ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਚੰਡੀਗੜ੍ਹ: ਕਿਸਾਨ ਭਾਰਤ ਬੰਦ ਦੇ ਸ਼ੁੱਕਰਵਾਰ ਨੂੰ ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਦੋਵਾਂ ਹਿੱਸਿਆਂ ਵਿਚ ਆਮ ਜਨਜੀਵਨ ਪ੍ਰਭਾਵਿਤ ਹੋਇਆ। ਕਿਸਾਨਾਂ ਨੇ ਸੂਬੇ ਵਿੱਚ 365 ਥਾਂਵਾਂ 'ਤੇ ਵਿਰੋਧ ਪ੍ਰਦਰਸ਼ਨ ਕੀਤੇ, ਜਿਨ੍ਹਾਂ ਚੋਂ 321 ਸੜਕਾਂ ਪ੍ਰਦਰਸ਼ਨ ਕੀਤਾ ਗਿਆ ਜਿਨ੍ਹਾਂ 'ਚ ਰਾਸ਼ਟਰੀ, ਰਾਜ ਮਾਰਗਾਂ ਅਤੇ ਲਿੰਕ ਸੜਕਾਂ ਸ਼ਾਮਲ ਸੀ। ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਨੇ ਦੀ ਰਿਪੋਰਟ ਮੁਤਾਬਕ ਪੰਜਾਬ ਵਿੱਚ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਕਰਕੇ 500 ਕਰੋੜ ਰੁਪਏ ਦਾ ਘਾਟਾ ਪਿਆ। ਇਸ ਦੇ ਨਾਲ ਹੀ ਸੂਬੇ 'ਚ ਬੰਦ ਦੌਰਾਨ ਕੋਈ ਹਿੰਸਕ ਘਟਨਾ ਦੀ ਖ਼ਬਰ ਨਹੀਂ ਹੈ।


ਜਦੋਂ ਕਿ ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਨੇ 200 ਥਾਂਵਾਂ 'ਤੇ ਧਰਨੇ ਦਿੱਤੇ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਕੇਐਮਐਸਸੀ) ਨੇ 12 ਜ਼ਿਲ੍ਹਿਆਂ ਦੇ 165 ਥਾਂਵਾਂ 'ਤੇ ਸੜਕ ਅਤੇ ਰੇਲ ਆਵਾਜਾਈ ਠੱਪ ਕੀਤੀ। ਬੀਕੇਯੂ (ਉਗਰਾਹਾਨ) ਨੇ ਇਸੇ ਦੌਰਾਨ ਪੰਜਾਬ ਦੇ 16 ਜ਼ਿਲ੍ਹਿਆਂ ਵਿਚ 50 ਥਾਂਵਾਂ 'ਤੇ ਰੇਲ ਅਤੇ ਸੜਕ ਜਾਮ ਕੀਤੀਆਂ। ਧਰਨੇ ਦਾ ਪ੍ਰਭਾਵ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਬਰਾਬਰ ਸੀ। ਗੁਰੂ ਦੀ ਨਗਰੀ ਅੰਮ੍ਰਿਤਸਰ ਵੀ ਪੂਰਨ ਤੌਰ 'ਤੇ ਬੰਦ ਰਿਹਾ ਅਤੇ ਇਥੋਂ ਤਕ ਕਿ ਸ਼੍ਰੋਮਣੀ ਕਮੇਟੀ ਦਫਤਰ ਵੀ ਵਿਰੋਧ ਪ੍ਰਦਰਸ਼ਨ ਦੇ ਸਮਰਥਨ ਵਿਚ ਬੰਦ ਰਿਹਾ।


ਹਾਲਾਂਕਿ ਲੁਧਿਆਣਾ ਜ਼ਿਲ੍ਹੇ ਵਰਗੇ ਸ਼ਹਿਰੀ ਇਲਾਕਿਆਂ ਵਿੱਚ ਕੁਝ ਦੁਕਾਨਦਾਰਾਂ ਨੇ ਸਵੇਰੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਸੀ, ਪਰ ਦੁਪਹਿਰ ਦੇ ਸਮੇਂ, ਘੁਮਾਰ ਮੰਡੀ, ਮਾਲ ਰੋਡ, ਪੱਖੋਵਾਲ ਰੋਡ, ਚੌੜਾ ਬਾਜ਼ਾਰ ਵੱਖ-ਵੱਖ ਬਾਜ਼ਾਰਾਂ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਰੋਡ ਸ਼ੋਅ ਆਯੋਜਿਤ ਕੀਤੇ ਗਏ ਜਿਸ ਤੋਂ ਬਾਅਦ ਸਭ ਦੁਕਾਨਾਂ ਬੰਦ ਸੀ।


ਭਾਰਤ ਬੰਦ ਦਾ ਸਮਰਥਨ ਕਰਨ ਵਾਲੇ ਲੋਕ ਐਸਯੂਵੀ, ਖੁੱਲੀ ਜੀਪਾਂ, ਕਾਰਾਂ ਵਿੱਚ ਘੁੰਮਦੇ ਨਜ਼ਰ ਆਏ ਅਤੇ ਉਨ੍ਹਾਂ ਨੇ ਐਲਾਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਕਿਸਾਨਾਂ ਦੀ ਮਦਦ ਲਈ ਆਪਣੀਆਂ ਦੁਕਾਨਾਂ ਬੰਦ ਕਰਨ। ਨੌਜਵਾਨਾਂ ਨੇ ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਲਗਾਉਂਦੇ ਹੋਏ ਲੁਧਿਆਣਾ ਦੇ ਕਈ ਬਾਜ਼ਾਰਾਂ 'ਚ ਮੋਟਰਸਾਈਕਲ ਮਾਰਚ ਵੀ ਕੀਤੇ। ਸਾਰੇ ਵਾਹਨਾਂ ਵਿੱਚ ਕਿਸਾਨ ਯੂਨੀਅਨਾਂ ਦੇ ਝੰਡੇ ਵੀ ਲੱਗੇ ਨਜ਼ਰ ਆਏ।


ਚੈਂਬਰ ਆਫ਼ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਦੇ ਜਨਰਲ ਸੱਕਤਰ ਪੰਕਜ ਸ਼ਰਮਾ ਨੇ ਕਿਹਾ, “ਬੰਦ ਨੇ ਕਾਰੋਬਾਰੀ ਗਤੀਵਿਧੀਆਂ ਨੂੰ ਪ੍ਰਭਾਵਿਤ ਕੀਤਾ ਕਿਉਂਕਿ ਪ੍ਰਦਰਸ਼ਨਕਾਰੀਆਂ ਨੇ ਕਾਮਿਆਂ ਅਤੇ ਸਟਾਫ ਨੂੰ ਫੈਕਟਰੀਆਂ ਤੱਕ ਨਹੀਂ ਪਹੁੰਚਣ ਦਿੱਤਾ। ਹਾਲਾਂਕਿ ਉਦਯੋਗ ਵਿਰੋਧ ਦੇ ਕਾਰਨਾਂ ਦਾ ਸਮਰਥਨ ਕਰਦਾ ਹੈ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਵਿਚਾਰ ਕਰਨ ਲਈ ਬੇਨਤੀ ਕਰਦਾ ਹੈ, ਪਰ ਉਦਯੋਗ ਅਜਿਹੇ ਬੰਦਾਂ ਦੀ ਨਿੰਦਾ ਕਰਦਾ ਹੈ ਕਿਉਂਕਿ ਇਹ ਆਮ ਆਦਮੀ ਦੇ ਜੀਵਨ ਨੂੰ ਪ੍ਰਭਾਵਿਤ ਕਰਦਾ ਹੈ।" ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਸਪਾਂਸਰਡ ਬੰਦ ਸੂਬੇ ਦੀ ਆਰਥਿਕਤਾ ਦੇ ਪਹੀਏ ਵਿੱਚ ਅੜਚਨ ਪਾਉਂਦੇ ਹਨ। ਇੱਕ ਦਿਨ ਦੇ ਬੰਦ ਕਾਰਨ ਪੰਜਾਬ ਵਿਚ 500 ਕਰੋੜ ਰੁਪਏ ਦੇ ਕਾਰੋਬਾਰ ਦਾ ਨੁਕਸਾਨ ਹੋਇਆ ਹੈ।


ਇਹ ਵੀ ਪੜ੍ਹੋ: Punjab Coronavirus Update: ਅੱਜ ਫਿਰ ਪੰਜਾਬ 'ਚ ਸਾਲ ਦੇ ਕੋਰੋਨਾ ਦੇ ਸਭ ਤੋਂ ਵੱਧ ਕੇਸ, 24 ਘੰਟਿਆਂ 'ਚ 3176 ਮਾਮਲੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904