Punjab News: ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਡੂੰਘਾ ਸਦਮਾ, ਮਾਤਾ ਦਾ ਹੋਇਆ ਦੇਹਾਂਤ, ਭਲਕੇ ਹੋਵੇਗਾ ਸਸਕਾਰ
Bhagwant Mann: ਸਿੱਖ ਧਰਮ ਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੀ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਤੇ ਭਾਈ ਸਾਹਿਬ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ
Punjab News: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਪਰਮਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਇਨਫੈਕਸ਼ਨ ਤੇ ਦਿਲ ਦੀ ਬਿਮਾਰੀ ਸੀ ਜਿਸ ਦਾ ਇਲਾਜ ਪੂਰਾ ਹੋ ਚੁੱਕਿਆ ਸੀ ਪਰ ਅਚਾਨਕ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਸਿੱਖ ਧਰਮ ਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੀ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਤੇ ਭਾਈ ਸਾਹਿਬ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ…ਨਾਲ ਹੀ ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ…
ਸਿੱਖ ਧਰਮ ਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੀ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਤੇ ਭਾਈ ਸਾਹਿਬ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ…ਨਾਲ ਹੀ ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ… pic.twitter.com/kDihMQH4RG
— Bhagwant Mann (@BhagwantMann) September 8, 2023
ਮਾਤਾ ਪਰਮਿੰਦਰ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਇਸ ਮੌਕੇ ਗੁਰਦੁਆਰਾ ਪਰਮੇਸ਼ਵਰ ਦੁਆਰ ਵਿੱਚ ਮੌਜੂਦ ਸੰਗਤ ਨੇ ਕਿਹਾ ਕਿ ਮਾਤਾ ਜੀ ਦਾ ਸੁਭਾਅ ਬਹੁਤ ਚੰਗਾ ਸੀ ਉਨ੍ਹਾਂ ਦੀ ਮੌਤ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜ਼ਿਕਰ ਕਰ ਦਈਏ ਕਿ ਮੋਹਾਲੀ ਦੇ ਨਿੱਜੀ ਹਸਪਤਾਲ 'ਚ ਉਨ੍ਹਾਂ ਨੇ ਆਖਰੀ ਸਾਹ ਲਏ ਹਨ। ਉਨ੍ਹਾਂ ਦੇ ਮਾਤਾ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਹੁਣ 9 ਸਤੰਬਰ ਨੂੰ ਢੱਡਰੀਆਂ ਵਾਲੇ ਦੇ ਮਾਤਾ ਜੀ ਦਾ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।