ਅੰਮ੍ਰਿਤਸਰ: ਭਾਈ ਰਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ 2016 'ਚ ਰਜਿੰਦਰ ਸਿੰਘ ਮਹਿਤਾ ਅੰਤ੍ਰਿਮ ਕਮੇਟੀ ਮੈਂਬਰ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਂਚ ਵਿੱਚ ਦੋਸ਼ੀ ਪਾਏ ਗਏ ਲੋਕਾਂ ਨੂੰ ਅੱਜ ਤਲਬ ਕੀਤਾ। ਸਾਲ 2016 ਵਿੱਚ ਅੰਤਰਿਮ ਕਮੇਟੀ ਦੇ ਅਧਿਕਾਰੀ ਪੇਸ਼ ਹੋਏ ਸੀ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਅਨੁਸਾਰ ਧਾਰਮਿਕ ਸਜ਼ਾ ਸੁਣਾਈ ਗਈ। ਇਸ ਦੇ ਨਾਲ ਹੀ ਸੁੱਚਾ ਸਿੰਘ ਲੰਗਾਹ ਦੀ ਹਮਾਇਤ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗੁਰਿੰਦਰਪਾਲ ਸਿੰਘ ਗੋਰਾ, ਰਤਨਾ ਸਿੰਘ ਜਾਫਰਵਾਲ ਤੇ ਪ੍ਰੋ. ਸਰਚੰਦ ਸਿੰਘ ਨੂੰ ਧਾਰਮਿਕ ਸਜ਼ਾ ਦਾ ਐਲਾਨ ਵੀ ਕੀਤਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਮਾਮਲੇ ਚ ਅਕਾਲ ਤਖਤ ਨੇ ਸੁਣਾਈ ਧਾਰਮਿਕ ਸਜਾ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਹੇ ਗਏ ਧਾਰਮਿਕ ਵਾਕ ਮੁਤਾਬਕ, ਸਾਲ 2016 ਲਈ ਅੰਤ੍ਰਿਮ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਸਹਿਜ ਪਾਠ ਆਪ ਕਰਨਾ ਪਏਗਾ ਜਾਂ ਉਹ ਪਾਠੀ ਸਾਹਿਬਾਨਾਂ ਵੱਲੋਂ ਕਰਵਾਏ ਜਾਣਗੇ, ਆਪਣੇ ਨਜ਼ਦੀਕੀ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਨਗੇ ਤੇ ਇੱਕ ਸਾਲ ਸੇਵਾ ਕਰਨਗੇ। ਉਸ ਸਮੇਂ ਤੱਕ ਸ਼੍ਰੋਮਣੀ ਕਮੇਟੀ ਵਿੱਚ ਉਨ੍ਹਾਂ ਨੂੰ ਕੋਈ ਅਹੁਦਾ ਨਹੀਂ ਦਿੱਤਾ ਜਾਵੇਗਾ।
ਸ੍ਰੀ ਅਕਾਲ ਤਖਤ ਸਾਹਿਬ ਦੁਆਰਾ 2016 ਦੀ ਅੰਤ੍ਰਿਮ ਕਮੇਟੀ ਨੂੰ ਸੁਣਾਈ ਗਈ ਧਾਰਮਿਕ ਦ੍ਰਿੜਤਾ ਮੁਤਾਬਕ ਕਮੇਟੀ ਦਾ ਕੋਈ ਵੀ ਮੈਂਬਰ 1 ਸਾਲ ਤੱਕ ਕੋਈ ਅਹੁਦਾ ਨਹੀਂ ਸੰਭਾਲ ਸਕੇਗਾ ਜਿਸ ਕਾਰਨ ਭਾਈ ਰਜਿੰਦਰ ਸਿੰਘ ਮਹਿਤਾ ਹੁਣ ਅੰਤ੍ਰਿਮ ਕਮੇਟੀ ਵਿੱਚ ਸੀਨੀਅਰ ਮੁਖੀ ਵਜੋਂ ਸੇਵਾ ਨਿਭਾਅ ਰਹੇ ਹਨ, ਹੁਣ ਉਨ੍ਹਾਂ ਨੇ ਇਹ ਅਹੁਦਾ ਛੱਡ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀ ਹੋਈ ਛੁੱਟੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਰਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਏਬੀਪੀ ਸਾਂਝਾ
Updated at:
18 Sep 2020 04:46 PM (IST)
ਭਾਈ ਰਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ 2016 'ਚ ਰਜਿੰਦਰ ਸਿੰਘ ਮਹਿਤਾ ਅੰਤ੍ਰਿਮ ਕਮੇਟੀ ਮੈਂਬਰ ਸੀ।
- - - - - - - - - Advertisement - - - - - - - - -