Punjab News: ਪੰਜਾਬ 'ਚ ਲੋਕ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਜੇਤੂ ਰਹੇ ਹਨ। ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਡਾ: ਅਮਰ ਸਿੰਘ ਜੇਤੂ ਰਹੇ ਹਨ। ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਲਗਾਤਾਰ ਤੀਜੀ ਵਾਰ ਜਿੱਤੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 37587 ਵੋਟਾਂ ਨਾਲ ਹਰਾਇਆ। ਔਜਲਾ ਨੂੰ 247385 ਵੋਟਾਂ ਮਿਲੀਆਂ। ਜਦਕਿ ਧਾਲੀਵਾਲ ਨੂੰ 209798 ਵੋਟਾਂ ਮਿਲੀਆਂ।


ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਉਨ੍ਹਾਂ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ। ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਵੀ ਜੇਤੂ ਰਹੇ। ਉਨ੍ਹਾਂ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 1 ਲੱਖ 75 ਹਜ਼ਾਰ 993 ਲੱਖ ਵੋਟਾਂ ਨਾਲ ਹਰਾਇਆ। ਇਸ ਤੋਂ ਇਲਾਵਾ ਆਨੰਦਪੁਰ ਸਾਹਿਬ, ਫ਼ਿਰੋਜ਼ਪੁਰ ਅਤੇ ਪਟਿਆਲਾ ਸੀਟਾਂ 'ਤੇ ਸਖ਼ਤ ਮੁਕਾਬਲਾ ਹੈ। ਦੂਜੇ ਪਾਸੇ ਚੰਡੀਗੜ੍ਹ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ ਹੈ।


ਜ਼ਿਕਰ ਕਰ ਦਈਏ ਕਿ ਖਾਲਿਸਤਾਨੀ ਸਮਰਥਕ ਅਤੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਨੇ ਪੰਜਾਬ ਦੀ ਖਡੂਰ ਸਾਹਿਬ ਸੀਟ ਜਿੱਤ ਲਈ ਹੈ। ਅੰਮ੍ਰਿਤਪਾਲ ਨੂੰ 376287 ਵੋਟਾਂ ਮਿਲੀਆਂ ਹਨ। ਉਨ੍ਹਾਂ ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ ਹਰਾਇਆ ਹੈ। ਕੁਲਬੀਰ ਜਾਰਾ ਨੂੰ 198265 ਵੋਟਾਂ ਮਿਲੀਆਂ ਹਨ। ਤੀਜੇ ਸਥਾਨ 'ਤੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਰਹੇ, ਉਨ੍ਹਾਂ ਨੂੰ 186665 ਵੋਟਾਂ ਮਿਲੀਆਂ। ਅੰਮ੍ਰਿਤਪਾਲ ਨੇ ਆਸਾਮ ਦੀ ਜੇਲ੍ਹ ਵਿੱਚ ਬੰਦ ਰਹਿੰਦਿਆਂ ਇਹ ਚੋਣ ਜਿੱਤੀ ਸੀ। ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਦੀ ਜਿੱਤ ਤੋਂ ਬਾਅਦ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਕਪੂਰਥਲਾ ਦੇ ਬਾਜ਼ਾਰਾਂ ਵਿੱਚ ਘੁੰਮ ਕੇ ਸ੍ਰੀ ਸਤਨਾਮ ਵਾਹਿਗੁਰੂ ਦੇ ਜਾਪ ਕੀਤੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।