ਸ੍ਰੀ ਮੁਕਤਸਰ ਸਾਹਿਬ : ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਦੋ ਦਿੱਗਜ ਪਰਿਵਾਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਾਮਲ ਹੋਏ। ਇਨ੍ਹਾਂ ਪਰਿਵਾਰਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਅਤੇ ਕਾਂਗਰਸ ਦੇ ਮੌਜੂਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮੇ ਦੇ ਬੇਟੇ ਜਗਜੀਤ ਸਿੰਘ ਬਰਾੜ ,ਹਨੀ ਫੱਤਨ ਵਾਲਾ ਕਾਗਰਸ ਛੱਡ ਕੇ ਸ਼੍ਰੋਮਣੀ ਅਕਲੀ ਦਲ ਬਾਦਲ ਪਾਰਟੀ ਵਿਚ ਸ਼ਾਮਲ ਹੋਏ ਹਨ ,ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਾਮਲ ਕੀਤਾ। 

 
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪਰਿਵਾਰ ਸਾਡਾ ਪਰਿਵਾਰ ਹੈ।  ਅੱਜ ਸਾਨੂੰ ਖੁਸ਼ੀ ਹੋਈ ਹੈ ਕੇ ਇਹ ਅੱਜ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ ,ਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ। ਦੱਸ ਦੇਈਏ ਕਿ ਭਾਈ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਲਈ ਹਲਕਾ ਕੋਟਕਪੂਰਾ ਤੋਂ ਲਗਾਤਾਰ ਮਿਹਨਤ ਕਰਦੇ ਆ ਰਹੇ ਨੇ ਅਤੇ ਟਿਕਟ ਦੀ ਦਾਵੇਦਾਰੀ ਦੀ ਲਾਈਨ ਵਿਚ ਸਨ ਪ੍ਰੰਤੂ ਪਾਰਟੀ ਦੇ ਵੱਲੋਂ ਕਿਸੇ ਹੋਰ ਵਿਆਕਤੀ ਨੂੰ ਪਾਰਟੀ ਦੀ ਟਿਕਟ ਦੇ ਕੇ ਹਲਕਾ ਕੋਟਕਪੂਰੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ, ਜਿਸ ਤੋਂ ਖਫਾ ਚੱਲ ਰਹੇ ਸਨ। ਜਿਸ ਦੇ ਚੱਲਦੇ ਅੱਜ ਭਾਈ ਪਰਿਵਾਰ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ। 
 
ਦੂਜੇ ਪਾਸੇ 2012 ਤੋਂ ਅਕਾਲੀ ਦਲ ਦਾ ਸਾਥ ਛੱਡ ਆਪਣੇ ਭੂਆ ਦੇ ਬੇਟੇ ਅਤੇ ਮੌਜੂਦਾ ਕਾਂਗਰਸ ਤੇ ਵਿੱਤ ਕਾਂਗਰਸ ਪਾਰਟੀ ਵਿਚ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਭਰਾ ਜਗਜੀਤ ਸਿੰਘ ਬਰਾੜ ਫੱਤਨਵਾਲਾ ਨੇ ਪਰਿਵਾਰ ਅਤੇ ਆਪਣੇ ਸਾਥੀਆਂ ਸਮੇਤ ਪੀਪੀਪੀ ਪਾਰਟੀ ਜੁਆਇਨ ਕੀਤੀ ਸੀ ਅਤੇ 2016 ਦੇ ਵਿੱਚ ਮਨਪ੍ਰੀਤ ਬਾਦਲ ਦੇ ਨਾਲ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਦੇ ਅਹੁਦੇ 'ਤੇ ਤੈਨਾਤ ਰਹੇ ਪ੍ਰੰਤੂ ਲੰਮਾ ਸਮਾਂ ਪਾਰਟੀ ਦੇ ਵੱਲੋਂ ਫੱਤਨਵਾਲਾ ਪਰਿਵਾਰ ਨੂੰ ਅਣਦੇਖਿਆ ਕਰਨ ਦੇ ਚੱਲਦੇ ਜਗਜੀਤ ਸਿੰਘ ਬਰਾੜ ਹਨੀ ਫੱਤਨਵਲ਼ਾ ਵੱਲੋਂ ਬੀਤੀ ਕੱਲ੍ਹ ਸ਼ਾਮ ਕਾਂਗਰਸ ਪਾਰਟੀ ਵੱਲੋਂ ਦਿੱਤੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਅੱਜ ਬਾਅਦ ਦੁਪਹਿਰ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਦੇ ਵਿਚ ਫਿਰ ਤੋਂ ਸ਼ਾਮਿਲ ਹੋਏ। 
ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਦੋਨਾਂ ਪਰਿਵਾਰਾਂ ਦੇ ਪਾਰਟੀ ਵਿੱਚ ਮੁੜ ਤੋਂ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਵੀ ਬਲ ਮਿਲੇਗਾ ਅਤੇ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਬਾਰੇ ਪੁੱਛੇ ਗਏ ਸਵਾਲ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਬਿਆਲੀ ਤੋਂ ਕਰੀਬ ਵੋਟਾਂ ਮਿਲੀਆਂ ਸਨ ਤਾਂ ਸੀਐੱਮ ਕਿਉਂ ਨਹੀਂ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿਚ ਡਿਕਟੇਟਰਸ਼ਿਪ ਚੱਲਦੀ ਹੈ ਅਤੇ ਰਾਹੁਲ ਗਾਂਧੀ ਦੀ ਮਰਜ਼ੀ ਤੋਂ ਬਿਨਾਂ ਉੱਥੇ ਕੁਝ ਵੀ ਨਹੀਂ ਹੁੰਦਾ ਅਤੇ ਕਿਸੇ ਵੀ ਮੈਰਿਟ ਆਧਾਰ 'ਤੇ ਉਥੇ ਕੋਈ ਫ਼ੈਸਲਾ ਨਹੀਂ ਕੀਤਾ ਜਾਂਦਾ।