ਪੜਚੋਲ ਕਰੋ
Advertisement
ਸ਼੍ਰੋਮਣੀ ਕਮੇਟੀ ਨੇ ਉਠਾਈ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਅੰਦਰ ਸ਼ਰਾਬ ਦੇ ਸੇਵਨ ਨਾਲ ਹੋਈਆਂ ਇੱਕ ਸੌ ਤੋਂ ਵੱਧ ਮੌਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਹਰ ਤਰ੍ਹਾਂ ਦੇ ਨਸ਼ਿਆਂ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਅੰਦਰ ਸ਼ਰਾਬ ਦੇ ਸੇਵਨ ਨਾਲ ਹੋਈਆਂ ਇੱਕ ਸੌ ਤੋਂ ਵੱਧ ਮੌਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਹਰ ਤਰ੍ਹਾਂ ਦੇ ਨਸ਼ਿਆਂ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।
ਲੌਂਗੋਵਾਲ ਨੇ ਆਖਿਆ ਕਿ ਸਰਕਾਰੀ ਤੌਰ ’ਤੇ ਨਸ਼ਾ ਭਾਵੇਂ ਜਾਇਜ਼ ਮੰਨਿਆਂ ਜਾਂਦਾ ਹੋਵੇ ਜਾਂ ਨਜਾਇਜ਼ ਇਸ ’ਤੇ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਧਰਤੀ ਹੈ, ਇੱਥੇ ਅੰਮ੍ਰਿਤਮਈ ਵਿਚਾਰਧਾਰਾ ਪ੍ਰਵਾਨ ਚੜ੍ਹੀ ਹੈ। ਇਸ ਧਰਤੀ ਤੇ ਨਸ਼ਿਆਂ ਦਾ ਬੋਲਬਾਲਾ ਇਥੋਂ ਦੇ ਇਤਿਹਾਸਕ ਤੇ ਧਾਰਮਿਕ ਖਾਸੇ ਦੇ ਵਿਰੁੱਧ ਹੈ। ਗੁਰੂਆਂ ਦੀ ਧਰਤੀ ਉਤੇ ਨਸ਼ਿਆਂ ਨਾਲ ਮੌਤਾਂ ਇੱਕ ਵੱਡਾ ਸਵਾਲ ਹੈ।
ਲੌਂਗੋਵਾਲ ਨੇ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਪਰਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਸਰਕਾਰ ਦੀ ਕਾਰਜਸ਼ੈਲੀ ’ਤੇ ਵੀ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਮੁੱਖ ਮਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਇਹ ਕਿਹੋ ਜਿਹੀ ਲੋਕਾਂ ਦੀ ਨੁਮਾਇੰਦਗੀ ਹੈ ਜੋ ਲੋਕਾਂ ਦੀ ਹੀ ਜਾਨ ਦੀ ਦੁਸ਼ਮਣ ਬਣੀ ਹੋਈ ਹੈ।
ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਵੱਡੀ ਨਲਾਇਕੀ ਹੈ, ਜਿਸ ਦੀ ਜਿੰਮੇਵਾਰੀ ਮੁੱਖ ਮੰਤਰੀ ਹੋਣ ਨਾਤੇ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਲੈਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਪਾਸੋਂ ਕਰਵਾਈ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement