ਲੌਂਗੋਵਾਲ ਨੇ ਆਖਿਆ ਕਿ ਸਰਕਾਰੀ ਤੌਰ ’ਤੇ ਨਸ਼ਾ ਭਾਵੇਂ ਜਾਇਜ਼ ਮੰਨਿਆਂ ਜਾਂਦਾ ਹੋਵੇ ਜਾਂ ਨਜਾਇਜ਼ ਇਸ ’ਤੇ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਧਰਤੀ ਹੈ, ਇੱਥੇ ਅੰਮ੍ਰਿਤਮਈ ਵਿਚਾਰਧਾਰਾ ਪ੍ਰਵਾਨ ਚੜ੍ਹੀ ਹੈ। ਇਸ ਧਰਤੀ ਤੇ ਨਸ਼ਿਆਂ ਦਾ ਬੋਲਬਾਲਾ ਇਥੋਂ ਦੇ ਇਤਿਹਾਸਕ ਤੇ ਧਾਰਮਿਕ ਖਾਸੇ ਦੇ ਵਿਰੁੱਧ ਹੈ। ਗੁਰੂਆਂ ਦੀ ਧਰਤੀ ਉਤੇ ਨਸ਼ਿਆਂ ਨਾਲ ਮੌਤਾਂ ਇੱਕ ਵੱਡਾ ਸਵਾਲ ਹੈ।
ਲੌਂਗੋਵਾਲ ਨੇ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਪਰਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਸਰਕਾਰ ਦੀ ਕਾਰਜਸ਼ੈਲੀ ’ਤੇ ਵੀ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਮੁੱਖ ਮਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਇਹ ਕਿਹੋ ਜਿਹੀ ਲੋਕਾਂ ਦੀ ਨੁਮਾਇੰਦਗੀ ਹੈ ਜੋ ਲੋਕਾਂ ਦੀ ਹੀ ਜਾਨ ਦੀ ਦੁਸ਼ਮਣ ਬਣੀ ਹੋਈ ਹੈ।
ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਵੱਡੀ ਨਲਾਇਕੀ ਹੈ, ਜਿਸ ਦੀ ਜਿੰਮੇਵਾਰੀ ਮੁੱਖ ਮੰਤਰੀ ਹੋਣ ਨਾਤੇ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਲੈਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਪਾਸੋਂ ਕਰਵਾਈ ਜਾਵੇ।