Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਸੁਖਚੈਨ ਸਿੰਘ ਸਮਤੇ 5 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।  ਜ਼ਿਕਰ ਕਰ ਦਈਏ ਕਿ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਲਿਆਉਣ ਲਈ ਪਰਿਵਾਰ ਲਗਾਤਾਰ ਸੰਘਰਸ਼ ਕਰ ਰਿਹਾ ਹੈ। ਇਸ ਦੌਰਾਨ ਪਰਿਵਾਰ ਵੱਲੋਂ 8 ਤਰੀਕ ਨੂੰ ਚੇਤਨਾ ਮਾਰਚ ਕੀਤਾ ਜਾਣਾ ਸੀ, ਪਰ ਪੰਜਾਬ ਪੁਲਿਸ ਨੇ ਉਸ ਤੋਂ ਪਹਿਲਾਂ ਹੀ ਮਾਤਾ ਬਲਵਿੰਦਰ ਕੌਰ ਤੇ ਚਾਚਾ ਸੁਖਚੈਨ ਸਿੰਘ ਨੂੰ ਹਿਰਾਸਤ 'ਚ ਲੈ ਲਿਆ ਹੈ।


ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਭਗਵੰਤ ਮਾਨਾ ! ਆਪ ਤੂੰ ਲਾਲਾ ਕੇਜਰੀਵਾਲ ਲਈ ਪ੍ਰਦਰਸ਼ਨ ਕਰਦਾ ਫਿਰਦਾ ਏਂ ਤੇ ਨਵੀਂ ਵਿਆਹੀ ਬੀਬੀ ਵਾਂਗ ਕੇਜਰੀਵਾਲ ਲਈ "ਵਰਤ" ਰੱਖਦਾ ਫਿਰਦਾ ਏਂ।ਭਾਈ ਅੰਮ੍ਰਿਤਪਾਲ ਸਿੰਘ ਤੇ ਉਨਾਂ ਦੇ ਸਾਥੀਆਂ ਲਈ ਇਨਸਾਫ ਦੀ ਖਾਤਿਰ ਸ਼ਾਂਤਮਈ ਸੰਘਰਸ਼ ਕਰ ਰਹੀ ਸੰਗਤ ਵਿੱਚੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਜੀ ਨੂੰ ਹਿਰਾਸਤ ਵਿੱਚ ਲੈਣਾ ਸਿੱਖਾਂ ਨੂੰ ਚੈਲਿੰਜ ਕਰਨਾ ਹੈ।



ਕੀ ਅੱਜ ਇਨਸਾਫ ਲੈਣ ਲਈ ਸਿੱਖ ਪੰਜਾਬ ਦੀ ਧਰਤੀ 'ਤੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਤਖਤ ਸ਼੍ਰੀ ਦਮਦਮਾ ਸਾਹਿਬ ਤੱਕ ਸ਼ਾਂਤਮਈ ਚੇਤਨਾ ਮਾਰਚ ਵੀ ਨਹੀਂ ਕਰ ਸਕਦੇ ?ਭਾਈ ਅੰਮ੍ਰਿਤਪਾਲ ਸਿੰਘ,ਉਨਾਂ ਦੇ ਸਾਥੀਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋ ਕੀਤੇ ਜਾ ਰਹੇ 8 ਮਾਰਚ ਦੇ ਸ਼ਾਂਤਮਈ ਚੇਤਨਾ ਮਾਰਚ ਦੇ ਪ੍ਰੋਗਰਾਮ ਨੂੰ ਫੇਲ ਕਰਨ ਤੇ ਸਿੱਖ ਸੰਗਤ ਵਿੱਚ ਦਹਿਸ਼ਤ ਪੈਦਾ ਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਚੁੱਕੇ ਗਏ ਇਸ ਘਟੀਆ ਕਦਮ ਦੀ ਮੈਂ ਨਿੰਦਾ ਕਰਦਾ ਹਾਂ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।