ਪੜਚੋਲ ਕਰੋ

Amritpal Singh: ਪਾਰਲੀਮੈਂਟ 'ਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਮਾਰੀ ਆਵਾਜ਼...ਪਰ

ਅੱਜ ਪਾਰਲੀਮੈਂਟ ਵਿੱਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਸਹੁੰ ਚੁੱਕ ਲਈ ਹੈ ਪਰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਸਹੁੰ ਨਹੀਂ ਚੁੱਕ ਸਕੇ।

Amritpal Singh: ਅੱਜ ਪਾਰਲੀਮੈਂਟ ਵਿੱਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਸਹੁੰ ਚੁੱਕ ਲਈ ਹੈ ਪਰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਸਹੁੰ ਨਹੀਂ ਚੁੱਕ ਸਕੇ। ਅਹਿਮ ਗੱਲ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ ਆਵਾਜ਼ ਮਾਰੀ ਗਈ ਪਰ ਉਹ ਨਹੀਂ ਪਹੁੰਚ ਸਕੇ ਕਿਉਂਕਿ ਉਹ ਜੇਲ੍ਹ ਵਿੱਚ ਬੰਦ ਹਨ।

ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਜ਼ਮਾਨਤ ਲਈ ਅਰਜ਼ੀ ਲਾਈ ਸੀ ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ। ਅੱਜ ਸੰਸਦ ਵਿੱਚ ਉਨ੍ਹਾਂ ਦਾ ਨਾਂ ਲਿਆ ਗਿਆ, ਪਰ ਉਹ ਸੰਸਦ 'ਚ ਮੌਜੂਦ ਨਹੀਂ ਸਨ। 

ਦਰਅਸਲ ਭਾਈ ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਯਾਦ ਰਹੇ NSA ਇੱਕ ਸਖਤ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਹੀ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ ਪਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਤੇ ਸਰਕਾਰ ਦੂਜੀ ਵਾਰ ਐਨਐਸਏ ਵਿੱਚ ਵਾਧਾ ਕਰ ਚੁੱਕੀ ਹੈ।

ਦੱਸ ਦਈਏ ਕਿ ਸੰਵਿਧਾਨਕ ਤੌਰ 'ਤੇ ਸੰਸਦ ਮੈਂਬਰ ਬਣਨ ਲਈ ਅੰਮ੍ਰਿਤਪਾਲ ਸਿੰਘ ਨੂੰ ਸਭ ਤੋਂ ਪਹਿਲਾਂ ਸਹੁੰ ਚੁੱਕਣੀ ਪਵੇਗੀ। ਚੋਣ ਜਿੱਤਣ ਦਾ ਮਤਲਬ ਹੈ ਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਕੋਲ ਹੁਣ ਸੰਸਦ ਮੈਂਬਰ ਵਜੋਂ ਸੰਵਿਧਾਨਕ ਫ਼ਤਵਾ ਹੈ। ਜੇਲ੍ਹ ਵਿੱਚ ਬੰਦ ਚੁਣੇ ਹੋਏ ਸੰਸਦ ਮੈਂਬਰ ਦੇ ਸਹੁੰ ਚੁੱਕਣ ਬਾਰੇ ਸੰਵਿਧਾਨ ਵਿੱਚ ਕੋਈ ਵੱਖਰਾ ਫੈਸਲਾ ਨਹੀਂ ਪਰ ਜੇਕਰ ਪੁਰਾਣੀਆਂ ਉਦਾਹਰਣਾਂ 'ਤੇ ਨਜ਼ਰ ਮਾਰੀਏ ਤਾਂ ਕਈ ਅਜਿਹੇ ਨੇਤਾ ਹਨ ਜਿਨ੍ਹਾਂ ਨੇ ਜੇਲ੍ਹ 'ਚ ਰਹਿੰਦਿਆਂ ਸਹੁੰ ਚੁੱਕਣ ਲਈ ਆਰਜ਼ੀ ਪੈਰੋਲ ਲਈ ਸੀ।

ਇਸ ਸਾਲ ਮਾਰਚ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ, ਜੋ ਉਸ ਸਮੇਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਤਿਹਾੜ ਵਿੱਚ ਕੈਦ ਸਨ, ਨੂੰ ਇੱਕ ਅਦਾਲਤ ਨੇ ਦੂਜੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਸੀ। ਹੇਠਲੀ ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਲੋੜੀਂਦੀ ਸੁਰੱਖਿਆ ਨਾਲ ਸੰਸਦ ਤੱਕ ਲਿਜਾਇਆ ਜਾਵੇ ਤੇ ਵਾਪਸ ਜੇਲ੍ਹ ਲਿਆਂਦਾ ਜਾਵੇ।

ਇਸੇ ਤਰ੍ਹਾਂ 2021 ਵਿੱਚ ਇੱਕ NIA ਅਦਾਲਤ ਨੇ ਅਖਿਲ ਗੋਗੋਈ ਨੂੰ ਅਸਾਮ ਦੇ ਸਿਬਸਾਗਰ ਤੋਂ ਜਿੱਤਣ ਮਗਰੋਂ ਅਸਾਮ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ਲਈ ਅਸਥਾਈ ਤੌਰ 'ਤੇ ਜੇਲ੍ਹ ਛੱਡਣ ਦੀ ਇਜਾਜ਼ਤ ਦਿੱਤੀ ਸੀ। ਇਸੇ ਤਰ੍ਹਾਂ ਇੱਕ ਕੇਸ ਵਿੱਚ ਜੇਲ੍ਹ ਵਿੱਚੋਂ ਸਭ ਤੋਂ ਮਸ਼ਹੂਰ ਚੋਣ ਜਿੱਤ 1977 ਵਿੱਚ ਹੋਈ ਸੀ। ਟਰੇਡ ਯੂਨੀਅਨਿਸਟ ਜਾਰਜ ਫਰਨਾਂਡੀਜ਼ ਐਮਰਜੈਂਸੀ ਦੌਰਾਨ ਜੇਲ੍ਹ ਵਿੱਚ ਰਹਿੰਦਿਆਂ ਮੁਜ਼ੱਫਰਪੁਰ ਸੀਟ ਤੋਂ ਚੁਣੇ ਗਏ ਸਨ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ।

ਸਹੁੰ ਚੁੱਕਣ ਦੀ ਇਜਾਜ਼ਤ ਦੇਣਾ ਜ਼ਮਾਨਤ 'ਤੇ ਰਿਹਾਅ ਹੋਣ ਵਰਗਾ ਨਹੀਂ। ਇਹ ਇੱਕ ਦਿਨ ਦੀ ਵਿਸ਼ੇਸ਼ ਪੈਰੋਲ ਦੇ ਸਮਾਨ ਹੈ। ਜੇਲ੍ਹ 'ਚ ਬੰਦ ਸੰਸਦ ਮੈਂਬਰ ਨੂੰ ਸੰਸਦ 'ਚ ਹਰ ਕਦਮ 'ਤੇ ਵੱਖ-ਵੱਖ ਥਾਵਾਂ ਤੋਂ ਇਜਾਜ਼ਤ ਲੈਣੀ ਪਵੇਗੀ। ਇੰਨਾ ਹੀ ਨਹੀਂ ਜੇਕਰ ਉਹ ਸੰਸਦ ਤੋਂ ਗੈਰਹਾਜ਼ਰ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਲਈ ਸਪੀਕਰ ਨੂੰ ਵੀ ਪੱਤਰ ਲਿਖਣਾ ਹੋਵੇਗਾ। 

ਇਹ ਬਹੁਤ ਮਹੱਤਵਪੂਰਨ ਹੈ ਕਿਉਂਕਿ ਸੰਵਿਧਾਨ ਦੀ ਧਾਰਾ 101 (4) ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਸੰਸਦ ਮੈਂਬਰ ਬਿਨਾਂ ਇਜਾਜ਼ਤ 60 ਦਿਨਾਂ ਤੋਂ ਵੱਧ ਸਮੇਂ ਤੱਕ ਸਾਰੀਆਂ ਬੈਠਕਾਂ ਤੋਂ ਗੈਰਹਾਜ਼ਰ ਰਹਿੰਦਾ ਹੈ, ਤਾਂ ਉਸ ਦੀ ਸੀਟ ਖਾਲੀ ਘੋਸ਼ਿਤ ਕਰ ਦਿੱਤੀ ਜਾਵੇਗੀ।

ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਜਾਂ ਸੰਸਦ ਵਿੱਚ ਵੋਟ ਪਾਉਣ ਲਈ ਸੰਸਦ ਮੈਂਬਰ ਨੂੰ ਅਦਾਲਤ ਵਿੱਚ ਪਹੁੰਚ ਕਰਨੀ ਪਵੇਗੀ। ਇਸ ਦੇ ਨਾਲ ਹੀ ਜੇਕਰ ਇਸ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਕਿਸੇ ਮਾਮਲੇ ਵਿੱਚ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੋਈ ਤਾਂ ਉਹ ਅਯੋਗ ਕਰਾਰ ਦੇ ਦਿੱਤੇ ਜਾਣਗੇ। ਦੱਸ ਦਈਏ ਕਿ ਜੇਕਰ ਸਰਕਾਰ ਚੋਣ ਨਤੀਜਿਆਂ ਨੂੰ ਦੇਖਦੇ ਹੋਏ ਐਨਐਸਏ ਨੂੰ ਹਟਾ ਦਿੰਦੀ ਹੈ ਤਾਂ ਵੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤੀ ਚੱਕਰਾਂ ਵਿੱਚ ਫਸੇ ਰਹਿਣਾ ਪਵੇਗਾ। 

ਅੰਮ੍ਰਿਤਪਾਲ ਸਿੰਘ ਖਿਲਾਫ ਥਾਣਾ ਅਜਨਾਲਾ ਵਿਖੇ ਗੈਰ-ਕਾਨੂੰਨੀ ਹਥਿਆਰਾਂ ਨਾਲ ਹਮਲਾ ਕਰਨ ਸਮੇਤ ਵੱਖ-ਵੱਖ ਥਾਣਿਆਂ ਵਿੱਚ 12 ਕੇਸ ਦਰਜ ਹਨ। ਇੰਨਾ ਹੀ ਨਹੀਂ ਉਨ੍ਹਾਂ ਖਿਲਾਫ ਆਸਾਮ ਦੇ ਥਾਣੇ 'ਚ ਵੀ ਮਾਮਲਾ ਦਰਜ ਹੈ ਜਿਸ 'ਚ ਪੁਲਿਸ ਨੇ ਤਲਾਸ਼ੀ ਦੌਰਾਨ ਡਿਬਰੂਗੜ੍ਹ ਜੇਲ੍ਹ 'ਚੋਂ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Sri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾJagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget