ਅੰਮ੍ਰਿਤਸਰ: ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੂਰੇ ਦੇਸ਼ 'ਚ ਭਾਰਤ ਬੰਦ ਦੇ ਦਿੱਤੇ ਸੱਦੇ ਦਾ ਅੰਮ੍ਰਿਤਸਰ 'ਚ ਪੂਰਾ ਅਸਰ ਦੇਖਣ ਨੂੰ ਮਿਲਿਆ। ਇਸ ਕਾਰਨ ਸੜਕੀ ਆਵਾਜਾਈ ਤੇ ਰੇਲਵੇ ਆਵਾਜਾਈ ਪੂਰੀ ਤਰਾਂ ਪ੍ਰਭਾਵਿਤ ਰਹੀ ਜਦਕਿ ਬਾਜਾਰ ਸਵੇਰੇ ਤੋਂ ਹੀ ਪੂਰੀ ਤਰ੍ਹਾਂ ਬੰਦ ਰਹੇ। ਸੜਕਾਂ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਗਏ।
ਅੰਮ੍ਰਿਤਸਰ ਜ਼ਿਲ੍ਹੇ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਰੀਬ 30 ਥਾਵਾਂ 'ਤੇ ਵੱਖ-ਵੱਖ ਮਾਰਗ ਰੋਕ ਕੇ ਪ੍ਰਦਰਸ਼ਨ ਕੀਤੇ ਗਏ। ਇਸ ਤੋਂ ਸੰਯੁਕਤ ਮੋਰਚੇ ਦੀ ਅਗਵਾਈ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਸ਼ਹਿਰ, ਜੰਡਿਆਲਾ ਗੁਰੂ ਟੋਲ ਪਲਾਜਾ, ਰਈਆ ਮੌੜ, ਬਿਆਸ, ਖਿਲਚੀਆਂ, ਦੇਵੀਦਾਸਪੁਰਾ, ਅਟਾਰੀ, ਮਜੀਠਾ, ਅਜਨਾਲਾ ਆਦਿ ਥਾਵਾਂ 'ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਸੜਕੀ ਤੇ ਰੇਲਵੇ ਆਵਾਜਾਈ ਰੁਕਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਿਸਾਨ ਆਗੂਆਂ ਨੇ ਇਸ ਪ੍ਰੇਸ਼ਾਨੀ ਲਈ ਆਮ ਲੋਕਾਂ ਤੋਂ ਜਿੱਥੇ ਮਾਫੀ ਮੰਗੀ, ਉਥੇ ਹੀ ਕੇਂਦਰ ਸਰਕਾਰ ਨੂੰ ਇਸ ਲਈ ਜਿੰਮੇਵਾਰ ਦੱਸਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਨਾਂ ਚਿਰ ਤਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਓਨਾਂ ਚਿਰ ਤਕ ਇਹ ਅੰਦੋਲਨ ਇਸੇ ਤਰਾਂ ਜਾਰੀ ਰਹੇਗਾ।
ਇਹ ਵੀ ਪੜ੍ਹੋ: India-China standoff: ਚੀਨ ਦਾ ਭਾਰਤ ਨਾਲ ਲੱਗਦੀ ਸਰਹੱਦ ’ਤੇ ਵੱਡਾ ਐਕਸ਼ਨ, 50,000 ਫ਼ੌਜੀ ਭੇਜੇ, ਡ੍ਰੋਨ ਨਾਲ ਭਾਰਤੀ ਫ਼ੌਜਾਂ ’ਤੇ ਨਜ਼ਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin