ਪੜਚੋਲ ਕਰੋ
Advertisement
ਭਾਕਿਯੂ ਏਕਤਾ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਿਆਂ ਦੀ ਤਿਆਰੀ ਮੁਹਿੰਮ ਸ਼ੁਰੂ
ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਤਿਆਰੀ ਮੁਹਿੰਮ ਦੌਰਾਨ ਪਿੰਡ ਪਿੰਡ ਮੀਟਿੰਗਾਂ ਰੈਲੀਆਂ ਨੁੱਕੜ ਨਾਟਕ ਆਦਿ ਦੇ ਜਨਤਕ ਇਕੱਠਾਂ ਰਾਹੀਂ ਵਿਆਪਕ ਲਾਮਬੰਦੀਆਂ ਕੀਤੀਆਂ ਜਾਣਗੀਆਂ।
ਕਮਲਜੀਤ ਸਿੰਘ ਸੰਧੂ ਦੀ ਰਿਪੋਰਟ
ਬਰਨਾਲਾ : ਅੱਜ ਇੱਥੇ ਤਰਕਸ਼ੀਲ ਭਵਨ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਮੀਟਿੰਗ ਵਿਚ ਕੇਂਦਰ ਸਰਕਾਰ ਦੁਆਰਾ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਵਿਰੁੱਧ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ 31 ਜਨਵਰੀ ਨੂੰ ਜ਼ਿਲ੍ਹਾ ਕੇਂਦਰਾਂ ਤੇ ਪੁਤਲਾ ਫੂਕ ਮੁਜ਼ਾਹਰੇ ਕਰਨ ਦਾ ਫੈਸਲਾ ਪੂਰੇ ਜ਼ੋਰ ਨਾਲ ਲਾਗੂ ਕਰਨ ਦੀ ਵਿਉਂਤਬੰਦੀ ਉਲੀਕੀ ਗਈ।
ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਤਿਆਰੀ ਮੁਹਿੰਮ ਦੌਰਾਨ ਪਿੰਡ ਪਿੰਡ ਮੀਟਿੰਗਾਂ ਰੈਲੀਆਂ ਨੁੱਕੜ ਨਾਟਕ ਆਦਿ ਦੇ ਜਨਤਕ ਇਕੱਠਾਂ ਰਾਹੀਂ ਵਿਆਪਕ ਲਾਮਬੰਦੀਆਂ ਕੀਤੀਆਂ ਜਾਣਗੀਆਂ। ਸਵਾ ਸਾਲ ਤੋਂ ਵੱਧ ਚੱਲੇ ਜਾਨਹੂਲਵੇਂ ਘੋਲ਼ ਦੇ ਬਲਬੂਤੇ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਮੌਕੇ ਮੋਦੀ ਸਰਕਾਰ ਵੱਲੋਂ ਦਿੱਤੇ ਗਏ ਲਿਖਤੀ ਭਰੋਸੇ 15 ਜਨਵਰੀ ਤਕ ਲਾਗੂ ਕਰਨ ਤੋਂ ਲਗਾਤਾਰ ਟਾਲਮਟੋਲ ਵਾਲਾ ਕਿਸਾਨ ਵਿਰੋਧੀ ਵਤੀਰਾ ਨੰਗਾ ਕੀਤਾ ਜਾਵੇਗਾ।
ਇਨ੍ਹਾਂ ਭਰੋਸਿਆਂ ਵਿਚ ਸਾਰੀਆਂ ਫ਼ਸਲਾਂ ਦੀ ਲਾਭਕਾਰੀ ਐੱਮਐੱਸਪੀ 'ਤੇ ਪੂਰੀ ਖਰੀਦ ਦੀ ਕਾਨੂੰਨੀ ਗਰੰਟੀ ਦੇਣ, ਲਖੀਮਪੁਰ ਖੀਰੀ ਕਿਸਾਨ ਕਿਸਾਨਾਂ ਦੇ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਮੁੱਖ ਸਾਜ਼ਿਸ਼ ਘਾੜੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਨ, ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਵਿਰੁੱਧ ਦਿੱਲੀ, ਚੰਡੀਗੜ੍ਹ, ਯੂਪੀ, ਹਰਿਆਣਾ ਸਮੇਤ ਹੋਰ ਰਾਜਾਂ 'ਚ ਮੜ੍ਹੇ ਸਾਰੇ ਪੁਲਿਸ ਕੇਸ ਰੱਦ ਕਰਨ, ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪ੍ਰਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਤੇ 1-1 ਪੱਕੀ ਸਰਕਾਰੀ ਨੌਕਰੀ ਦੇਣ ਅਤੇ ਬਿਜਲੀ ਬਿੱਲ 2020 ਵਿੱਚ ਕਿਸਾਨ ਮਜ਼ਦੂਰ ਪੱਖੀ ਸੋਧਾਂ ਕਰਨ ਵਰਗੇ ਲਿਖਤੀ ਭਰੋਸੇ ਸ਼ਾਮਲ ਹਨ।
ਇਸ ਤੋਂ ਇਲਾਵਾ ਵੋਟਾਂ ਦੇ ਰਾਮ ਰੌਲੇ ਅੰਦਰ ਕਿਸਾਨਾਂ ਮਜਦੂਰਾਂ ਦੇ ਅਹਿਮ ਬੁਨਿਆਦੀ ਮੁੱਦੇ ਰੋਲਣ ਤੋਂ ਬਚਾਉਣ ਅਤੇ ਇਨ੍ਹਾਂ ਮੁੱਦਿਆਂ ਦੇ ਪੱਕੇ ਹੱਲ ਖਾਤਰ ਜਾਨਹੂਲਵੇਂ ਸੰਘਰਸ਼ਾਂ ਦਾ ਸਿੱਕੇਬੰਦ ਰਾਹ ਉਭਾਰਨ ਪ੍ਰਚਾਰਨ ਦੀ ਮੁਹਿੰਮ ਵੀ ਚਲਾਈ ਜਾਵੇਗੀ। ਵੋਟ ਪਾਰਟੀਆਂ ਦੇ ਆਗੂਆਂ ਨੂੰ ਪਿੰਡਾਂ ਸ਼ਹਿਰਾਂ ਵਿੱਚ ਆਉਣ 'ਤੇ ਸਵਾਲ ਪੁੱਛੇ ਜਾਣਗੇ ਅਤੇ ਇਸ ਸੰਬੰਧੀ ਹਰ ਸਥਾਪਤ ਸਿਆਸੀ ਪਾਰਟੀ ਲਈ ਲਿਖਤੀ ਸਵਾਲਨਾਮੇ ਤਿਆਰ ਕੀਤੇ ਜਾਣਗੇ।
ਲੋਕ ਮੋਰਚਾ ਪੰਜਾਬ ਦੁਆਰਾ ਗਠਿਤ ਇਨਕਲਾਬੀ ਬਦਲ ਉਸਾਰੋ ਮੁਹਿੰਮ ਦੌਰਾਨ 26 ਜਨਵਰੀ ਤੋਂ 6 ਫਰਵਰੀ ਤਕ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਚ ਜਥੇਬੰਦੀ ਦੇ ਸਰਗਰਮ ਕਾਰਕੁੰਨਾਂ ਦੀ ਸ਼ਮੂਲੀਅਤ ਨੂੰ ਹੱਲਾਸ਼ੇਰੀ ਦੇ ਕੇ ਉਨ੍ਹਾਂ ਦੀ ਜਾਗ੍ਰਤੀ ਅਤੇ ਚੇਤੰਨਤਾ ਵਿਚ ਵਾਧਾ ਕੀਤਾ ਜਾਵੇਗਾ।ਸੰਯੁਕਤ ਸਮਾਜ ਮੋਰਚੇ ਨਾਲੋਂ ਸਪਸ਼ਟ ਨਿਖੇੜਾ ਕਰਦਿਆਂ ਕਿਸੇ ਵੀ ਸਿਆਸੀ ਧਿਰ ਦੀ ਚੋਣ ਮੁਹਿੰਮ ਤੋਂ ਜਚ ਕੇ ਪਾਸੇ ਰਹਿਣ ਅਤੇ 700 ਤੋਂ ਵੱਧ ਸ਼ਹੀਦਾਂ ਦੇ ਲਹੂ ਭਿੱਜੇ ਲੰਬੇ ਘੋਲ਼ ਰਾਹੀਂ ਹਾਸਲ ਕੀਤੀ ਵੱਖ-ਵੱਖ ਧਰਮਾਂ/ ਜਾਤਾਂ ਦੇ ਲੋਕਾਂ ਦੀ ਵਿਸ਼ਾਲ ਏਕਤਾ ਨੂੰ ਖੇਰੂੰ ਖੇਰੂੰ ਹੋਣ ਤੋਂ ਬਚਾਉਣ ਦਾ ਹੋਕਾ ਬੁਲੰਦ ਕੀਤਾ ਜਾਵੇਗਾ।

ਸਾਮਰਾਜੀ ਕਾਰਪੋਰੇਟ ਘਰਾਣਿਆਂ ਤੇ ਜਗੀਰਦਾਰਾਂ ਸੂਦਖੋਰਾਂ ਦੇ ਲੋਟੂ ਗੱਠਜੋੜ ਦੀਆਂ ਨਿੱਜੀਕਰਨ, ਸੰਸਾਰੀਕਰਨ ਉਦਾਰੀਕਰਨ ਦੀਆਂ ਨੀਤੀਆਂ ਵਿਰੁੱਧ ਹੋਰ ਵੀ ਸਖ਼ਤ ਜਾਨ ਤੇ ਲੰਬੇ ਘੋਲ਼ਾਂ ਲਈ ਹੋਰ ਵੀ ਪੀਡੇ ਕਮਰਕੱਸੇ ਕੱਸ ਕੇ ਕਿਸਾਨਾਂ ਮਜ਼ਦੂਰਾਂ ਤੇ ਸਮੂਹ ਕਿਰਤੀਆਂ ਦੇ ਸਾਂਝੇ ਘੋਲ਼ ਉਸਾਰਨ ਦਾ ਮਹੌਲ ਬੰਨ੍ਹਿਆ ਜਾਵੇਗਾ।
ਮੀਟਿੰਗ 'ਚ ਸੂਬਾਈ ਅਹੁਦੇਦਾਰਾਂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾਂ ,ਜਗਤਾਰ ਸਿੰਘ ਕਾਲਾਝਾੜ ਅਤੇ ਕਮਲਜੀਤ ਕੌਰ ਬਰਨਾਲਾ ਸਮੇਤ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਹਾਜ਼ਰ ਸਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement