Punjab News: ਭਾਈ ਹਵਾਰਾ ਨੇ ਅਦਾਲਤ 'ਚ ਪਾਈ ਪਟੀਸ਼ਨ, ਕਿਹਾ- ਇੱਕੋ ਅਦਾਲਤ 'ਚ ਹੋਵੇ ਸਾਰੇ ਕੇਸਾਂ ਦੀ ਸੁਣਵਾਈ, 9 ਜੁਲਾਈ ਤੱਕ ਤਲਬ ਕੀਤਾ ਜਾਵੇਗਾ ਰਿਕਾਰਡ
ਅਦਾਲਤ ਨੇ ਇਸ ਸਬੰਧੀ 9 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਹਵਾਰਾ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਹ ਇਸ ਸਮੇਂ ਜੇਲ੍ਹ ਵਿੱਚ ਹੈ। ਹਰ ਮਾਮਲੇ ਵਿੱਚ ਵਿਅਕਤੀਗਤ ਰੂਪ ਵਿੱਚ ਪੇਸ਼ ਨਹੀਂ ਹੋ ਸਕਦਾ।
Punjab News: ਜਗਤਾਰ ਸਿੰਘ ਹਵਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਸਮੇਤ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੀਆਂ ਅਦਾਲਤਾਂ ਵਿੱਚ ਲੰਬਿਤ ਦਰਜਨਾਂ ਕੇਸਾਂ ਦੀ ਸੁਣਵਾਈ ਨੂੰ ਲੈ ਕੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਦੇ ਵਕੀਲ ਤੋਂ ਪੁੱਛਿਆ ਕਿ ਉਨ੍ਹਾਂ ਦੇ ਖਿਲਾਫ ਕਿਸ ਅਦਾਲਤ 'ਚ ਕੇਸ ਪੈਂਡਿੰਗ ਹਨ।
ਅਦਾਲਤ ਨੇ ਇਸ ਸਬੰਧੀ 9 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਹਵਾਰਾ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਹ ਇਸ ਸਮੇਂ ਜੇਲ੍ਹ ਵਿੱਚ ਹੈ। ਹਰ ਮਾਮਲੇ ਵਿੱਚ ਵਿਅਕਤੀਗਤ ਰੂਪ ਵਿੱਚ ਪੇਸ਼ ਨਹੀਂ ਹੋ ਸਕਦਾ। ਅਜਿਹੀ ਸਥਿਤੀ ਵਿੱਚ ਸਬੰਧਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਉਸ ਨੂੰ ਅਦਾਲਤ ਵਿੱਚ ਪੇਸ਼ ਕਰੇ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ। ਹਵਾਰਾ ਨੇ ਦਾਇਰ ਪਟੀਸ਼ਨ 'ਚ ਕਿਹਾ ਹੈ ਕਿ ਉਸ ਵਿਰੁੱਧ ਸਾਰੇ ਮਾਮਲਿਆਂ ਦੀ ਸੁਣਵਾਈ ਇਕ ਅਦਾਲਤ 'ਚ ਹੋਣੀ ਚਾਹੀਦੀ ਹੈ। ਹਵਾਰਾ ਖ਼ਿਲਾਫ਼ ਦਿੱਲੀ ਵਿੱਚ ਕੁੱਲ 31, ਹਰਿਆਣਾ ਵਿੱਚ ਇੱਕ, ਚੰਡੀਗੜ੍ਹ ਵਿੱਚ ਤਿੰਨ ਅਤੇ ਪੰਜਾਬ ਦੀਆਂ ਕਈ ਜ਼ਿਲ੍ਹਾ ਅਦਾਲਤਾਂ ਵਿੱਚ ਕੇਸ ਪੈਂਡਿੰਗ ਹਨ।
1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਹਵਾਰਾ ਖਿਲਾਫ ਕਈ ਹੋਰ ਮਾਮਲੇ ਵੀ ਦਰਜ ਕੀਤੇ ਗਏ ਸਨ। ਹਾਈਕੋਰਟ ਨੇ ਅਗਲੀ ਸੁਣਵਾਈ 'ਤੇ ਇਸ ਸਬੰਧ 'ਚ ਅੰਕੜਿਆਂ ਸਮੇਤ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ ਜਿਸ ਤੋਂ ਬਾਅਦ ਦਾਇਰ ਪਟੀਸ਼ਨ 'ਤੇ ਅੱਗੇ ਸੁਣਵਾਈ ਹੋਵੇਗੀ।
ਜ਼ਿਕਰ ਕਰ ਦਈਏ ਕਿ ਬੇਅੰਤ ਸਿੰਘ ਕਤਲ ਕਾਂਡ ਨੂੰ ਅੰਜਾਮ ਦੇਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹਵਾਰਾ ਜਨਵਰੀ 2004 ਵਿੱਚ ਬੁੜੈਲ ਜੇਲ੍ਹ ਵਿੱਚ ਬਣੀ 104 ਫੁੱਟ ਡੂੰਘੀ ਸੁਰੰਗ ਰਾਹੀਂ ਕਤਲ ਕੇਸ ਵਿੱਚ ਸਜ਼ਾਯਾਫ਼ਤਾ ਸਾਥੀਆਂ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ ਅਤੇ ਦੇਵੀ ਸਿੰਘ ਸਮੇਤ ਫਰਾਰ ਹੋ ਗਿਆ ਸੀ। ਦੇਵੀ ਸਿੰਘ ਨੂੰ ਛੱਡ ਕੇ ਤਿੰਨੋਂ ਫੜ ਲਏ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।