ਪੰਜਾਬ 'ਚ ਇਸ ਤਰ੍ਹਾਂ ਮਿਲ ਰਿਹਾ ਭਾਰਤ ਬੰਦ ਨੂੰ ਸਮਰਥਨ
ਗੁਰਦਾਸਪੁਰ ਦੇ ਬਟਾਲਾ ਦੀ ਮੁੱਖ ਸਬਜ਼ੀ ਮੰਡੀ 'ਚ ਕੰਮਕਾਜ਼ ਬਿਲਕੁਲ ਬੰਦ ਰਿਹਾ ਅਤੇ ਆੜਤੀਆਂ ਦਾ ਕਹਿਣਾ ਹੈ ਕਿ ਅੱਜ ਦੇ ਬੰਦ ਦਾ ਸਮਰਥਨ ਦੇਣ ਦਾ ਉਹਨਾਂ ਵੱਲੋਂ ਐਲਾਨ ਕੀਤਾ ਗਿਆ ਸੀ।
ਗੁਰਦਾਸਪੁਰ: ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ 8 ਦਸੰਬਰ ਭਾਰਤ ਬੰਦ ਦਾ ਸੱਦਾ ਦਿਤਾ ਗਿਆ ਹੈ। ਜਿਸ ਨੂੰ ਸਮਰਥਨ ਦੇਣ ਦਾ ਪਹਿਲਾਂ ਹੀ ਕਈ ਵਰਗਾਂ ਵੱਲੋਂ ਐਲਾਨ ਕੀਤਾ ਗਿਆ ਸੀ। ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ 'ਚ ਬੰਦ ਦਾ ਅਸਰ ਸਵੇਰ ਤੋਂ ਹੀ ਦੇਖਣ ਨੂੰ ਮਿਲ ਰਿਹਾ ਹੈ।
ਗੁਰਦਾਸਪੁਰ ਦੇ ਬਟਾਲਾ ਦੀ ਮੁੱਖ ਸਬਜ਼ੀ ਮੰਡੀ 'ਚ ਕੰਮਕਾਜ਼ ਬਿਲਕੁਲ ਬੰਦ ਰਿਹਾ ਅਤੇ ਆੜਤੀਆਂ ਦਾ ਕਹਿਣਾ ਹੈ ਕਿ ਅੱਜ ਦੇ ਬੰਦ ਦਾ ਸਮਰਥਨ ਦੇਣ ਦਾ ਉਹਨਾਂ ਵੱਲੋਂ ਐਲਾਨ ਕੀਤਾ ਗਿਆ ਸੀ। ਕਿਉਂਕਿ ਜੇਕਰ ਇਹ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਉਨ੍ਹਾਂ 'ਤੇ ਵੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਸਿੱਧਾ ਅਸਰ ਉਹਨਾਂ ਦੇ ਵਰਗ 'ਤੇ ਵੀ ਹੋਵੇਗਾ।
ਇਸ ਦੇ ਨਾਲ ਹੀ ਬੱਸਾਂ ਦੀ ਆਵਾਜਾਈ ਵੀ ਠੱਪ ਦੇਖਣ ਨੂੰ ਮਿਲ ਰਹੀ ਹੈ ਅਤੇ ਬੱਸ ਸਟੈਂਡ 'ਚ ਪਨਬਸ ਅਤੇ ਨਿਜੀ ਬੱਸਾਂ ਬੰਦ ਦੇਖਣ ਨੂੰ ਮਿਲ ਰਹੀਆਂ ਹਨ।
Bharat Bandh: ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਆਮ ਲੋਕਾਂ ਨੂੰ ਕੀਤੀ ਇਹ ਅਪੀਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ