵੀਰ ਵਿੱਚ ਉਹ ਪੈਂਚਰ ਲਾਉਣ ਵਾਲਾ ਵੀ ਨਜ਼ਰ ਆ ਰਿਹਾ ਹੈ ਜਿਹੜਾ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉਪਰ ਵਾਇਰਲ ਹੋਇਆ ਸੀ।
ਦੱਸ ਦਈਏ ਕਿ ਪਹਿਲਾਂ ਸੀਸੀਟੀਵੀ ਤਸਵੀਰ ਵਾਇਰਲ ਹੋਈ ਸੀ ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਰੇਹੜੀ ਉਪਰ ਬੈਠੇ ਵਿਖਾਈ ਦਿੱਤੇ ਸੀ। ਇਸ ਤਸਵੀਰ ਨੂੰ ਫਰਜ਼ੀ ਵੀ ਦੱਸਿਆ ਜਾ ਰਿਹਾ ਸੀ। ਹੁਣ ਇਹ ਤਾਜ਼ਾ ਤਸਵੀਰ ਵਾਇਰਲ ਹੋਈ ਹੈ। ਇਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦਾ ਸਾਥੀ ਪੱਪਲਪ੍ਰੀਤ ਸਿੰਘ ਦਿਖਾਈ ਦੇ ਰਹੇ ਹਨ।
ਦੱਸ ਦਈਏ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦਾ ਆਪਰੇਸ਼ਨ ਜਾਰੀ ਹੈ। ਇਸ ਦੌਰਾਨ ਭਾਰਤ ਸਰਕਾਰ ਨੇ ਨੇਪਾਲ ਨੂੰ ਕਿਹਾ ਹੈ ਕਿ ਜੇਕਰ ਉਹ ਆਪਣੇ ਭਾਰਤੀ ਪਾਸਪੋਰਟ ਜਾਂ ਕਿਸੇ ਹੋਰ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਸ ਨੂੰ ਕਿਸੇ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ‘ਕਾਠਮੰਡੂ ਪੋਸਟ’ ਅਖ਼ਬਾਰ ਨੇ ਸੋਮਵਾਰ (27 ਮਾਰਚ) ਨੂੰ ਪ੍ਰਕਾਸ਼ਿਤ ਆਪਣੀ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਹੈ।
ਇਹ ਵੀ ਪੜ੍ਹੋ: Mecca Madina Accident: ਸਾਊਦੀ ਅਰਬ 'ਚ ਹੱਜ ਯਾਤਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 20 ਦੀ ਮੌਤ, ਦੋ ਦਰਜਨ ਤੋਂ ਵੱਧ ਜ਼ਖਮੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Petrol Diesel Price: ਪੈਟਰੋਲ 109 ਰੁਪਏ ਦੇ ਪਾਰ, ਡੀਜ਼ਲ ਵੀ 95 ਰੁਪਏ ਦੇ ਨੇੜੇ, ਦੇਖੋ ਅੱਜ ਦਾ ਤਾਜ਼ਾ ਰੇਟ