ਪੜਚੋਲ ਕਰੋ

Bharat Band live updates: ਕਿਸਾਨਾਂ ਦੇ ਭਾਰਤ ਬੰਦ ਨੂੰ ਪੂਰਾ ਹੁੰਗਾਰਾ, ਸੜਕਾਂ ਸੁੰਨਸਾਨ, ਬਾਜ਼ਾਰ ਬੰਦ

Bharat Band 26 March 2021 live updates: ਦੇਸ਼ ਭਰ ਦੇ ਕਿਸਾਨ ਇਸ ‘ਬੰਦ’ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਦੁਕਾਨਾਂ, ਬਾਜ਼ਾਰ ਤੇ ਸਾਰੇ ਵਪਾਰਕ ਅਦਾਰੇ ਬੰਦ ਰੱਖੇ ਜਾਣਗੇ। ਅੱਜ ਸਵੇਰ 6 ਵਜੇ ਤੋਂ ਲੈ ਕੇ ਸ਼ਾਮੀਂ 6 ਵਜੇ ਤੱਕ ‘ਭਾਰਤ ਬੰਦ’ ਕੀਤਾ ਜਾਵੇਗਾ। ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਉੱਤੇ ਡਟੇ ਕਿਸਾਨ ਭਲਕੇ ਪੂਰੇ ਦੇਸ਼ ਵਿੱਚ ‘ਬੰਦ’ ਕਰਨਗੇ।

LIVE

Key Events
Bharat Band live updates: ਕਿਸਾਨਾਂ ਦੇ ਭਾਰਤ ਬੰਦ ਨੂੰ ਪੂਰਾ ਹੁੰਗਾਰਾ, ਸੜਕਾਂ ਸੁੰਨਸਾਨ, ਬਾਜ਼ਾਰ ਬੰਦ

Background

Bharat Band 26 March 2021 live updates: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਚਾਰ ਮਹੀਨ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਸਰਕਾਰ ਆਪਣੇ ਰਵੱਈਏ 'ਤੇ ਕਾਇਮ ਹੈ। ਅਜਿਹੇ 'ਚ ਕਿਸਾਨਾਂ ਨੇ ਅਂਦੋਲਨ ਤੇਜ਼ ਕਰਨ ਦੀ ਤਿਆਰੀ ਵਿੱਢ ਲਈ ਹੈ ਤੇ ਇਸ ਤਹਿਤ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਦੇਸ਼ ਭਰ ਦੇ ਕਿਸਾਨ ਇਸ ‘ਬੰਦ’ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਦੁਕਾਨਾਂ, ਬਾਜ਼ਾਰ ਤੇ ਸਾਰੇ ਵਪਾਰਕ ਅਦਾਰੇ ਬੰਦ ਰੱਖੇ ਜਾਣਗੇ। ਅੱਜ ਸਵੇਰ 6 ਵਜੇ ਤੋਂ ਲੈ ਕੇ ਸ਼ਾਮੀਂ 6 ਵਜੇ ਤੱਕ ‘ਭਾਰਤ ਬੰਦ’ ਕੀਤਾ ਜਾਵੇਗਾ। ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਉੱਤੇ ਡਟੇ ਕਿਸਾਨ ਭਲਕੇ ਪੂਰੇ ਦੇਸ਼ ਵਿੱਚ ‘ਬੰਦ’ ਕਰਨਗੇ।

ਕਿਸਾਨ ਦਿੱਲੀ ਦੇ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਬਾਰਡਰ 'ਤੇ ਅੰਦੋਲਨ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸਾਰੇ ਪ੍ਰਦਰਸ਼ਨਕਾਰੀ ਨਾਗਰਿਕਾਂ ਨੂੰ ਸ਼ਾਂਤ ਰਹਿੰਦਿਆਂ ਇਸ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ। ਕਿਸਾਨ ਲੀਡਰ ਅਭਿਮਨਿਊ ਕੋਹਾੜ ਨੇ ਕਿਹਾ, ਭਾਰਤ ਬੰਦ ਦਾ ਵੱਡਾ ਪ੍ਰਭਾਵ ਹਰਿਆਣਾ ਤੇ ਪੰਜਾਬ ਹੋਵੇਗਾ।

ਬੰਦ ਦੌਰਾਨ ਇਹ ਥਾਵਾਂ ਖੁੱਲ੍ਹੀਆਂ ਰਹਿਣਗੀਆਂ

‘ਭਾਰਤ ਬੰਦ’ ਦੌਰਾਨ ਸੜਕਾਂ ਨੂੰ ਜਾਮ ਨਹੀਂ ਕੀਤਾ ਜਾਵੇਗਾ; ਇਸ ਲਈ ਆਵਾਜਾਈ ’ਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਹੀਂ ਪਵੇਗਾ। ਫ਼ੈਕਟਰੀਆਂ ਤੇ ਕੰਪਨੀਆਂ ਨੂੰ ਵੀ ਬੰਦ ਨਾ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪੈਟਰੋਲ ਪੰਪ, ਪ੍ਰਚੂਨ ਦੀਆਂ ਦੁਕਾਨਾਂ, ਮੈਡੀਕਲ ਸਟੋਰ, ਜਨਰਲ ਸਟੋਰ ਤੇ ਕਿਤਾਬਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।

ਅੰਦੋਲਨਕਾਰੀ ਕਿਸਾਨਾਂ ਦੇ ਰੋਸ ਮੁਜ਼ਾਹਰੇ ਦਾ ਅੱਜ 120ਵਾਂ ਦਿਨ ਹੈ। ਕਿਸਾਨ ਹੁਣ ਆਪਣਾ ਅੰਦੋਲਨ ਹੋਰ ਤੇਜ਼ ਕਰਨ ਲਈ ਦੇਸ਼ ਭਰ ਵਿੱਚ ਅੱਜ ਇੱਕ ਦਿਨ ਦਾ ‘ਭਾਰਤ ਬੰਦ’ ਕਰ ਰਹੇ ਹਨ। ਨਵੇਂ ਖੇਤੀ ਕਾਨੂੰਨ ਤੇ ਸਰਕਾਰ ਦੇ ਪੁਤਲੇ ਵੀ ਸਾੜੇ ਜਾਣਗੇ।

CAIT ਬੰਦ 'ਚ ਸ਼ਾਮਲ ਨਹੀਂ

ਦੇਸ਼ 'ਚ ਅੱਠ ਕਰੋੜ ਵਪਾਰੀਆਂ ਦੀ ਅਗਵਾਈ ਕਰਨ ਵਾਲੀ ਕਨਫੈਡਰੇਸ਼ਨ ਆਫ ਇੰਡੀਆ ਟ੍ਰੇਡਰਸ ਦਾ ਕਹਿਣਾ ਹੈ ਕਿ 26 ਮਾਰਚ ਨੂੰ ਬਜ਼ਾਰ ਖੁੱਲ੍ਹੇ ਰਹਿਣਗੇ ਕਿਉਂਕਿ ਉਹ ਭਾਰਤ ਬੰਦ ਚ ਸ਼ਸ਼ਾਮਲ ਨਹੀਂ ਹੈ। ਸੰਗਠਨ ਦੇ ਮਹਾਂਸਕੱਤਰ ਪ੍ਰਵੀਣ ਖੰਡੇਲਵਾਲਾ ਨੇ ਕਿਹਾ ਕਿ ਅਸੀਂ ਭਾਰਤ ਬੰਦ 'ਚ ਸ਼ਾਮਲ ਨਹੀਂ। ਦਿੱਲੀ ਤੇ ਹੋਰ ਦੇਸ਼ ਦੇ ਬਾਕੀ ਹਿੱਸਿਆਂ 'ਚ ਬਜ਼ਾਰ ਖੁੱਲ੍ਹੇ ਰਹਿਣਗੇ। ਜਾਰੀ ਵਿਵਾਦ ਦਾ ਹੱਲ ਸਿਰਫ ਗੱਲਬਾਤ ਨਾਲ ਕੀਤਾ ਜਾ ਸਕਦਾ ਹੈ। ਖੇਤੀ ਕਾਨੂੰਨਾਂ 'ਤੇ ਸੋਧ 'ਤੇ ਚਰਚਾ ਹੋਣੀ ਚਾਹੀਦੀ ਹੈ ਜੋ ਮੌਜੂਦਾ ਖੇਤੀ ਨੂੰ ਲਾਭ ਯੋਗ ਬਣਾ ਸਕਦੇ ਹਨ।

ਦਿੱਲੀ ਪੁਲਿਸ ਦੀ ਤਿਆਰੀ

ਦਿੱਲੀ ਪੁਲਿਸ ਦੇ PRO ਨੇ ਕਿਸਾਨਾਂ ਦੇ ਬੰਦ ਕਰਕੇ ਪੂਰੀ ਪੁਲਿਸ ਗ੍ਰਾਊਂਡ ਤੇ ਹੋਣ ਦੀ ਗੱਲ ਆਖੀ ਹੈ। ਦਿੱਲੀ ਬਾਰਡਰਾਂ 'ਤੇ ਵੀ ਚੌਕਸੀ ਵਧਾਈ ਗਈ ਹੈ।

ਵਾਇਆ ਜਾਵੇਗਾ। ਉਨ੍ਹਾਂ ਮੋਦੀ ਸਰਕਾਰ ਖਿਲਾਫ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਮੋਦੀ ਸਰਕਾਰ  ਕਿਸਾਨਾਂ ਨੂੰ ਖਤਮ ਕਰਨਾ ਚਹੁੰਦੀ ਹੈ।

15:37 PM (IST)  •  26 Mar 2021

ਜੈਜ਼ੀ ਬੀ ਅੱਜ ਭਾਰਤ ਬੰਦ ਵਾਲੇ ਦਿਨ ਸੋਸ਼ਲ ਮੀਡੀਆ 'ਤੇ ਲਾਈਵ ਹੋਏ। ਜੈਜ਼ੀ ਨੇ ਲਾਈਵ ਰਾਹੀਂ ਲੋਕਾਂ ਨੂੰ ਇਕ ਰੱਖਣ ਦੀ ਅਪੀਲ ਕੀਤੀ।

https://punjabi.abplive.com/entertainment/jazzy-b-live-on-bharat-bandh-appealed-to-the-people-and-farmer-leaders-617678

15:31 PM (IST)  •  26 Mar 2021

ਕੋਰੋਨਾ ਦੀ ਵਧਦੀ ਦਹਿਸ਼ਤ ਵਿੱਚ ਚਰਚਾ ਛਿੜੀ ਹੈ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਦਬਾਅ ਸਕਦੀ ਹੈ। ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਸਰਕਾਰ ਕੋਰੋਨਾ ਮਹਾਮਾਰੀ ਦੇ ਬਹਾਨੇ ਉਨ੍ਹਾਂ ਸਥਾਨਾਂ ’ਤੇ ਪਾਬੰਦੀ ਲਾ ਸਕਦੀ ਹੈ, ਜਿੱਥੇ ਕਿਸਾਨ ਵੱਡੀ ਗਿਣਤੀ ’ਚ ਬੈਠੇ ਹਨ ਪਰ ਇੰਝ ਸਾਡੇ ਮਨੋਬਲਾਂ ਦੀ ਮਜ਼ਬੂਤੀ ਘਟਾਈ ਨਹੀਂ ਜਾ ਸਕੇਗੀ।

Farmers Protest: ਰਾਕੇਸ਼ ਟਿਕੈਤ ਦਾ ਵੱਡਾ ਖੁਲਾਸਾ, ਸਰਕਾਰ ਕੋਰੋਨਾ ਦੇ ਬਹਾਨੇ ਲਾ ਸਕਦੀ ਅੰਦੋਲਨ 'ਤੇ ਪਾਬੰਦੀਆਂ

ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਵੀ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪਹਿਲਾਂ ਕਈ ਪੈਂਤੜੇ ਖੇਡ ਕੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ਾਂ ਕੀਤੀਆਂ, ਜਦੋਂ ਉਹ ਕਾਮਯਾਬ ਨਾ ਹੋ ਸਕੇ ਤਾਂ ਮੁੜ ਕਰੋਨਾਵਾਇਰਸ ਦੇ ਨਾਮ ’ਤੇ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ।

13:11 PM (IST)  •  26 Mar 2021

ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਚਾਰ ਮਹੀਨ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਸਰਕਾਰ ਆਪਣੇ ਰਵੱਈਏ 'ਤੇ ਕਾਇਮ ਹੈ। ਅਜਿਹੇ 'ਚ ਕਿਸਾਨਾਂ ਨੇ ਅਂਦੋਲਨ ਤੇਜ਼ ਕਰਨ ਦੀ ਤਿਆਰੀ ਵਿੱਢ ਲਈ ਹੈ ਤੇ ਇਸ ਤਹਿਤ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।ਇਸ ਭਾਰਤ ਬੰਦ ਦਾ ਅਸਰ ਪੰਜਾਬ ਵਿੱਚ ਪੂਰੀ ਤਰ੍ਹਾਂ ਨਜ਼ਰ ਆ ਰਿਹਾ ਹੈ।

ਪੰਜਾਬ 'ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ, ਕਿਸਾਨਾਂ ਸੜਕਾਂ ਮੱਲ ਆਵਾਜਾਈ ਰੋਕੀ, ਵੇਖੋ ਇਹ ਤਸਵੀਰਾਂ

ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਚਾਰ ਮਹੀਨ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਸਰਕਾਰ ਆਪਣੇ ਰਵੱਈਏ 'ਤੇ ਕਾਇਮ ਹੈ। ਅਜਿਹੇ 'ਚ ਕਿਸਾਨਾਂ ਨੇ ਅਂਦੋਲਨ ਤੇਜ਼ ਕਰਨ ਦੀ ਤਿਆਰੀ ਵਿੱਢ ਲਈ ਹੈ ਤੇ ਇਸ ਤਹਿਤ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।ਇਸ ਭਾਰਤ ਬੰਦ ਦਾ ਅਸਰ ਪੰਜਾਬ ਵਿੱਚ ਪੂਰੀ ਤਰ੍ਹਾਂ ਨਜ਼ਰ ਆ ਰਿਹਾ ਹੈ।

12:29 PM (IST)  •  26 Mar 2021

ਪਟਿਆਲਾ ਵਿੱਚ ਵੀ ਪੂਰਾ ਅਸਰ

ਪਟਿਆਲਾ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਵੱਡੀ ਗਿਣਤੀ ਵਪਾਰੀਆਂ ਦੇ ਵਫ਼ਦ ਵੱਲੋਂ ਸਵੇਰੇ ਸ਼ਹਿਰ ਦੇ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ। ਸ਼ਹਿਰ ਦੀ ਸਾਰੇ ਦੁਕਾਨਦਾਰਾਂ ਤੇ ਵਪਾਰੀਆਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਹੋਈਆਂ ਹਨ ਤੇ ਵਪਾਰ ਪੂਰੀ ਤਰ੍ਹਾਂ ਠੱਪ ਰੱਖ ਕੇ ਕਿਸਾਨ ਅੰਦੋਲਨ ਦਾ ਭਰਵਾਂ ਸਮਰਥਨ ਕੀਤਾ।

12:28 PM (IST)  •  26 Mar 2021

ਭਾਰਤ ਬੰਦ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਵੇਰੇ ਛੇ ਵਜੇ ਤੋਂ ਵੱਲਾ ਫਾਟਕ ਨੇੜੇ ਅੰਮ੍ਰਿਤਸਰ ਦਿਲੀ ਰੇਲ ਮਾਰਗ ਤੇ ਰੇਲ ਆਵਾਜਾਈ ਰੋਕੀ ਹੈ। ਰੇਲ ਲਾਈਨਾਂ ’ਤੇ ਦਿੱਤੇ ਧਰਨੇ ਦੌਰਾਨ ਕਿਸਾਨਾਂ ਨੇ ਨੰਗੇ ਧੜ ਹੋ ਕੇ ਪ੍ਰਦਰਸ਼ਨ ਕੀਤਾ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। 

Load More
New Update
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

Happy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
Embed widget