ਬਰਨਾਲਾ 'ਚ ਸਾਰੇ ਰੇਲਵੇ ਟ੍ਰੈਕ ਸਣੇ ਸਾਰੇ ਕੌਮੀ ਮਾਰਗ ਜਾਮ, ਸਵੇਰੇ ਹੀ ਰੇਲਾਂ ਰੋਕੀਆਂ
ਬਰਨਾਲਾ ਰੇਲਵੇ ਸਟੇਸ਼ਨ ਤੋਂ ਪਹਿਲਾਂ ਬਠਿੰਡਾ ਤੋਂ ਦਿੱਲੀ ਜਾ ਰਹੀ ਇਕ ਰੇਲਗੱਡੀ ਰੋਕੀ ਗਈ। ਕਿਸਾਨਾਂ ਨੇ ਦੱਸਿਆ ਕਿ ਅੱਜ ਉਹ ਬਰਨਾਲਾ ਤੋਂ ਬਠਿੰਡਾ, ਬਠਿੰਡਾ, ਚੰਡੀਗੜ੍ਹ, ਮਾਨਸਾ, ਫਰੀਦਕੋਟ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਸਵੇਰੇ 6:00 ਵਜੇ ਤੋਂ ਸ਼ਾਮ 6 ਵਜੇ ਤੱਕ ਜਾਮ ਕਰਨਗੇ।
ਬਰਨਾਲਾ: ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਕਿਸਾਨਾਂ ਨੇ ਸਵੇਰੇ 6:00 ਵਜੇ ਤੋਂ ਸ਼ਾਮ 6 ਵਜੇ ਤੱਕ ਬਰਨਾਲਾ ਵਿੱਚ ਰੇਲਵੇ ਦੇ ਸਾਰੇ ਟ੍ਰੈਕ ਜਾਮ ਕਰਨ ਦਾ ਅਹਿਦ ਲਿਆ ਹੈ।
ਬਰਨਾਲਾ ਰੇਲਵੇ ਸਟੇਸ਼ਨ ਤੋਂ ਪਹਿਲਾਂ ਬਠਿੰਡਾ ਤੋਂ ਦਿੱਲੀ ਜਾ ਰਹੀ ਇਕ ਰੇਲਗੱਡੀ ਰੋਕੀ ਗਈ। ਕਿਸਾਨਾਂ ਨੇ ਦੱਸਿਆ ਕਿ ਅੱਜ ਉਹ ਬਰਨਾਲਾ ਤੋਂ ਬਠਿੰਡਾ, ਬਠਿੰਡਾ, ਚੰਡੀਗੜ੍ਹ, ਮਾਨਸਾ, ਫਰੀਦਕੋਟ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਸਵੇਰੇ 6:00 ਵਜੇ ਤੋਂ ਸ਼ਾਮ 6 ਵਜੇ ਤੱਕ ਜਾਮ ਕਰਨਗੇ।
ਸਵੇਰੇ ਛੇ ਵਜੇ ਹੀ ਵੱਡੀ ਗਿਣਤੀ ਵਿੱਚ ਕਿਸਾਨ ਰੇਲਵੇ ਟਰੈਕਾਂ ਅਤੇ ਸੜਕਾਂ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਲਗਾਤਾਰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਦਿੱਲੀ ਬਾਰਡਰਾਂ ਤੇ ਚਾਰ ਮਹੀਨਿਆਂ ਤੋਂ ਸੰਘਰਸ਼ ਜਾਰੀ ਹੈ। ਪਰ ਮੋਦੀ ਸਰਕਾਰ ਕਿਸਾਨਾਂ ਦੀ ਸੁਣਵਾਈ ਨਹੀਂ ਕਰ ਰਹੀ।
ਹੁਣ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਸਫਲ ਬਣਾਉਣ ਲਈ ਅੱਜ ਸਵੇਰੇ ਛੇ ਵਜੇ ਤੋਂ ਹੀ ਕਿਸਾਨ ਰੇਲਵੇ ਲਾਈਨ 'ਤੇ ਡਟ ਗਏ ਹਨ। ਕਿਸਾਨਾਂ ਨੇ ਦੱਸਿਆ ਕਿ ਭਾਰਤ ਬੰਦ ਦੌਰਾਨ ਜਿਥੇ ਬਰਨਾਲਾ ਸ਼ਹਿਰ ਬੰਦ ਹੈ, ਉੱਥੇ ਬਰਨਾਲਾ ਤੋਂ ਚੰਡੀਗੜ੍ਹ , ਮਾਨਸਾ , ਬਠਿੰਡਾ , ਅੰਮ੍ਰਿਤਸਰ , ਲੁਧਿਆਣਾ ਨੂੰ ਆਉਣ ਜਾਣ ਵਾਲੇ ਸਾਰੇ ਕੌਮੀ ਮਾਰਗ ਜਾਮ ਕਰ ਦਿੱਤੇ ਗਏ ਹਨ। ਦੇਸ਼ ਭਰ ਸਮੇਤ ਪੰਜਾਬ 'ਚ ਵੀ ਕਿਸਾਨ ਭਾਰਤ ਬੰਦ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ 'ਚ ਜੁੱਟੇ ਹੋਏ ਹਨ। ਇਸ ਤਹਿਤ ਬਰਨਾਲਾ 'ਚ ਵੀ ਕਿਸਾਨ ਬੰਦ ਲਈ ਪੂਰੀ ਤਰ੍ਹਾਂ ਲਾਮਬੱਧ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904